Friday, June 06, 2025
BREAKING NEWS
ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀIPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

Chandigarh

ਐਸ ਏ ਐਸ ਨਗਰ ਪੁਲਿਸ ਨੇ ਦੋ-ਪਹੀਆ ਵਾਹਨ ਚੋਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

June 03, 2025 02:26 PM
SehajTimes

ਡੇਰਾਬੱਸੀ : ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਐਸ ਏ ਐਸ ਨਗਰ ਪੁਲਿਸ ਨੇ ਕਈ ਦੋ-ਪਹੀਆ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸ ਐਸ ਪੀ ਐਸ ਏ ਐਸ ਨਗਰ ਹਰਮਨਦੀਪ ਹਾਂਸ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੀ ਪਛਾਣ ਸ਼ੁਭਮ ਸਿੰਘ ਵਾਸੀ ਹਰੀਪੁਰ ਕੂੜਾ, ਡੇਰਾਬੱਸੀ, ਗੁਰਜੀਤ ਸਿੰਘ ਉਰਫ਼ ਲਾਡੀ ਵਾਸੀ ਗੁੱਜੂ ਖੇੜਾ, ਬਨੂੜ ਅਤੇ ਜਤਿੰਦਰ ਕੁਮਾਰ ਵਾਸੀ ਬਾਲਾ ਰਾਮ ਕਲੋਨੀ, ਮੁਬਾਰਿਕਪੁਰ ਵਜੋਂ ਹੋਈ ਹੈ।

ਹੋਰ ਜਾਣਕਾਰੀ ਦਿੰਦਿਆਂ, ਐਸ ਐਸ ਪੀ ਹਾਂਸ ਨੇ ਕਿਹਾ ਕਿ ਹਾਲ ਹੀ ਵਿੱਚ ਥਾਣਾ ਡੇਰਾਬੱਸੀ ਵਿੱਚ ਕਈ ਦੋ-ਪਹੀਆ ਵਾਹਨ ਚੋਰੀ ਹੋਣ ਦੀ ਰਿਪੋਰਟ ਆਈ ਸੀ। "ਡੇਰਾਬੱਸੀ ਪੁਲਿਸ ਸਟੇਸ਼ਨ ਦੀ ਇੱਕ ਸਮਰਪਿਤ ਟੀਮ ਨੇ ਕਈ ਸੀ ਸੀ ਟੀ ਵੀ ਫੁਟੇਜਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਸ਼ੁਭਮ ਨੂੰ ਸ਼ੱਕੀ ਵਜੋਂ ਪਛਾਣਿਆ। ਉਪਰੰਤ ਇੱਕ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਐਸ ਐਚ ਓ ਡੇਰਾਬੱਸੀ, ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਾਲੀ ਟੀਮ ਨੇ ਡੇਰਾ ਬੱਸੀ ਦੇ ਮੁਬਾਰਿਕਪੁਰ ਤੋਂ ਦੋ ਮੁਲਜ਼ਮਾਂ ਸ਼ੁਭਮ ਅਤੇ ਲਾਡੀ ਨੂੰ ਤਿੰਨ ਚੋਰੀ ਹੋਏ ਮੋਟਰਸਾਈਕਲਾਂ ਦੀ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ। ਐਸ ਐਸ ਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਦੋਸ਼ੀ ਸ਼ੁਭਮ ਨੇ ਤੀਜੇ ਮੁਲਜ਼ਮ ਜਤਿੰਦਰ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ। ਐਸ ਐਸ ਪੀ ਨੇ ਕਿਹਾ, "ਜਾਣਕਾਰੀ ਦੇ ਆਧਾਰ 'ਤੇ, ਪੁਲਿਸ ਟੀਮ ਨੇ ਜਤਿੰਦਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ ਤਿੰਨ ਹੋਰ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ।"

ਐਸ ਐਸ ਪੀ ਨੇ ਅੱਗੇ ਕਿਹਾ ਕਿ ਤਿੰਨਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਨੂੰ ਥਾਣਾ ਡੇਰਾ ਬੱਸੀ ਵਿਖੇ ਧਾਰਾ 303(2), 317(2) ਬੀ ਐਨ ਐਸ ਅਧੀਨ ਦਰਜ ਐਫ ਆਈ ਆਰ ਨੰਬਰ 151, ਮਿਤੀ 29.05.2025 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ

ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ ਐਸ.ਡੀ.ਐਮ ਦਮਨਦੀਪ ਕੌਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

ਜ਼ਿਲ੍ਹਾ ਪੁਲਿਸ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾਂ ਪਾਸੋਂ 50 ਗ੍ਰਾਮ ਹੈਰੋਇਨ ਅਤੇ 95 ਹਜਾਰ ਰੁਪਏ ਡਰੱਗ ਮਨੀ ਬਰਾਮਦ

ਏ.ਡੀ.ਸੀ. ਵੱਲੋਂ  ਫਰਮ ਕੈਨਿੰਨਵੀਜ਼ਾਜ਼ ਇੰਟਰਨੈਸ਼ਨਲ ਐਜ਼ੁਕੇਸ਼ਨ ਸਰਵਿਸਿਜ ਪ੍ਰਾਇ: ਲਿਮਿ: ਦਾ ਲਾਇਸੰਸ ਰੱਦ

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ ਪੰਜਾਬ ਪੁਲਿਸ ਵੱਲੋਂ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੀ ਪੀ ਸੀ ਬੀ ਅਤੇ ਸਵਰਾਜ ਇੰਡਸਟਰੀਜ਼ ਨੇ ਰੁੱਖ ਲਗਾਉਣ ਅਤੇ ਸਥਿਰਤਾ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ