Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Health

ਸਿਵਲ ਸਰਜਨ ਵਲੋਂ ਹਰ ਨਾਗਰਿਕ ਨੂੰ ਆਭਾ ਆਈ.ਡੀ. ਬਣਵਾਉਣ ਦੀ ਅਪੀਲ

June 03, 2025 02:15 PM
SehajTimes
ਕੋਈ ਫ਼ੀਸ ਨਹੀਂ, ਖ਼ੁਦ ਹੀ ਆਨਲਾਈਨ ਬਣਾਇਆ ਜਾ ਸਕਦਾ ਹੈ ਸਿਹਤ ਕਾਰਡ

ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪਣੀ ਆਭਾ ਆਈ.ਡੀ. ਬਣਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ ਆਈ.ਡੀ.) ਖੋਲਿ੍ਹਆ ਜਾ ਰਿਹਾ ਹੈ, ਜੋ ਹਰ ਨਾਗਰਿਕ ਲਈ ਡਿਜੀਟਲ ਸਿਹਤ ਪਛਾਣ ਹੈ। ਉਨ੍ਹਾਂ ਕਿਹਾ ਕਿ ਆਭਾ ਆਈ.ਡੀ. ਕਾਰਡ ਬਣਵਾਉਣ ਦੇ ਕਈ ਫ਼ਾਇਦੇ ਹਨ। ਹਰ ਨਾਗਰਿਕ ਅਪਣੇ ਮੈਡੀਕਲ ਰੀਕਾਰਡ ਨੂੰ ਡਿਜੀਟਲ ਰੂਪ ਵਿਚ ਸੁਰੱਖਿਅਤ ਰੱਖ ਸਕਦਾ ਹੈ, ਜੋ ਲੋੜ ਪੈਣ ’ਤੇ ਕਦੇ ਵੀ ਤੇ ਕਿਤੇ ਵੀ ਵਰਤਿਆ ਜਾ ਸਕਦਾ ਹੈ। ਜਦੋਂ ਮਰੀਜ਼ ਡਾਕਟਰ ਕੋਲ ਜਾਵੇਗਾ ਤਾਂ ਉਸ ਨੂੰ ਅਪਣੀਆਂ ਰੀਪੋਰਟਾਂ ਨਾਲ ਲੈ ਕੇ ਜਾਣ ਦੀ ਲੋੜ ਨਹੀਂ ਪਵੇਗੀ। ਇਸ ਕਾਰਡ ਜ਼ਰੀਏ ਮਰੀਜ਼ ਨੂੰ ਓ.ਪੀ.ਡੀ. ਪਰਚੀ ਬਣਵਾਉਣ ਲਈ ਕਤਾਰ ਵਿਚ ਲੱਗਣ ਦੀ ਲੋੜ ਵੀ ਨਹੀਂ ਪਵੇਗੀ। ਆਭਾ ਖਾਤਾ ਧਾਰਕ ਵਾਸਤੇ ਫ਼ਿਲਹਾਲ ਚੋਣਵੇਂ ਹਸਪਤਾਲਾਂ ਵਿਚ ਵੱਖਰਾ ਕਾਊਂਟਰ ਲਗਾਇਆ ਗਿਆ ਹੈ।
ਡਾ. ਜੈਨ ਨੇ ਆਖਿਆ ਕਿ ਜਿਵੇਂ ਹਰ ਵਿਅਕਤੀ ਦਾ ਆਧਾਰ ਕਾਰਡ ਹੋਣਾ ਲਾਜ਼ਮੀ ਬਣ ਗਿਆ ਹੈ, ਉਸੇ ਤਰ੍ਹਾਂ ਆਭਾ ਆਈ.ਡੀ. ਵੀ ਹਰ ਵਿਅਕਤੀ ਲਈ ਬਹੁਤ ਜ਼ਰੂਰੀ ਹੈ। ਇਹ ਆਈ.ਡੀ. ਸਿਰਫ਼ ਮੈਡੀਕਲ ਰੀਕਾਰਡ ਨੂੰ ਹੀ ਡਿਜੀਟਲ ਰੂਪ ਵਿੱਚ ਸੰਭਾਲ ਕੇ ਨਹੀਂ ਰੱਖਦੀ ਸਗੋਂ ਇਲਾਜ ਨੂੰ ਤੇਜ਼, ਸੁਚੱਜਾ ਅਤੇ ਪ੍ਰਭਾਵਸ਼ਾਲੀ ਵੀ ਬਣਾਉਂਦੀ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਆਮ ਨਾਗਰਿਕਾਂ ਨੂੰ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਤਹਿਤ ਰਜਿਸਟਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਭਾ ਹੈਲਥ ਆਈਡੀ ਕਾਰਡ 14 ਅੰਕਾਂ ਦਾ ਵਿਲੱਖਣ ਨੰਬਰ ਹੈ। ਇਹ ਕਾਰਡ ਬਣਵਾਉਣ ਲਈ ਕਿਸੇ ਵੀ ਨੇੜਲੇ ਸਿਹਤ ਕੇਂਦਰ ਵਿਚ ਫੇਰੀ ਪਾਈ ਜਾ ਸਕਦੀ ਹੈ ਜਾਂ ਅਪਣੇ ਖੇਤਰ ਜਾਂ ਪਿੰਡ ਦੀ ਆਸ਼ਾ ਵਰਕਰ ਜਾਂ ਸਿਹਤ ਕਾਮੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਕੋਈ ਵੀ ਨਾਗਰਿਕ ਅਧਿਕਾਰਤ ਵੈੱਬਸਾਈਟ https://abha.abdm.gov.in/abha/v3/ 'ਤੇ ਘਰ ਬੈਠੇ ਖ਼ੁਦ ਵੀ ਇਹ ਕਾਰਡ ਬਣਾ ਸਕਦਾ ਹੈ। ਆਭਾ ਆਈ.ਡੀ. ਬਣਾਉਣਾ ਬਿਲਕੁਲ ਮੁਫ਼ਤ ਹੈ ਅਤੇ ਇਸ ਲਈ ਸਿਰਫ਼ ਆਧਾਰ ਕਾਰਡ ਜਾਂ ਡਰਾਈਵਿੰਗ ਲਾਇਸੈਂਸ ਅਤੇ ਮੋਬਾਈਲ ਨੰਬਰ ਦੀ ਲੋੜ ਪੈਂਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧ-ਚੜ੍ਹ ਕੇ ਆਪਣੀ ਆਭਾ ਆਈ.ਡੀ ਬਣਾਉਣ ਅਤੇ ਹੋਰਾਂ ਨੂੰ ਵੀ ਇਸ ਬਾਰੇ ਜਾਣੂ ਕਰਵਾਉਣ।

Have something to say? Post your comment

 

More in Health

ਸਿਹਤ ਵਿਭਾਗ ਵੱਲੋਂ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦਾ ਅਚਨਚੇਤ ਨਰੀਖਣ

ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

ਬ੍ਰੈਸਟ ਕੈਂਸਰ ਨਵੇਂ ਯੁੱਗ ਦੀ ਸਭ ਤੋਂ ਆਮ ਅਤੇ ਘਾਤਕ ਬਿਮਾਰੀ : ਡਾ. ਵਿਜੇ ਜਾਗੜ

ਠੰਢੇ ਮੌਸਮ ਦੌਰਾਨ ਸਾਵਧਾਨੀ ਅਪਣਾਕੇ ਹੀ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ: ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਮਾਲੇਰਕੋਟਲਾ ਪੁਲਿਸ ਵੱਲੋਂ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ

3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਨਿਮੋਨੀਆ ਤੋਂ ਬਚਾਅ ਲਈ ਆਸ਼ਾ ਨੂੰ ਦਿੱਤੀ ਜਾਣਕਾਰੀ

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ