Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੌਮੀ ਸਿੱਖਿਆ ਨੀਤੀ ਨੂੰ ਰੱਦ ਕਰੇ ਸਰਕਾਰ 

June 02, 2025 01:26 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੀਆਂ ਸਮੱਸਿਆਵਾਂ ਅਤੇ ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਾਮ ਮੰਗ ਪੱਤਰ ਦਿੱਤਾ। ਵਿਦਿਆਰਥੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮਬੀਰ ਸਿੰਘ ਮੰਗਾ, ਸਕੱਤਰ ਸੁਖਪ੍ਰੀਤ ਲੌਂਗੋਵਾਲ ਅਤੇ ਜ਼ਿਲ੍ਹਾ ਖਜ਼ਾਨਚੀ ਗਗਨਦੀਪ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੀ ਕੌਮੀ ਸਿੱਖਿਆ ਨੀਤੀ 2020 ਨੂੰ ਪੰਜਾਬ ਸਰਕਾਰ ਦੁਆਰਾ ਲਾਗੂ ਕਰਦਿਆਂ ਕਾਲਜਾਂ ਦੇ ਵਿੱਚ ਗ੍ਰੈਜੂਏਸ਼ਨ ਦੇ ਕੋਰਸ ਚਾਰ ਸਾਲ  ਦੇ ਕਰ ਦਿੱਤੇ ਗਏ ਹਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਹਿਤ ਆਉਂਦੇ ਕਾਲਜਾਂ ਵਿੱਚ 5 ਵਿਸ਼ੇ ਤੋਂ ਵਧਾਕੇ 9 ਕਰ ਦਿੱਤੇ ਗਏ ਹਨ। ਜਿਸ ਕਾਰਨ ਵਿਦਿਆਰਥੀਆਂ ਨੂੰ ਬਹੁਤ ਸਮੱਸਿਆਵਾਂ ਆ ਰਹੀਆਂ ਹਨ। ਜਿਸ ਕਾਰਨ ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਸਰਕਾਰ ਦੁਆਰਾ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੀ ਚਾਰ ਦੀਵਾਰੀ ਲਈ ਗਰਾਂਟ ਪਾਸ ਕੀਤੀ ਗਈ ਸੀ ਪਰੰਤੂ ਉਹ ਗਰਾਂਟ ਹਾਲੇ ਤੱਕ ਜਾਰੀ ਨਹੀ ਕੀਤੀ ਗਈ। ਇਸ ਲਈ ਗਰਾਂਟ ਨੂੰ ਤੁਰੰਤ ਜਾਰੀ ਕੀਤਾ ਜਾਵੇ। ਸੁਰੱਖਿਆ ਕਰਮਚਾਰੀਆਂ ਦੀ ਘਾਟ ਕਾਰਨ ਕਾਲਜ਼ ਕੈਂਪਸ ਵਿੱਚ ਆਉਂਦੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ। ਵਿਦਿਆਰਥੀਆਂ ਨੂੰ ਆਪਣੀਆਂ ਵਿੱਦਿਅਕ ਸੰਸਥਾਵਾਂ ਤੱਕ ਪਹੁੰਚਣ ਵਿਚ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਉਕਿ ਬਹੁਤ ਸਾਰੇ ਪਿੰਡਾਂ ਵਿਚ ਸਰਕਾਰੀ ਬੱਸਾਂ ਨਹੀਂ ਹਨ ਇਸ ਲਈ ਸਰਕਾਰੀ ਬੱਸਾਂ ਦੀ ਗਿਣਤੀ ਵਧਾਈ ਜਾਵੇ ਤੇ ਸਰਕਾਰੀ ਬੱਸਾਂ ਦਾ ਸਮਾਂ ਵਿੱਦਿਅਕ ਸੰਸਥਾਵਾਂ ਅਨੁਸਾਰ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਹਨਾਂ ਮੰਗਾਂ ਦਾ ਹੱਲ ਨਹੀ ਕਰਦੀ ਤਾਂ ਆਉਣ ਵਾਲੇ ਸਮੇਂ ਵਿਚ ਇਹਨਾਂ ਮੰਗਾਂ ਨੂੰ ਲੈ ਕਿ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਮਨਿੰਦਰ ਸਿੰਘ, ਕੁਲਦੀਪ ਲੌਂਗੋਵਾਲ ਵਿਦਿਆਰਥੀ ਸ਼ਾਮਲ ਸਨ।

Have something to say? Post your comment

 

More in Malwa

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ