Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

June 02, 2025 01:56 PM
SehajTimes

ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਨਰਿੰਦਰ ਭਰਾਜ ਸਮੇਤ ਵੱਡੀ ਗਿਣਤੀ ਸਾਹਿਤਕ, ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਪੁੱਜੀਆਂ

ਪਟਿਆਲਾ : ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ (98 ਸਾਲ), ਜ਼ਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਡਾ. ਰਤਨ ਸਿੰਘ ਜੱਗੀ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੰਦਿਆਂ ਉਨ੍ਹਾਂ ਵੱਲੋਂ ਅੰਤਲੇ ਸਵਾਸਾਂ ਤੱਕ ਕਲਮ ਦੀ ਸੇਵਾ ਕਰਦਿਆਂ ਉਨ੍ਹਾਂ ਨੂੰ ਸਿੱਖ ਸਾਹਿਤ ਦਾ ਨਿਮਰਤਾ ਵਾਲਾ ਨਿਰਵਿਵਾਦ ਸੇਵਾਦਾਰ ਕਰਾਰ ਦਿੱਤਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਡਾ. ਜੱਗੀ ਦਾ ਸਮੁੱਚ ਜੀਵਨ ਅਤੇ ਅਕਾਲ ਚਲਾਣਾ ਗੁਰਮਤਿ ਨਾਲ ਭਰਪੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਜੱਗੀ ਨੇ ਗੁਰੂ ਦੀ ਸੇਵਾ ਸਾਹਿਤ ਰਾਹੀਂ ਕੀਤੀ ਅਤੇ ਇਸੇ ਲਈ ਉਨ੍ਹਾਂ ਦੀ ਮਹਿਮਾ ਚਾਰੇ ਪਾਸੇ ਫੈਲੀ। ਸੰਧਵਾਂ ਨੇ ਡਾ. ਜੱਗੀ ਤੋਂ ਸੇਧ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਅੰਤਲੇ ਸਵਾਸਾਂ ਤੱਕ ਗੁਰੂ ਤੇ ਕਲਮ ਦੀ ਸੇਵਾ ਕਰਦੇ ਰਹੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਦੀ ਸਾਹਿਤ ਨੂੰ ਲਾਮਿਸਾਲ ਸੇਵਾ ਹੈ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।
ਉੱਘੇ ਖੇਤੀਬਾੜੀ ਅਰਥਸ਼ਾਸਤਰੀ ਤੇ ਕਈ ਯੂਨੀਵਰਸਿਟੀਆਂ ਦੇ ਸਾਬਕਾ ਵੀ.ਸੀ. ਡਾ. ਸਰਦਾਰਾ ਸਿੰਘ ਜੌਹਲ ਨੇ ਡਾ. ਰਤਨ ਸਿੰਘ ਜੱਗੀ ਦੀਆਂ ਆਪਣੇ ਨਾਲ ਜੁੜੀਆਂ ਅਨੇਕਾਂ ਯਾਦਾਂ ਸਾਝੀਆਂ ਕਰਦਿਆਂ ਆਖਿਆ ਕਿ ਅੱਧੀ ਦਰਜਨ ਭਾਸ਼ਾਵਾਂ ਦੇ ਮਾਹਰ ਡਾ. ਜੱਗੀ ਨੇ ਆਖਰੀ ਦਮ ਤੱਕ ਕਲਮ ਨਹੀਂ ਛੱਡੀ ਅਤੇ ਉਹ ਕਦੇ ਕਿਸੇ ਵਿਵਾਦ ਵਿੱਚ ਨਹੀਂ ਪਏ।
ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ਰਧਾਂਜਲੀ ਅਰਪਿਤ ਕਰਦਿਆਂ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਡਾ ਰਤਨ ਸਿੰਘ ਜੱਗੀ ਵਰਗੇ ਵਿਲੱਖਣ ਵਿਦਵਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਦੀ ਹੋਈ ਖੋਜ ਕਾਰਜ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਡਾ. ਜੱਗੀ ਦੀ ਖੋਜ ਤੇ ਕਾਰਜ ਦਸਮ ਗ੍ਰੰਥ 'ਤੇ ਇੱਕ ਅਥਾਰਟੀ ਹੈ। ਅੰਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਮੁੱਚੀ ਸੰਗਤ ਦਾ ਜੱਗੀ ਪਰਿਵਾਰ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਡਾ. ਰਤਨ ਸਿੰਘ ਜੱਗੀ ਦੀ ਸਮਾਜ ਤੇ ਸਾਹਿਤ ਨੂੰ ਵੱਡਮੁੱਲੀ ਦੇਣ ਰਹਿੰਦੀ ਦੁਨੀਆਂ ਤੱਕ ਸਾਨੂੰ ਸੇਧ ਦਿੰਦੀ ਰਹੇਗੀ।
ਇਸ ਮੌਕੇ ਡਾ. ਰਤਨ ਸਿੰਘ ਜੱਗੀ ਦੀ ਸੁਪਤਨੀ ਸਾਬਕਾ ਪ੍ਰਿੰਸੀਪਲ ਡਾ. ਗੁਰਸ਼ਰਨ ਕੌਰ ਜੱਗੀ ਅਤੇ ਸਪੁੱਤਰ ਤੇ ਸੇਵਾ ਮੁਕਤ ਆਈ.ਏ.ਐਸ ਮਾਲਵਿੰਦਰ ਸਿੰਘ ਜੱਗੀ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਨਰਿੰਦਰ ਕੌਰ ਭਰਾਜ ਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਆਪ ਦੇ ਬੁਲਾਰੇ ਬਲਤੇਜ ਪੰਨੂ ਅਤੇ ਮੇਅਰ ਕੁੰਦਨ ਗੋਗੀਆ ਨੇ ਆਖਿਆ ਕਿ ਡਾ. ਜੱਗੀ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕੀਤੀ।
ਸ਼ਰਧਾਂਜਲੀ ਸਮਾਰੋਹ ਮੌਕੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਤੇ ਬ੍ਰਹਮ ਮਹਿੰਦਰਾ, ਸਾਬਕਾ ਮੁੱਖ ਸਕੱਤਰ ਤੇ ਟਰਾਂਸਪੇਰੈਂਸੀ ਕਮਿਸ਼ਨ ਦੇ ਚੇਅਰਮੈਨ ਵੀ.ਕੇ. ਜੰਜੂਆ, ਰੇਰਾ ਦੇ ਚੇਅਰਮੈਨ ਆਰ.ਕੇ. ਗੋਇਲ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਜਸਕਿਰਨ ਸਿੰਘ ਆਈਏਐਸ, ਸ੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪਦਮਸ਼੍ਰੀ ਜਗਜੀਤ ਸਿੰਘ ਦਰਦੀ, ਪਦਮਸ਼੍ਰੀ ਪ੍ਰਾਣ ਸੱਭਰਵਾਲ, ਨਾਮਧਾਰੀ ਦਰਬਾਰ ਭੈਣੀ ਸਾਹਿਬ ਤੋਂ ਸੂਬਾ ਹਰਭਜਨ ਸਿੰਘ, ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਅਮਨਦੀਪ ਸਿੰਘ, ਮੈਂਬਰ ਸ੍ਰੋਮਣੀ ਕਮੇਟੀ ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ ਕਰਤਾਰਪੁਰ, ਐਡਵੋਕੇਟ ਅਨੁਪ੍ਰੀਤ ਸਿੰਘ ਜੌੜਾ, ਸ੍ਰੋਮਣੀ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਸਾਬਕਾ ਓਐਸਡੀ ਪ੍ਰੋ. ਉਕਾਂਰ ਸਿੰਘ, ਸਾਬਕਾ ਵੀ.ਸੀ. ਪ੍ਰੋ. ਅਰਵਿੰਦ, ਸਾਬਕਾ ਚੇਅਰਮੈਨ ਸਚਿਨ ਸ਼ਰਮਾ, ਵਰਿੰਦਰ ਅਗਰਵਾਲ ਲੁਧਿਆਣਾ, ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਭਾਰਤੀ ਜਨਤਾ ਪਾਰਟੀ ਵੱਲੋਂ ਗੁਰਜੀਤ ਸਿੰਘ ਕੋਹਲੀ, ਡਾ. ਅਵਤਾਰ ਸਿੰਘ ਸ਼ਾਸਤਰੀ, ਐਮ.ਸੀ. ਫਰੀਦਕੋਟ ਦੇ ਪ੍ਰਧਾਨ ਸਤੀਸ਼ ਗਰੋਵਰ, ਪੁਨੀਤ ਇੰਦਰ ਬਾਵਾ, ਜਸਵੀਰ ਸਿੰਘ ਜੱਸੀ, ਇੰਦਰਮੋਹਨ ਸਿੰਘ ਬਜਾਜ, ਅਮਰਿੰਦਰ ਸਿੰਘ ਬਜਾਜ, ਬੀ.ਐਸ ਰਤਨ, ਮਨਿੰਦਰਜੀਤ ਸਿੰਘ ਮੰਨਾ, ਡਾ. ਗੁਰਨਾਮ ਸਿੰਘ, ਪੰਮੀ ਬਾਈ, ਪ੍ਰੋ ਸਤੀਸ਼ ਵਰਮਾ ਸਮੇਤ ਮੌਜੂਦਾ ਤੇ ਸਾਬਕਾ ਆਈ.ਏ.ਐਸ., ਪੀ.ਸੀ.ਐਸ., ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਧਾਰਮਿਕ, ਰਾਜਨੀਤਿਕ, ਸਮਾਜਿਕ ਤੇ ਸਾਹਿਤਕ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲੁਆਈ। ਜਦੋਂਕਿ ਸ਼ੋਕ ਸੰਦੇਸ਼ ਭੇਜਣ ਵਾਲਿਆਂ ਵਿੱਚ ਝੰਗ ਯੂਨੀਵਰਸਿਟੀ ਲਾਹੌਰ ਦੇ ਵੀਸੀ ਡਾ. ਨਬੀਲਾ ਰਹਿਮਾਨ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੋਬਿੰਦ ਸਦਨ ਨਵੀਂ ਦਿੱਲੀ, ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਰਿੰਦਰ ਸਿੰਘ ਹਮਦਰਦ, ਚੀਫ਼ ਖਾਲਸਾ ਦਿਵਾਨ ਵੱਲੋਂ ਡਾ. ਇੰਦਰਬੀਰ ਸਿੰਘ ਨਿੱਜਰ, ਗੁਰਮਤਿ ਕਾਲਜ ਪਟਿਆਲਾ ਅਤੇ ਸਾਬਕਾ ਪੀ.ਸੀ.ਐਸ ਐਸੋਸੀਏਸ਼ਨ ਸਮੇਤ ਹੋਰ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਵੀ ਸ਼ਾਮਲ ਹਨ। ਜਿਕਰਯੋਗ ਹੈ ਕਿ ਡਾ. ਰਤਨ ਸਿੰਘ ਜੱਗੀ ਉਪਰ ਦੂਰਦਰਸ਼ਨ ਵੱਲੋਂ ਬਣਾਈ ਗਈ ਵਿਸ਼ੇਸ਼ ਦਸਤਾਵੇਜੀ ਫ਼ਿਲਮ ਵੀ ਡੀ.ਡੀ. ਪੰਜਾਬੀ ਉਪਰ ਜਲਦ ਹੀ ਪ੍ਰਸਾਰਿਤ ਕੀਤੀ ਜਾਵੇਗੀ।

Have something to say? Post your comment

 

More in Malwa

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ 

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ