Thursday, June 05, 2025
BREAKING NEWS
ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀIPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

Chandigarh

'ਯੁੱਧ ਨਸ਼ਿਆਂ ਵਿਰੁੱਧ' ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

June 02, 2025 07:05 PM
SehajTimes

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰਰਿਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.09 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 32679 ਨਸ਼ੀਲੀਆਂ ਗੋਲੀਆਂ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 92 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14,944 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 461 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 382 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 92 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰਰਿਆ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 106 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Have something to say? Post your comment

 

More in Chandigarh

ਪੀ ਪੀ ਸੀ ਬੀ ਅਤੇ ਸਵਰਾਜ ਇੰਡਸਟਰੀਜ਼ ਨੇ ਰੁੱਖ ਲਗਾਉਣ ਅਤੇ ਸਥਿਰਤਾ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ ; ਹੱਟ ਨੂੰ ਆਕਰਸ਼ਕ ਦਿੱਖ ਦੇਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਮੁਰੰਮਤ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀ