Tuesday, September 16, 2025

Chandigarh

ਪੰਜਾਬ ਮੰਡੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਮੀਟਿੰਗ

June 02, 2025 07:35 PM
SehajTimes

ਐਸ.ਏ.ਐਸ. ਨਗਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਮੋਹਾਲੀ ਦੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਵਿੱਚ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ ਅਤੇ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਰਾਮਵੀਰ, ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡਬਲਦੀਪ ਕੌਰ ਆਈ.ਏ.ਐਸ. ਸਪੈਸ਼ਲ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਮਿੰਦਰ ਸਿੰਘ ਉਪ- ਸਕੱਤਰ, ਹਰਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ, ਤੇਜਪਾਲ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ, ਦੇਵ ਰਾਜ ਸੁਪਰਡੈਂਟ ਕੋ-ਆਪਰੇਟਿਵ ਸੁਸਾਇਟੀਜ਼ ਪੰਜਾਬ, ਗਗਨਦੀਪ ਰਿਸਰਚ ਐਸਸੋਸੀਏਟ ਫਾਰਮਰਜ਼ ਕਮਿਸ਼ਨ ਪੰਜਾਬ, ਡਾ. ਐੱਚ.ਕੇ. ਮਾਵੀ ਵਿਗਿਆਨਕ ਖੇਤੀਬਾੜੀ ਮਾਰਕਿਟਿੰਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਜੂਦ ਰਹੇ।

ਇਸ ਮੌਕੇ ਮੰਡੀ ਬੋਰਡ ਨਾਲ ਸਬੰਧਤ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ ਅਤੇ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨਜਿਨ੍ਹਾਂ ਤੇ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਏਟੀਐਮਜ਼ ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਇਹਨਾਂ ਕਾਰਜਾਂ ਦੀ ਸਮੂਹ ਮੈਂਬਰਾਂ ਵੱਲੋਂ ਸ਼ਲਾਘਾ ਕੀਤੀ ਗਈ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ