Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਤਾਬਦੀਆਂ ਮਨਾਉਣ ਲਈ ਸੰਗਤ ਦੇ ਸੁਝਾਓ ਲੈਣ ਦੀ ਸ਼ੁਰੂਆਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ

June 02, 2025 06:47 PM
SehajTimes

ਗੁਰੂ ਤੇਗ ਬਹਾਦਰ ਸਾਹਿਬ ਦੀ ਅਦੁੱਤੀ ਸ਼ਹਾਦਤ ਦਾ ਸੁਨੇਹਾ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ-ਸਪੀਕਰ ਸੰਧਵਾਂ

ਪਟਿਆਲਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆ ਰਹੀਆਂ ਸ਼ਤਾਬਦੀਆਂ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਸਮੁੱਚੀ ਸੰਗਤ ਦੇ ਸੁਝਾਓ ਲੈਣ ਦੀ ਮੁਹਿੰਮ ਦੀ ਸ਼ੁਰੂਆਤ ਅਰਦਾਸ ਕਰਕੇ ਕੀਤੀ।
ਇਸ ਮੌਕੇ ਸਿੱਖ ਵਿਦਵਾਨਾਂ ਅਤੇ ਸੰਗਤ ਨਾਲ ਬੈਠਕ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450 ਸਾਲਾ ਸਥਾਪਨਾ ਸ਼ਤਾਬਦੀ ਪੰਜਾਬ ਸਰਕਾਰ ਪੂਰੀ ਸ਼ਰਧਾ ਅਤੇ ਸਤਿਕਾਰ ਤੇ ਪ੍ਰੇਮ ਭਾਵਨਾ ਨਾਲ ਮਨਾਏਗੀ।
ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਦੀ ਚਰਨਛੋਹ ਧਰਤੀ, ਜਿੱਥੋਂ ਲੰਘਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਕਤੂਲ, ਕਾਤਲ ਕੋਲ ਕਿਸੇ ਹੋਰ ਧਰਮ ਦੀ ਆਸਥਾ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦੇਣ ਗਏ ਸਨ, ਵਿਖੇ ਅਰਦਾਸ ਕੀਤੀ ਹੈ, ਤਾਂਕਿ ਇਹ ਸ਼ਤਾਬਦੀਆਂ ਵੱਡੇ ਪੱਧਰ 'ਤੇ ਮਨਾਈਆਂ ਜਾਣ।
ਸਪੀਕਰ ਨੇ ਸੰਧਵਾਂ ਨੇ ਕਿਹਾ ਕਿ ਇੱਕ ਪਾਸੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੰਝੂ ਪਾਉਣ ਤੋਂ ਇਨਕਾਰ ਕਰ ਦਿੱਤਾ ਜਦਕਿ ਨੌਵੇਂ ਨਾਨਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਉਸੇ ਜੰਝੂ ਤੇ ਤਿਲਕ ਦੀ ਰਾਖੀ ਲਈ ਆਪਣਾ ਸੀਸ ਤੱਕ ਕੁਰਬਾਨ ਕਰਕੇ ਵਿਲੱਖਣ ਸ਼ਹਾਦਤ ਦਿੱਤੀ, ਕਿਉਂਕਿ ਇਹ ਇਨਸਾਫ਼ ਅਤੇ ਇਨਸਾਨੀਅਤ ਦੀ ਗੱਲ ਸੀ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਸੇ ਵੱਡੇ ਅਤੇ ਇਨਸਾਨੀਅਤ ਦੇ ਸੁਨੇਹੇ ਨੂੰ ਦੁਨੀਆ ਦੇ ਕੋਨੇ-ਕੋਨੇ ਤੇ ਹਰ ਘਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਿਸ਼ੇਸ਼ ਯਤਨ ਕਰਦੀ ਹੋਈ ਇਹ ਸ਼ਤਾਬਦੀਆਂ ਮਨਾਏਗੀ। ਇਸ ਲਈ ਨਾਨਕ ਨਾਮ ਲੇਵਾ ਸਮੂਹ ਸਿੱਖ ਸੰਗਤ, ਪੰਜਾਬੀਆਂ ਤੇ ਸਾਡੇ ਵਿਦਵਾਨਾਂ ਪਾਸੋਂ ਅੱਜ ਸੁਝਾਓ ਲੈਣ ਦੀ ਮੁਹਿੰਮ ਗੁਰੂ ਘਰ ਵਿਖੇ ਅਰਦਾਸ ਕਰਕੇ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕੀਤੀ ਹੈ ਕਿ ਉਹ ਆਪਣੀ ਮਿਹਰ ਕਰਨ ਅਤੇ ਇਹ ਸ਼ਤਾਬਦੀਆਂ ਸੱਚੀ ਤੇ ਸੁੱਚੀ ਭਾਵਨਾ ਅਤੇ ਬਹੁਤ ਵੱਡੇ ਤਰੀਕੇ ਨਾਲ ਤੇ ਸਿਆਸਤ ਤੋਂ ਉਪਰ ਉਠਕੇ ਮਨਾਈਆਂ ਜਾ ਸਕਣ।
ਇਸ ਦੌਰਾਨ ਇੱਕ ਬੈਠਕ 'ਚ ਪੰਜਾਬੀ ਯੂਨੀਵਰਸਿਟੀ ਦੇ ਉੱਘੇ ਸਿੱਖ ਵਿਦਵਾਨ ਪ੍ਰੋ. ਪਰਮਵੀਰ ਸਿੰਘ ਨੇ ਆਪਣੀਆਂ ਤਿੰਨ ਪੁਸਤਕਾਂ ਨੇ ਸਪੀਕਰ ਨੂੰ ਤਿੰਨ ਪੁਸਤਕਾਂ ਭੇਟ ਕਰਦਿਆਂ ਆਪਣੇ ਸੁਝਾਓ ਦਿੱਤੇ। ਗੁਰਮਤਿ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਹਰਜੀਤ ਸਿੰਘ ਅਤੇ ਹੋਰ ਸੰਗਤ ਨੇ ਵੀ ਸਪੀਕਰ ਨੂੰ ਸੁਝਾਓ ਦਿੱਤੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਬੀਬਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।

Have something to say? Post your comment