Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕਿਸਾਨੀ ਤੇ ਕਾਰਪੋਰੇਟਾਂ ਦੇ ਹਮਲਿਆਂ ਨੂੰ ਠੱਲ੍ਹਣ ਲਈ ਲਾਮਬੰਦੀ ਦਾ ਹੋਕਾ 

June 02, 2025 01:22 PM
ਦਰਸ਼ਨ ਸਿੰਘ ਚੌਹਾਨ
ਕਿਹਾ ਸਰਕਾਰਾਂ ਦੇ ਯਤਨਾਂ ਨੂੰ ਸਫ਼ਲ ਨਹੀਂ ਹੋਣ ਦਿਆਂਗੇ 
 
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨੀ ਤੇ ਕਾਰਪੋਰੇਟ ਘਰਾਣਿਆਂ ਦੇ ਹਮਲਿਆਂ ਨੂੰ ਠੱਲ੍ਹਣ ਲਈ ਲਾਮਬੰਦੀ ਸਮੇਂ ਦੀ ਲੋੜ ਬਣ ਗਈ ਹੈ। ਸਰਕਾਰਾਂ ਰਾਹੀਂ ਜ਼ਮੀਨਾਂ ਤੇ ਕਬਜ਼ੇ ਕਰਨ ਲਈ ਯਤਨ ਸ਼ੁਰੂ ਹੋ ਚੁੱਕੇ ਹਨ। ਸਨਿੱਚਰਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਹਾਜ਼ਰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਆਖਿਆ ਕਿ  ਕੇਂਦਰ ਅਤੇ ਸੂਬਾ ਸਰਕਾਰਾਂ ਦੀ ਸ਼ਹਿ ਤੇ ਕਾਰਪੋਰੇਟ ਘਰਾਣੇ ਕਿਸਾਨੀ ਤੇ ਕਬਜ਼ੇ ਕਰਨ ਲਈ ਵੱਡੀਆਂ ਯੋਜਨਾਵਾਂ ਲੈਕੇ ਆ ਰਹੇ ਹਨ। ਜ਼ਮੀਨਾਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਵੱਡੇ ਘੋਲਾਂ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤੇ ਸੂਬੇ ਅਤੇ ਕੇਂਦਰ ਦੀ ਸਰਕਾਰ ਪਹਿਰੇਦਾਰੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿਉਂਦ ਪਿੰਡ ਵਿੱਚ ਲਗਾਤਾਰ ਜਮੀਨ ਦੀ ਲੜਾਈ ਲੜੀ ਜਾ ਰਹੀ ਹੈ ਪਟਿਆਲੇ ਜ਼ਿਲ੍ਹੇ ਦੇ ਪਿੰਡ ਬਠੋਈ ਕਲਾਂ ਵਿੱਚ ਜਥੇਬੰਦੀ ਵੱਲੋਂ ਹਿੱਕ ਡਾਹ ਕੇ ਲੜਾਈ ਲੜੀ ਅਤੇ ਸਰਕਾਰ ਨੂੰ ਪਿੱਛੇ ਮੁੜਨਾ ਪਿਆ। ਇਸੇ ਤਰ੍ਹਾਂ ਲੁਧਿਆਣੇ ਜਿਲ੍ਹੇ ਵਿੱਚ ਸਰਕਾਰ ਵਲੋਂ ਜ਼ਮੀਨ ਐਕਵਾਇਰ ਕਰਨ ਦੇ ਆਦੇਸ਼ ਦੇ ਦਿੱਤੇ ਹਨ ਜਿਸਤੋਂ ਉੱਥੋਂ ਦੇ ਕਿਸਾਨਾਂ ਨੂੰ ਫ਼ਿਕਰ ਹੈ ਕਿ ਜੇਕਰ ਸਾਡੀਆਂ ਜ਼ਮੀਨਾਂ ਖੁਸ ਗਈਆਂ ਤਾਂ ਸਾਡੇ ਬੱਚਿਆਂ ਦਾ ਰੁਜ਼ਗਾਰ ਉਜੜ ਜਾਵੇਗਾ। ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਵੱਡੀ ਲਾਮਬੰਦੀ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜ਼ਿਲ੍ਹਾ ਖਜਾਨਚੀ ਬਹਾਲ ਸਿੰਘ ਢੀਡਸਾ, ਦਰਸ਼ਨ ਸਿੰਘ ਚੰਗਾਲੀਵਾਲਾ, ਜਸਵੰਤ ਸਿੰਘ ਤੋਲਾਵਾਲ, ਜਗਤਾਰ ਸਿੰਘ ਲੱਡੀ, ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਬਹਾਦਰ ਸਿੰਘ ਭੁਟਾਲ ਖੁਰਦ, ਸੁਖਦੇਵ ਸਿੰਘ ਕੜੈਲ, ਰਾਮ ਸਿੰਘ ਕੱਕੜਵਾਲ ਸਮੇਤ ਵੱਡੀ ਗਿਣਤੀ ਵਿੱਚ ਹੋਰ ਕਿਸਾਨ ਆਗੂ ਹਾਜ਼ਰ ਸਨ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ