Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਬਾਬਾ ਰਾਮਦੇਵ ਵਿਰੁਧ ਦੇਸ਼ ਦੇ ਡਕਟਰਾਂ ਵਿਚ ਰੋਹ ਭੜਕਿਆ

June 01, 2021 01:34 PM
SehajTimes

ਨਵੀਂ ਦਿੱਲੀ: ਐਲੋਪੈਥੀ ਤੇ ਟੀਕਿਆਂ ਵਿਰੁੱਧ ਟਿੱਪਣੀਆਂ ਕਰਦਿਆਂ ਰਾਮਦੇਵ ਵਿਵਾਦਾਂ 'ਚ ਘਿਰ ਗਏ ਹਨ। ਰਾਮਦੇਵ ਨੇ ਕਿਹਾ ਸੀ ਕਿ ਕੋਵਿਡ-19 ਦੇ ਇਲਾਜ 'ਚ ਐਲੋਪੈਥੀ ਦਵਾਈਆਂ ਦੀ ਵਰਤੋਂ ਕਾਰਨ ਲੱਖਾਂ ਲੋਕਾਂ ਦੀ ਮੌਤ ਹੋ ਗਈ ਹੈ। ਇਸੇ ਕਾਰਨ ਅੱਜ ਮੈਡੀਕਲ ਐਸੋਸੀਏਸ਼ਨਾਂ ਨੇ ਬਾਬਾ ਰਾਮਦੇਵ ਵਿਰੁਧ ਰੋਸ ਜਾਹਰ ਕੀਤਾ ਹੈ। ਜਾਣਕਾਰੀ ਅਨੁਸਾਰ ਯੋਗ ਗੁਰੂ ਰਾਮਦੇਵ ਵੱਲੋਂ ਐਲੋਪੈਥੀ ਵਿਰੁਧ ਟਿੱਪਣੀ ਦੇ ਵਿਰੋਧ 'ਚ ਅੱਜ ਦੇਸ਼ ਭਰ ਦੇ ਡਾਕਟਰ 'ਕਾਲਾ ਦਿਵਸ' ਮਨਾ ਰਹੇ ਹਨ। ਕੁੱਝ ਦਿਨ ਪਹਿਲਾਂ ਰਾਮਦੇਵ ਨੇ ਐਲੋਪੈਥੀ ਦਵਾਈ ਨੂੰ 'ਬੇਕਾਰ' ਕਿਹਾ ਸੀ। ਵੱਖ-ਵੱਖ ਮੈਡੀਕਲ ਐਸੋਸੀਏਸ਼ਨਾਂ ਨੇ ਰਾਮਦੇਵ ਨੂੰ ਬਿਨਾਂ ਸ਼ਰਤ ਖੁੱਲ੍ਹੇ ਤੌਰ 'ਤੇ ਜਨਤਕ ਮੁਆਫ਼ੀ ਮੰਗਣ ਲਈ ਕਿਹਾ ਹੈ। ਇਥੇ ਦਸ ਦਈਏ ਕਿ ਰਾਮਦੇਵ ਨੇ ਕਿਹਾ ਸੀ ਕਿ ਕੋਰੋਨ ਨਾਲੋਂ ਵੱਧ ਆਧੁਨਿਕ ਦਵਾਈ ਕਾਰਨ ਲੋਕਾਂ ਦੀ ਮੌਤ ਹੋਈ ਹੈ। ਰਾਮਦੇਵ ਵੱਲੋਂ ਕੋਰੋਨਾ ਵਾਇਰਸ ਦੇ ਪੀੜਤਾਂ ਦੇ ਇਲਾਜ 'ਚ ਵਰਤੀਆਂ ਜਾ ਰਹੀਆਂ ਕੁਝ ਦਵਾਈਆਂ ਬਾਰੇ ਸਵਾਲ ਖੜ੍ਹੇ ਕੀਤੇ ਜਾਣ ਤੋਂ ਬਾਅਦ ਇਹ ਸਾਰਾ ਵਿਵਾਦ ਖੜ੍ਹਾ ਹੋ ਗਿਆ ਹੈ। ਰਾਮਦੇਵ ਦੀਆਂ ਟਿੱਪਣੀਆਂ ਦਾ ਸਖਤ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਉਨ੍ਹਾਂ ਨੂੰ ਬਹੁਤ ਮੰਦਭਾਗਾ ਬਿਆਨ ਵਾਪਸ ਲੈਣ ਲਈ ਕਿਹਾ ਸੀ। ਇਸ ਮਗਰੋਂ ਰਾਮਦੇਵ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੂੰ ਇੱਕ ਖੁੱਲ੍ਹਾ ਪੱਤਰ ਲਿਖ ਕੇ 25 ਪ੍ਰਸ਼ਨ ਪੁੱਛੇ। ਉਸ ਨੇ ਪੁੱਛਿਆ ਕਿ ਕੀ ਐਲੋਪੈਥੀ ਰੋਗਾਂ ਤੋਂ ਪੱਕਾ ਰਾਹਤ ਦਿੰਦੀ ਹੈ ? ਹੁਣ ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਡਾਕਟਰਾਂ ਦੀ ਨੁਮਾਇੰਦਗੀ ਕਰ ਰਹੀਆਂ ਮਹੱਤਵਪੂਰਨ ਸੰਸਥਾਵਾਂ ਨੇ ਯੋਗ ਗੁਰੂ ਰਾਮਦੇਵ ਦੇ ਖਿਲਾਫ ਦਵਾਈ ਦੀ ਆਧੁਨਿਕ ਪ੍ਰਣਾਲੀ ਤੇ ਇਸ ਦੇ ਡਾਕਟਰਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ