Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

ਡਿਪਟੀ ਕਮਿਸ਼ਨਰ ਵੱਲੋਂ 'ਏਕ ਪੇੜ ਮਾਂ ਕੇ ਨਾਮ' ਸਕੀਮ ਤਹਿਤ ਜ਼ਿਲ੍ਹੇ 'ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ

June 03, 2025 02:43 PM
SehajTimes
ਜੰਗਲਾਤ, ਪੇਂਡੂ ਵਿਕਾਸ ਤੇ ਸਿੱਖਿਆ ਵਿਭਾਗਾਂ ਨੂੰ ਲੱਗੇ ਬੂਟੇ ਸੰਭਾਲਣ ਲਈ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਜੋੜਨ ਦੀ ਹਦਾਇਤ
 
ਸ਼ਾਮਲਾਟ ਜਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਤੇ ਛੱਪੜਾਂ ਦੀ ਸਫ਼ਾਈ ਸਮੇਤ ਓਡੀਐਫ ਪਲਸ ਮਾਡਲ ਪਿੰਡਾਂ ਦੇ ਕੰਮ ਦਾ ਵੀ ਮੁਲੰਕਣ
 
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ 'ਏਕ ਪੇੜ ਮਾਂ ਕੇ ਨਾਮ' ਸਕੀਮ ਤਹਿਤ ਅੱਜ ਜ਼ਿਲ੍ਹੇ ਅੰਦਰ ਬੂਟੇ ਲਾਉਣ ਅਤੇ ਲੱਗੇ ਬੂਟੇ ਸੰਭਾਲਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸੇ ਦੌਰਾਨ ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਬੈਠਕ ਕਰਕੇ ਸ਼ਾਮਲਾਟ ਜਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਅਤੇ ਛੱਪੜਾਂ ਦੀ ਸਫ਼ਾਈ ਦੇ ਕੰਮ ਦਾ ਵੀ ਮੁਲੰਕਣ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 78300 ਬੂਟੇ ਲਗਾਉਣ ਦੀ ਸ਼ੁਰੂਆਤ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਕੀਤੀ ਜਾਵੇਗੀ। ਉਨ੍ਹਾਂ ਨੇ ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ, ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਸਮੂਹ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਇਸ ਲਈ ਆਮ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਬੂਟੇ ਲਾਉਣ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਲਈ ਮੁਹਿੰਮ ਵਿੱਢੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ 'ਚ 6 ਗੁਰੂ ਨਾਨਕ ਬਗੀਚੀਆਂ 'ਚ 2800 ਬੂਟੇ ਲਗਾਏ ਜਾਣਗੇ ਅਤੇ ਸਕੂਲਾਂ ਤੇ ਹੋਰ ਸੰਸਥਾਵਾਂ ਤੇ ਖਾਲੀ ਪਈਆਂ ਸਰਕਾਰੀ ਜਮੀਨਾਂ 'ਚ 21000 ਬੂਟੇ ਲਗਾਏ ਜਾਣਗੇ। ਜਦੋਂਕਿ 54500 ਬੂਟੇ ਆਮ ਲੋਕਾਂ ਨੂੰ ਮੁਫ਼ਤ ਵੰਡੇ ਜਾਣ ਦੀ ਤਜਵੀਜ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਬੂਟੇ ਲਗਾਏ ਤਾਂ ਬਹੁਤ ਜਾਂਦੇ ਹਨ, ਪਰੰਤੂ ਉਨ੍ਹਾਂ ਦੀ ਸੰਭਾਲ ਨਹੀਂ ਕੀਤੀ ਜਾਂਦੀ ਜਿਸ ਕਰਕੇ ਲੱਗੇ ਹੋਏ ਬੂਟੇ ਕੁਝ ਸਮੇਂ ਬਾਅਦ ਮਰ ਜਾਂਦੇ ਹਨ, ਜਿਸ ਨਾਲ ਬੂਟੇ ਤੇ ਸਰਮਾਏ ਦਾ ਨੁਕਸਾਨ ਹੁੰਦਾ ਹੈ, ਇਸ ਲਈ ਲੋਕ ਜਿੰਨੇ ਬੂਟੇ ਲਗਾਉਣ, ਉਨ੍ਹਾਂ ਦੀ ਸੰਭਾਲ ਆਪਣੇ ਬੱਚਿਆਂ ਦੀ ਤਰ੍ਹਾਂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਮੂਹ ਬੀ.ਡੀ.ਪੀ.ਓਜ ਨਾਲ ਬੈਠਕ ਕਰਕੇ ਪਿੰਡਾਂ ਵਿੱਚ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਛੱਪੜਾਂ ਦੀ ਮੁਕੰਮਲ ਸਫਾਈ ਕਰਨ ਲਈ ਛੱਪੜਾਂ ਦਾ ਪਾਣੀ ਸੁਕਾਉਣ ਅਤੇ ਬਾਅਦ ਵਿੱਚ ਇਸਦੀ ਸਿਲਟ ਕੱਢਣ ਦੇ ਕੰਮ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਪਿੰਡਾਂ ਚ ਹਦਾਇਤ ਕੀਤੀ ਕਿ ਗ਼ੈਰਵਾਹੀਯੋਗ, ਗਲੀਆਂ ਤੇ ਛੱਪੜਾਂ ਵਾਲੀਆਂ ਜਮੀਨਾਂ 'ਤੇ ਨਾਜਾਇਜ਼ ਕਬਜੇ ਤੁਰੰਤ ਛੁਡਵਾਏ ਜਾਣ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਦੀ ਮੁਹਿੰਮ ਛੇੜੀ ਹੋਈ ਹੈ।
ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਪਿੰਡਾਂ ਨੂੰ ਤਰਲ ਤੇ ਠੋਸ ਕੂੜੇ ਦੇ ਨਿਪਟਾਰਾ ਵਾਲੇ ਤੇ ਖੁੱਲ੍ਹੇ 'ਚ ਸੌਚ ਜਾਣ ਤੋਂ ਮੁਕਤ ਅਤੇ ਸਾਫ਼ ਸੁਥਰੇ ਮਾਡਲ ਪਿੰਡ ਬਣਾਉਣ ਸਬੰਧੀ ਚੱਲ ਰਹੇ ਕੰਮ ਦਾ ਵੀ ਮੁਲੰਕਣ ਕੀਤਾ। ਉਨ੍ਹਾਂ ਕਿਹਾ ਕਿ ਓਡੀਐਫ ਪਲਸ ਮਾਡਲ ਪਿੰਡਾਂ ਵਿੱਚ ਛੱਪੜਾਂ ਦਾ ਪਾਣੀ ਥਾਪਰ ਮਾਡਲ ਨਾਲ ਸੋਧ ਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਇਥੇ ਹਰੇਕ ਘਰ 'ਚ ਸਾਫ਼ ਸੁਥਰੇ ਟੁਆਇਲਟਸ ਬਣੇ ਹੁੰਦੇ ਅਤੇ ਇਨ੍ਹਾਂ ਪਿੰਡਾਂ ਵਿੱਚ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਇਸੇ ਕੜੀ ਤਹਿਤ ਮਾਡਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼ ਸੁਥਰੇ ਤੇ ਮਾਡਲ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ