Thursday, December 18, 2025

Haryana

ਲੇਖਣੀ ਰਾਹੀਂ ਰਾਸ਼ਟਰ ਨਿਰਮਾਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ : ਮੁੱਖ ਮੰਤਰੀ

May 31, 2025 12:52 PM
SehajTimes

ਮੁੱਖ ਮੰਤਰੀ ਨੇ ਹਿੰਦੀ ਪੱਤਰਕਾਰਤਾ ਦਿਵਸ 'ਤੇ ਪੱਤਰਕਾਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਸਰਕਾਰ ਮੀਡੀਆ ਦੇ ਹਿੱਤਾਂ ਦੀ ਸੁਰੱਖਿਆ ਲਈ ਚੁੱਕ ਰਹੀ ਪ੍ਰਭਾਵੀ ਕਦਮ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜਾਦੀ ਦੇ ਬਾਅਦ ਤੋਂ ਲੈ ਕੇ ਅੱਜ ਤੱਕ ਰਾਸ਼ਟਰ ਨਿਰਮਾਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਨੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੀਡੀਆ ਦੀ ਸੁਤੰਤਰਤਾ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਥੰਮ੍ਹ ਹੈ ਅਤੇ ਇਹੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸਕਾਰਾਤਮਕ ਸੋਚ ਨੂੰ ਦਰਸ਼ਾਉਂਦਾ ਹੈ।

ਮੁੱਖ ਮੰਤਰੀ ਸ਼ੁਕਰਵਾਰ ਨੂੰ ਰੋਹਤਕ ਸਥਿਤ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਦੇ ਰਾਧਾ ਕ੍ਰਿਸ਼ਨਣ ਓਡੀਟੋਰਿਅਮ ਵਿੱਚ ਹਰਿਆਣਾ ਯੂਨੀਅਨ ਆਫ਼ ਵਰਕਿੰਗ ਜਰਨਲਿਸਟਸ ਦੇ ਸਾਲਾਨਾ ਸਮੇਲਨ ਵਿੱਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ। ਮੁੱਖ ਮੰਤਰੀ ਨੇ ਸਾਰੇ ਪੱਤਰਕਾਰਾਂ ਨੂੰ ਹਿੰਦੀ ਪੱਤਰਕਾਰਤਾ ਦਿਵਸ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਲਮ ਦੇ ਪਹਿਰੇਦਾਰਾਂ ਨੂੰ ਸਲਾਮ ਕੀਤਾ। ਸਮੇਲਨ ਵਿੱਚ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਸਾਬਕਾ ਮੰਤਰੀ ਮਨੀਸ਼ ਗਰੋਵਰ ਤੇ ਬਾਬਾ ਕਪਿਲਪੁਰੀ ਜੀ ਮਹਾਰਾਜ ਵਿਸ਼ੇਸ਼ ਮਹਿਮਾਨ ਰਹੇ। ਮੁੱਖ ਮੰਤਰੀ ਨੇ ਦੀਪ ਪ੍ਰਜਵਲੱਤ ਨਾਲ ਸੰਮੇਲਨ ਦੀ ਸ਼ੁਰੂਆਤ ਕੀਤੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਾਰਿਸ਼ੀ ਨਾਰਦ ਮੁਨੀ ਦੇ ਵੰਸ਼ਜ ਹੋਣ ਦੇ ਨਾਤੇ ਪੱਤਰਕਾਰਤਾ ਦੇ ਧਰਮ ਨੂੰ ਅਪਣਾ ਰਹੇ ਸਾਰੇ ਮੀਡੀਆ ਭਰਾਵਾਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਅੱਜ ਦਾ ਇਹ ਪਵਿੱਤਰ ਦਿਵਸ ਸਾਡੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਵੀ ਹੈ, ਜਿਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਨਾਲ ਹੀ ਉਨ੍ਹਾਂ ਨੇ ਅਰੁਟ ਮਹਾਰਾਜ ਦੀ ਜੈਯੰਤੀ 'ਤੇ ਊਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਕਸਿਤ ਭਾਰਤ ਦਾ ਸੁਪਨਾ ਸਾਕਾਰ ਹੋ ਰਿਹਾ ਹੈ ਅਤੇ ਸਾਡਾ ਰਾਸ਼ਟਰ ਵਿਸ਼ਵ ਵਿੱਚ ਮੋਹਰੀ ਬਨਣ ਦੀ ਦਿਸ਼ਾ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ।

ਦੇਸ਼ ਦੀ ਆਜਾਦੀ ਦੇ ਅੰਦੋਲਨ ਵਿੱਚ ਪੱਤਰਕਾਰਾਂ ਦੀ ਭੂਮਿਕਾ 'ਤੇ ਚਾਨਣ ਪਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਨੂੰ ਨਵੀਂ ਦਿਸ਼ਾ ਦੇਣ ਵਾਲੇ ਵਿਚਾਰ ਨਿਰਮਾਤਾ ਪੱਤਰਕਾਰ ਹੀ ਹੁੰਦੇ ਹਨ, ਜਿਨ੍ਹਾਂ ਦੇ ਲਗਾਤਾਰ ਸਹਿਯੋਗ ਨਾਲ ਰਾਸ਼ਟਰ ਤਰੱਕੀ ਦੀ ਰਾਹ 'ਤੇ ਅੱਗੇ ਵੱਧ ਰਿਹਾ ਹੈ। ਮੀਡੀਆ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਆਪਣੀ ਜਿੰਮੇਵਾਰੀ ਬਖੂਬੀ ਨਿਭਾ ਰਿਹਾ ਹੈ ਅਤੇ ਹਰਿਆਣਾ ਸਰਕਾਰ ਵੀ ਮੀਡੀਆ ਦੇ ਹਿੱਤਾ ਦੀ ਸੁਰੱਖਿਆ ਲਈ ਪ੍ਰਭਾਵੀ ਕਦਮ ਚੁੱਕ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਭਲਾਈਕਾਰੀ ਯੋਜਨਾਵਾਂ ਨੂੰ ਆਮਜਨਤਾ ਤੱਕ ਪਹੁੰਚਾਉਣ ਵਿੱਚ ਮੀਡੀਆ ਦਾ ਯੋਗਦਾਨ ਮਹਤੱਵਪੂਰਨ ਹੈ। ਸਮਾਜ ਵਿੱਚ ਨਵੀਂ ਚੇਤਨਾ ਉਤਪਨ ਕਰਦੇ ਹੋਏ ਯੋਜਨਾਵਾਂ ਦਾ ਲਾਭ ਦੇਣ ਵਿੱਚ ਮੀਡੀਆ ਦੀ ਸਰਗਰਮ ਭੂਮਿਕਾ ਸਦਾ ਸ਼ਲਾਘਾਯੋਗ ਹੈ। ਊਨ੍ਹਾਂ ਨੇ ਮੀਡੀਆ ਭਰਾਵਾਂ ਨੂੰ ਸਰਕਾਰ ਦੀ ਕੁਸ਼ਲ ਕਾਰਗੁਜਾਰੀ ਦੇ ਬਾਰੇ ਵਿੱਚ ਲੋਕਾਂ ਨੂੰ ਜਾਣੂ ਕਰਾਉਂਦੇ ਹੋਏ ਨੈਤਿਕ ਪੱਤਰਕਾਰਤਾ 'ਤੇ ਫੋਕਸ ਕਰਨ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਨੇ ਦੱਸਿਆ ਕਿ ਮੀਡੀਆ ਫ੍ਰੈਂਡਲੀ ਮਾਹੌਲ ਸਰਕਾਰ ਦੇ ਰਹੀ ਹੈ ਤਾਂ ਜੋ ਪੱਤਰਕਾਰ ਨਿਡਰ ਹੋ ਕੇ ਆਪਣੀ ਲੇਖਣੀ ਦਾ ਇਸਤੇਮਾਲ ਸਮਾਜ ਹਿੱਤ ਵਿੱਚ ਕਰ ਸਕਣ।

ਮੁੱਖ ਮੰਤਰੀ ਨੇ ਹਰਿਆਣਾ ਯੂਨੀਅਨ ਆਫ਼ ਵਰਕਿੰਗ ਜਰਨਲਿਸਟਸ ਦੇ ਸਾਲਾਨਾ ਸੰਮੇਲਨ ਵਿੱਚ 21 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ। ਨਾਲ ਹੀ ਯੂਨੀਅਨ ਵੱਲੋਂ ਰੱਖੀ ਗਈ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਵੀ ਭਰੋਸਾ ਦਿੱਤਾ।

ਇਸ ਮੌਕੇ 'ਤੇ ਨਗਰ ਨਿਗਮ ਰੋਹਤਕ ਦੇ ਮੇਅਰ ਰਾਮਅਵਤਾਰ ਵਾਲਮਿਕੀ, ਭਾਜਪਾ ਜ਼ਿਲ੍ਹਾ ਪ੍ਰਧਾਨ ਰਣਬੀਰ ਢਾਕਾ ਸਮੇਤ ਪ੍ਰਸਾਸ਼ਨ ਵੱਲੋਂ ਡਿਵੀਜ਼ਨਲ ਕਮਿਸ਼ਨਰ ਪੀਸੀ ਮੀਣਾ, ਏਡੀਜੀਪੀ ਵਾਈ ਪੂਰਣ ਕੁਮਾਰ, ਡੀਸੀ ਧਰਮੇਂਦਰ ਸਿੰਘ, ਮੁੱਖ ਮੰਤਰੀ ਦੇ ਮੀਡੀਆ ਏਡਵਾਈਜ਼ਰ ਰਾਜੀਵ ਜੇਟਲੀ ਤੇ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

Have something to say? Post your comment

 

More in Haryana

ਵਿਗਿਆਨ ਨੂੰ ਲੈਬਸ ਦੀ ਦੀਵਾਰਾਂ ਤੋਂ ਬਾਹਰ ਕੱਢ ਕੇ ਉਨ੍ਹਾਂ ਦਾ ਲਾਭ ਸਮਾਜ ਦੇ ਆਖੀਰੀ ਵਿਅਕਤੀ ਤੱਕ ਪਹੁੰਚਾਉਣ, ਮੁੱਖ ਮੰਤਰੀ ਨੇ ਵਿਗਿਆਨਕਾਂ ਨੂੰ ਕੀਤੀ ਅਪੀਲ

ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਰਾਸ਼ਟਰੀ ਸਕੱਤਰ ਓਮਪ੍ਰਕਾਸ਼ ਧਨਖੜ ਨੇ ਕੀਤਾ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ

ਹਰਿਆਣਾ ਵਿੱਚ ਜਲਦੀ ਦਿੱਤੀ ਜਾਵੇਗੀ ਨੌਜੁਆਨਾਂ ਨੂੰ ਵੱਡੀ ਗਿਣਤੀ ਵਿੱਚ ਨੋਕਰੀਆਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹੁਣ ਤਿੰਨ ਦਿਨ ਵਿੱਚ ਮਿਲੇਗਾ ਵਜਨ ਅਤੇ ਮਾਪ ਦੇ ਫੈਰੀਫਿਕੇਸ਼ਨ ਦਾ ਆਨਲਾਇਨ ਸਰਟੀਫਿਕੇਟ

ਕਮੀਸ਼ਨ ਨੂੰ 10 ਦਸੰਬਰ ਤੱਕ ਭੇਜੀ ਜਾਣਗੀਆਂ ਗਰੁਪ-ਸੀ ਅਹੁਦਿਆਂ ਦੀ ਮੰਗ

ਪੌਧਾ ਰੋਪਣ ਦਾ ਰਖਰਖਾਵ ਹੁਣ ਟੇਂਡਰ ਪ੍ਰਕਿਰਿਆ ਦਾ ਹਿੱਸਾ ਬਣੇਗਾ-ਵਨ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ

ਧਰਮਖੇਤਰ-ਕੁਰੂਕਸ਼ੇਤਰ ਵਿੱਚ ਗੂੰਜਿਆਂ ਗੀਤਾ ਦਾ ਸੰਦੇਸ਼, ਕੌਮਾਂਤਰੀ ਗੀਤਾ ਮਹੋਤਸਵ ਦੌਰਾਨ 21 ਹਜ਼ਾਰ ਬੱਚਿਆਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੋਇਆ ਵਿਸ਼ਵ ਗੀਤਾ ਪਾਠ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ