Friday, June 06, 2025
BREAKING NEWS
ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀIPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

Chandigarh

‘ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

June 03, 2025 02:13 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਅਤੇ 3900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 93 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 15,117 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 510 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 523 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 60 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ

ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ ਐਸ.ਡੀ.ਐਮ ਦਮਨਦੀਪ ਕੌਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

ਜ਼ਿਲ੍ਹਾ ਪੁਲਿਸ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾਂ ਪਾਸੋਂ 50 ਗ੍ਰਾਮ ਹੈਰੋਇਨ ਅਤੇ 95 ਹਜਾਰ ਰੁਪਏ ਡਰੱਗ ਮਨੀ ਬਰਾਮਦ

ਏ.ਡੀ.ਸੀ. ਵੱਲੋਂ  ਫਰਮ ਕੈਨਿੰਨਵੀਜ਼ਾਜ਼ ਇੰਟਰਨੈਸ਼ਨਲ ਐਜ਼ੁਕੇਸ਼ਨ ਸਰਵਿਸਿਜ ਪ੍ਰਾਇ: ਲਿਮਿ: ਦਾ ਲਾਇਸੰਸ ਰੱਦ

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ ਪੰਜਾਬ ਪੁਲਿਸ ਵੱਲੋਂ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੀ ਪੀ ਸੀ ਬੀ ਅਤੇ ਸਵਰਾਜ ਇੰਡਸਟਰੀਜ਼ ਨੇ ਰੁੱਖ ਲਗਾਉਣ ਅਤੇ ਸਥਿਰਤਾ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ