Tuesday, September 16, 2025

Malwa

ਸ਼ੇਰਮਾਜਰਾ 'ਚ ਪੰਚਾਇਤੀ ਜਮੀਨ 'ਤੇ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ 'ਤੇ ਪੁਲਿਸ ਦੀ ਇਮਦਾਦ ਨਾਲ ਚੱਲਿਆ ਪੀਲਾ ਪੰਜਾ

June 02, 2025 06:44 PM
SehajTimes

ਕਿਹਾ, ਨਸ਼ਾ ਤਸਕਰਾਂ ਨੂੰ ਫੜਕੇ ਸਪਲਾਈ ਲਾਈਨ ਤੋੜੀ ਤੇ ਨਸ਼ਿਆਂ ਦੇ ਗੋਰਖ ਧੰਦੇ ਨਾਲ ਬਣਾਈ ਜਾਇਦਾਦ ਵਿਰੁੱਧ ਹੋਵੇਗੀ ਕਾਰਵਾਈ

ਪਟਿਆਲਾ : ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸ਼ੇਰਮਾਜਰਾ ਵਿਖੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਪੰਚਾਇਤੀ ਜਮੀਨ 'ਤੇ ਬਣਾਏ ਅਣ-ਅਧਿਕਾਰਤ ਮਕਾਨ ਉਪਰ ਪੀਲਾ ਪੰਜਾ ਚਲਵਾ ਕੇ ਇਸ ਨੂੰ ਢਹਿ ਢੇਰੀ ਕਰਵਾਇਆ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਐਸ.ਐਸ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਕਾਲੇ ਕਾਰੋਬਾਰ 'ਚ ਲਗੇ ਅਨਸਰਾਂ ਨੂੰ ਸਖ਼ਤ ਸੁਨੇਹਾ ਹੈ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਲਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡਣ।
ਵਰੁਣ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਆਪਣੀ ਜੰਗੀ ਪੱਧਰ 'ਤੇ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਅੱਜ ਸ਼ੇਰਮਾਜਰਾ ਦੇ ਬਦਨਾਮ ਸਮੱਗਲਰ, ਰਜਿੰਦਰ ਸਿੰਘ ਰਾਠਾ ਪੁੱਤਰ ਰੀਠਾ ਸਿੰਘ ਜਿਸ ਉਪਰ ਅੱਧੀ ਦਰਜਨ ਤੋਂ ਵੱਧ ਮੁਕਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹਨ, ਵੱਲੋਂ ਖਸਰਾ ਨੰਬਰ 127 'ਤੇ ਪੰਚਾਇਤੀ ਜਮੀਨ ਉਪਰ ਬਣਾਈ ਗਈ ਅਣਅਧਿਕਾਰਤ ਰਿਹਾਇਸ਼ ਨੂੰ ਢੁਹਾਇਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਸ਼ੇਰਮਾਜਰਾ ਦੀ ਪੰਚਾਇਤ ਨੇ ਪੰਚਾਇਤੀ ਜਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਉਣ ਲਈ ਗ੍ਰਾਮ ਪੰਚਾਇਤੀ ਰਾਜ ਐਕਟ 1994 ਦੀ ਧਾਰਾ 34 ਤਹਿਤ ਮਤਾ ਪਾਇਆ ਸੀ, ਜਿਸ ਕਰਕੇ ਬੀ.ਡੀ.ਪੀ.ਓ. ਪਟਿਆਲਾ ਵੱਲੋਂ ਇਹ ਨਜਾਇਜ਼ ਕਬਜਾ ਛੁਡਵਾਉਣ ਲਈ ਪੁਲਿਸ ਇਮਦਾਦ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਨੂੰ ਇੱਕ ਸਖ਼ਤ ਸੁਨੇਹਾ ਦੇ ਰਹੀ ਹੈ ਕਿ ਉਹ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਤੌਬਾ ਆਖ ਦੇਣ ਅਤੇ ਚੰਗਾ ਰਸਤਾ ਅਖ਼ਤਿਆਰ ਕਰਨ।
ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਚੱਲ ਰਹੀ ਮੁਹਿੰਮ ਤਹਿਤ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਚਲਦਿਆਂ ਪਟਿਆਲਾ ਪੁਲਿਸ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਦਲਦਲ 'ਚ ਫਸੇ
ਇਸ ਪਿੰਡ ਸ਼ੇਰਮਾਜਰਾ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਹੁਣ ਇੱਥੇ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਭਰਵੀਂ ਸ਼ਲਾਘਾ ਵੀ ਕੀਤੀ। ਇਸ ਮੌਕੇ ਐਸ.ਪੀ. ਸਿਟੀ ਵੈਭਵ ਚੌਧਰੀ, ਡੀ.ਐਸ.ਪੀ. ਜੀ.ਐਸ. ਸਿਕੰਦ ਤੇ ਐਸ.ਐਚ.ਓ. ਥਾਣਾ ਪਸਿਆਣਾ ਅਜੇ ਪਰੋਚਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ