Sunday, November 02, 2025

Chandigarh

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

May 31, 2025 12:50 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਅੱਜ ਗੁਰਸੇਵਕ ਸਿੰਘ, ਚਾਰਟਰਡ ਅਕਾਊਂਟੈਂਟ (ਸੀਏ), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ਉੱਪਰ ਕਥਿਤ ਤੌਰ ਤੇ ਰਿਸ਼ਵਤ ਮੰਗੀ ਸੀ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਰਹਿਣ ਵਾਲੇ ਇੱਕ ਫਰਮ ਦੇ ਮਾਲਕ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਫਰਮ ਵਿਰੁੱਧ ਸੀਜੀਐਸਟੀ ਐਕਟ ਅਧੀਨ ਕੀਤੀ ਜਾ ਰਹੀ ਜਾਂਚ ਵਿੱਚ ਉਸਦੀ ਮੱਦਦ ਕਰਨ ਬਦਲੇ ਉਕਤ ਚਾਰਟਰਡ ਅਕਾਊਂਟੈਂਟ (ਸੀਏ) ਨੇ ਇੱਕ ਸੀਜੀਐਸਟੀ ਅਧਿਕਾਰੀ ਦੀ ਤਰਫ਼ੋਂ ਉਸ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਵਿਉਂਤਬੰਦੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਸੀਏ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰੀ ਤੋਂ ਉਪਰੰਤ ਉਕਤ ਸੀਏ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਇਸ ਕੇਸ ਵਿੱਚ ਸੀਜੀਐਸਟੀ ਅਧਿਕਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਵਿਖੇ ਐਫਆਈਆਰ ਨੰਬਰ 17 ਮਿਤੀ 30-05-25 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ