Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

June 02, 2025 01:38 PM
SehajTimes

ਅੰਮ੍ਰਿਤਸਰ : ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ।

ਅੱਜ ਦੀ ਮਿਲਣੀ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਾਨੂੰ ਦੁਨੀਆ ਭਰ ਦੇ ਐਨ.ਆਰ.ਆਈ. ਪੰਜਾਬੀਆਂ ਤੋਂ ਵੱਖ-ਵੱਖ ਪਲੇਟਫਾਰਮਾਂ ਰਾਹੀਂ 123 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਇਹ ਐਨ.ਆਰ.ਆਈ. ਮਿਲਣੀਆਂ ਕਰਵਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੀਆਂ ਸ਼ਿਕਾਇਤਾਂ ਜੂਨ ਮਹੀਨੇ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਹੱਲ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਛੇ ਮਹੀਨਿਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ 658 ਕੇਸ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 51 ਮਾਮਲੇ ਅਦਾਲਤੀ ਕੇਸਾਂ ਕਾਰਨ ਲੰਬਿਤ ਹਨ, ਜਦਕਿ ਬਾਕੀ ਸਾਰੇ ਕੇਸ ਹੱਲ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਐਨ.ਆਰ.ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਹੋਣ ਵਾਲੀਆਂ ਇਨ੍ਹਾਂ ਐਨ.ਆਰ.ਆਈ. ਮਿਲਣੀਆਂ ਵਿੱਚ ਆਪਣੀਆਂ ਸ਼ਿਕਾਇਤਾਂ ਉਠਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

ਛੇਵੀਂ ਐਨਆਰਆਈ ਔਨਲਾਈਨ ਮਿਲਣੀ ਦੌਰਾਨ ਡੀਆਈਜੀ ਐਨਆਰਆਈ ਮਾਮਲੇ ਰਾਜਪਾਲ ਸਿੰਘ ਸੰਧੂ, ਏਆਈਜੀ ਜਗਜੀਤ ਸਿੰਘ ਵਾਲੀਆ, ਏਆਈਜੀ ਐਨਆਰਆਈ ਵਿੰਗ ਪੰਜਾਬ ਪੁਲਿਸ ਅਜਿੰਦਰ ਸਿੰਘ, ਜ਼ਿਲ੍ਹਾ ਮਾਲ ਅਧਿਕਾਰੀ ਨਵਕੀਰਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ