Friday, September 05, 2025

Malwa

ਕਿਸਾਨਾਂ ਨੂੰ ਝੋਨੇ ਦੀਆਂ ਕਿਸਮਾਂ ਤੇ ਖਾਦ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ

May 31, 2025 12:25 PM
SehajTimes

ਪਟਿਆਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪੂਰੇ ਭਾਰਤ ਵਿੱਚ 29 ਮਈ ਤੋਂ 12 ਜੂਨ ਤੱਕ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਦੌਣ ਕਲਾਂ, ਰਸੂਲਪੁਰ ਜੌੜਾਂ, ਬਥੇਰੀ ਕਲਾਂ, ਫਰੀਦਪੁਰ, ਮਾਜਰੀ ਅਕਾਲੀਆਂ, ਮਿਰਜ਼ਾਪੁਰ ਪਿੰਡਾਂ ਦੇ ਵਿੱਚ ਇਸ ਅਭਿਆਨ ਦੀ ਸ਼ੁਰੂਆਤ ਕੀਤੀ ਗਈ।
 ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਇਹਨਾਂ ਦੀ ਲੁਆਈ ਦੇ ਢੁਕਵੇਂ ਸਮੇਂ, ਖਾਦ ਪ੍ਰਬੰਧਨ, ਬਾਗ਼ਬਾਨੀ ਅਤੇ ਭੋਜਨ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
 ਆਪਣੇ ਭਾਸ਼ਣ ਦੇ ਵਿੱਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਭੋਜਨ ਪ੍ਰੋਸੈਸਿੰਗ ਦੇ ਵਿੱਚ ਲੋੜੀਂਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗ਼ਬਾਨੀ) ਨੇ ਫਲਦਾਰ ਬੂਟਿਆਂ ਦੀ ਸਾਂਭ-ਸੰਭਾਲ ਬਾਰੇ ਨੁਕਤੇ ਸਾਂਝੇ ਕੀਤੇ। ਇਸ ਮੌਕੇ ਬੋਲਦਿਆਂ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੇ ਮਹੱਤਵ ਬਾਰੇ ਦੱਸਦਿਆਂ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਬਾਰੇ ਜਾਗਰੂਕ ਕਰਦਿਆਂ ਹਰੀਆਂ ਖਾਦਾਂ ਦੀ ਕਾਸ਼ਤ ਅਤੇ ਜੀਵਾਣੂ ਖਾਦਾਂ ਦੀ ਵਰਤੋਂ ਕਰਨ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਇਲਾਕੇ ਦੇ ਉੱਦਮੀ ਕਿਸਾਨ ਰਣਧੀਰ ਸਿੰਘ ਆਈ ਹੋਈ ਟੀਮਾਂ ਦਾ ਧੰਨਵਾਦ ਕੀਤਾ।

 

Have something to say? Post your comment

 

More in Malwa

ਸਿਹਤ ਬਲਾਕ ਮਹਿਲ ਕਲਾਂ ਦੀਆਂ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ

ਡੇਰਾ ਬਾਬਾ ਗਾਂਧਾ ਸਿੰਘ ਜੀ ਨਿਰਮਲਾ ਭੇਖ ਪ੍ਰਬੰਧਕ ਕਮੇਟੀ ਬਰਨਾਲਾ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਸੇਵਾ

ਪੰਜਾਬੀ ਯੂਨੀਵਰਸਿਟੀ ਦੇਸ ਦੀਆਂ ਸਰਵੋਤਮ 200 ਯੂਨੀਵਰਸਿਟੀਆਂ ਵਿੱਚ ਹੋਈ ਸ਼ਾਮਿਲ

ਪੰਜਾਬ ਸਰਕਾਰ ਦੇ ਪ੍ਰੋਗਰਾਮ “ਹਰ ਸ਼ੁੱਕਰਵਾਰ ਡੈਂਗੂ ਤੇ ਵਾਰ” ਅਧੀਨ ਚੱਕ ਧੇਰਾ ਪਿੰਡ ਵਿੱਚ ਮੈਡੀਕਲ ਕੈਂਪ ਅਤੇ ਡ੍ਰਾਈ ਡੇ ਗਤੀਵਿਧੀਆਂ

ਅਧਿਆਪਕ ਦਿਵਸ ਦੇ ਮੌਕੇ ਤੇ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਨੂੰ ਕੀਤਾ ਗਿਆ ਸਨਮਾਨਿਤ

ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ ਦਾ ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਵਿਵੇਕ ਗੁੰਬਰ ਵੱਲੋਂ ਕੀਤਾ ਗਿਆ ਸਫ਼ਲ ਇਲਾਜ

ਜੈ ਮਲਾਪ ਲੈਬੋਰਟਰੀ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਟ

ਤਹਿਸੀਲ ਮਲੇਰਕੋਟਲਾ 'ਤੇ ਅਮਰਗੜ੍ਹ ਮੀਟਿੰਗ ਹੋਈ

ਵਾਰਿਸ ਪੰਜਾਬ ਦੇ ਜਥੇਬੰਦੀ ਦਾ ਉਪਰਾਲਾ 

ਵਪਾਰੀਆਂ ਨੇ ਜੀਐਸਟੀ ਦਰਾਂ 'ਚ ਕਟੌਤੀ ਨੂੰ ਸਰਾਹਿਆ