Tuesday, September 16, 2025

Education

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

June 03, 2025 02:54 PM
SehajTimes
ਬਨੂੜ : ਸਕੂਲ ਆਫ ਐਮੀਨੈਂਸ, ਬਨੂੜ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਪ੍ਰਿੰਸੀਪਲ ਅਨੀਤਾ ਭਾਰਦਵਾਜ ਨੇ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰੇ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਅਹਿਮ ਭੂਮਿਕਾ ਨਾਲ ਹੀ ਸਕੂਲ ਦਾ ਵਿਦਿਅਕ ਮਾਹੌਲ ਨਿਖਰ ਰਿਹਾ ਹੈ ਅਤੇ ਅਜਿਹੇ ਸਮਾਰੋਹ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਤ ਕਰਦੇ ਹਨ।

ਸਾਲ 2024-25 ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਅੱਠਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਰੇ ਸ਼ੈਕਸ਼ਨਾਂ ਵਿਚੋਂ ਸ਼ੈਕਸ਼ਨ ਵਾਇਜ਼ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ 100 ਦੇ ਕਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਲ 2024-25 ਦੌਰਾਨ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਤੇ  ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ ਦਿੱਤੇ ਗਏ।

ਇਸ ਮੌਕੇ ਮੌਜੂਦ ਮਾਪਿਆਂ ਨੇ ਵੀ ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਕਾਰਜਕ੍ਰਮਾਂ ਰਾਹੀਂ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ।

ਸਮਾਪਨ 'ਤੇ ਸਕੂਲ ਵੱਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
     ਇਸ ਮੌਕੇ ਵਿਜੇ ਮੈਨਰੋ, ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ ਤੇ ਰਾਜਿੰਦਰ ਸਿੰਘ ਚਾਨੀ ਸਮਾਜ ਸੇਵੀ ਨੇ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
    ਸਮਾਰੋਹ ਦੌਰਾਨ ਪ੍ਰਿੰਸੀਪਲ ਅਨੀਤਾ ਭਾਰਦਵਾਜ, ਅੰਗ੍ਰੇਜ਼ੀ ਲੈਕਚਰਾਰ ਬਿੰਦੂ ਸਿੰਗਲਾ, ਬਾਇਓ ਲੈਕਚਰਾਰ ਮੰਜੂ ਤਿਵਾੜੀ, ਕਾਮਰਸ ਲੈਕਚਰਾਰ ਨਵਦੀਪ ਕੁਮਾਰ, ਹਿਸਟਰੀ ਲੈਕਚਰਾਰ ਅਸ਼ਵਿੰਦਰ ਕੌਰ, ਪੋਲੀਟੀਕਲ ਸਾਇੰਸ ਲੈਕਚਰਾਰ ਮੀਨਾਕਸ਼ੀ ਬਜਾਜ, ਮੈਥ ਮਾਸਟਰ ਗੁਰਸ਼ਰਨ ਸਿੰਘ, ਮੈਥ ਮਿਸਟ੍ਰੈਸ ਹਰਸਿਮਰਨ ਕੌਰ, ਸਾਇੰਸ ਮਿਸਟ੍ਰੈਸ ਸੁਖਵਿੰਦਰ ਕੌਰ, ਸਾਇੰਸ ਮਿਸਟ੍ਰੈਸ ਰਚਨਾ ਛਾਬੜਾ, ਕੁਲਵਿੰਦਰ ਲੱਕੀ ਆਪ ਆਗੂ ਅਤੇ ਹੋਰ ਮੈਂਬਰ ਵੀ ਮੌਜੂਦ ਸਨ।
 

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ