Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

June 03, 2025 03:26 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਗਸਤ 2025 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

 

Have something to say? Post your comment