Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

June 02, 2025 01:59 PM
SehajTimes

ਰਿਕਵਰੀ ਆਪਰੇਸ਼ਨ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋਇਆ ਦੋਸ਼ੀ ਗੁਰਲਾਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਵੈਰੋਵਾਲ ਦੇ ਕਾਰਜਪ੍ਰੀਤ ਸਿੰਘ ਉਰਫ਼ ਕਾਰਜ (23) ਅਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਗੁਰਲਾਲ ਸਿੰਘ ਉਰਫ਼ ਹਰਮਨ (23) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ਫੌਜੀ - ਇੱਕ ਸਰਗਰਮ ਬੀਕੇਆਈ ਮੈਂਬਰ ਹੈ ਜੋ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੀਵਨ ਫੌਜੀ ਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ .30 ਬੋਰ ਦਾ ਪਿਸਤੌਲ ਮੁਹੱਈਆ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਖੇਤਰ ਵਿੱਚ ਇੱਕ ਫਰਨੀਚਰ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਜਬਰੀ ਵਸੂਲੀ ਦੀ ਕੋਸ਼ਿਸ਼ ਦਾ ਹਿੱਸਾ ਸੀ, ਜਿਸ ਵਿੱਚ ਜੀਵਨ ਫੌਜੀ ਨੇ ਕੈਨੇਡਾ ਸਥਿਤ ਦੁਕਾਨ ਮਾਲਕ ਦੇ ਰਿਸ਼ਤੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਅੱਤਵਾਦੀ ਨੈੱਟਵਰਕ ਦਾ ਮੁਕੰਮਲ ਤੌਰ 'ਤੇ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਚਲਾਏ ਆਪਰੇਸ਼ਨ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਤਰਨਤਾਰਨ ਅਤੇ ਫਾਜ਼ਿਲਕਾ ਦੇ ਇਲਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੁਲਤਾਨਵਿੰਡ ਇਲਾਕੇ ਵਿੱਚ ਫਾਲੋ-ਅੱਪ ਰਿਕਵਰੀ ਆਪਰੇਸ਼ਨ ਦੌਰਾਨ, ਦੋਸ਼ੀ ਗੁਰਲਾਲ ਸਿੰਘ ਨੇ ਛੁਪਾਇਆ ਹੋਇਆ ਹਥਿਆਰ ਬਰਾਮਦ ਕੀਤਾ ਅਤੇ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਗੁਰਲਾਲ ਦੀ ਖੱਬੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਕਿਹਾ ਕਿ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਜੀਵਨ ਫੌਜੀ ਦੇ ਇਸ਼ਾਰਿਆਂ 'ਤੇ ਸਥਾਨਕ ਲੋਕਾਂ ਨੂੰ ਡਰਾਉਣ ਅਤੇ ਜਬਰੀ ਪੈਸੇ ਵਸੂਲਣ ਦਾ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧੀ ਐਫਆਈਆਰ ਨੰਬਰ 88 ਮਿਤੀ 17-05-2025 ਨੂੰ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 324(4) ਅਤੇ 3(5) ਅਤੇ ਅਸਲਾ ਐਕਟ ਦੀਆਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ