Saturday, November 01, 2025

Education

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

June 02, 2025 07:37 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।

ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।

ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੁਸ਼ਲ, ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਹਨਾਂ ਨੂੰ ਬਿਹਤਰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ। ਅਸੀਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨੂੰ ਦੂਰ ਕਰਦਿਆਂ ਉਚੇਰੀ ਸਿੱਖਿਆ ਵਾਸਤੇ ਸਾਜ਼ਗਰ ਮਾਹੌਲ ਸਿਰਜਣ ਲਈ ਵਚਨਬੱਧ ਹਾਂ ਅਤੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦਾ ਧੁਰਾ ਬਣਾਇਆ ਜਾਵੇਗਾ।”

ਉਹਨਾਂ ਨੇ ਅਧਿਕਾਰੀਆਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਕੁਸ਼ਲਤਾ 'ਤੇ ਧਿਆਨ ਕੇਂਦ੍ਰਿਤ ਕਰਦਿਆਂ ਲੰਬਿਤ ਅਰਜ਼ੀਆਂ ਦੀ ਮੈਰਿਟ-ਆਧਾਰਤ ਸਮੀਖਿਆ ਕਰਨ ਅਤੇ ਫ਼ੈਸਲਾ ਲੈਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਜਨਤਕ ਪਹਿਲਕਦਮੀਆਂ ਨੂੰ ਪੂਰਾ ਕਰਨਾ ਅਤੇ ਸੂਬੇ ਭਰ ਵਿੱਚ ਅਕਾਦਮਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪ੍ਰਾਈਵੇਟ ਖੇਤਰ ਦੀਆਂ ਸਮਰੱਥਾਵਾਂ ਦੀ ਢੁਕਵੀਂ ਵਰਤੋਂ ਕਰਨਾ ਹੈ।

ਇਸ ਮੀਟਿੰਗ ਵਿੱਚ 18 ਪ੍ਰਾਈਵੇਟ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੀ.ਜੀ.ਸੀ. ਗਰੁੱਪ ਮੋਹਾਲੀ, ਰਿਆਤ ਬਾਹਰਾ ਹੁਸ਼ਿਆਰਪੁਰ, ਸ੍ਰੀ ਸੁਖਮਨੀ ਗਰੁੱਪ ਡੇਰਾ ਬੱਸੀ, ਬਾਬੇ ਕੇ ਗਰੁੱਪ ਦੌਧਰ (ਮੋਗਾ), ਸ਼ੇਰ-ਏ-ਪੰਜਾਬ ਯੂਨੀਵਰਸਿਟੀ ਲਾਲੜੂ, ਜੇ.ਆਈ.ਐਸ. ਗਰੁੱਪ ਲੁਧਿਆਣਾ ਅਤੇ ਬਾਬਾ ਫ਼ਰੀਦ ਗਰੁੱਪ ਬਠਿੰਡਾ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਜਵਾਬਦੇਹ ਅਤੇ ਸੁਵਿਧਾਜਨਕ ਸ਼ਾਸਨ ਦਾ ਭਰੋਸਾ ਦਿੰਦਿਆਂ ਭਾਈਵਾਲਾਂ ਦੇ ਫੀਡਬੈਕ ਅਤੇ ਚਿੰਤਾਵਾਂ ਨੂੰ ਗੌਰ ਨਾਲ ਸੁਣਿਆ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ