Wednesday, September 17, 2025

Malwa

ਪੁਲਿਸ ਨੇ ਰਣ ਸਿੰਘ ਚੱਠਾ ਸਣੇ ਹੋਰ ਕਿਸਾਨ ਹਿਰਾਸਤ 'ਚ ਲਏ 

June 03, 2025 03:30 PM
ਦਰਸ਼ਨ ਸਿੰਘ ਚੌਹਾਨ
ਕਿਸਾਨਾਂ ਨਾਲ ਧੱਕੇਸ਼ਾਹੀ ਸਰਕਾਰ ਨੂੰ ਪਊ ਮਹਿੰਗੀ : ਚੱਠਾ 
 
ਸੁਨਾਮ : ਬਠਿੰਡਾ ਜ਼ਿਲ੍ਹੇ ਦੇ ਪਿੰਡ ਘਸੋਖਾਨਾ ਵਿਖੇ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਪਾਈ ਜਾ ਰਹੀ ਸੀਵਰੇਜ਼ ਦੀ ਲਾਈਨ ਦੇ ਵਿਰੋਧ ਅਤੇ ਜੇਲ੍ਹਾਂ ਵਿੱਚ ਡੱਕੇ ਕਿਸਾਨ ਆਗੂਆਂ ਦੀ ਰਿਹਾਈ ਲਈ ਧਰਨੇ ਵਿੱਚ ਸ਼ਾਮਲ ਹੋਣ ਜਾਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਸਮੇਤ ਹੋਰਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਆਗੂਆਂ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਘਸੋਖਾਨਾ ਵਿਖੇ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਸੀਵਰੇਜ਼ ਦੀ ਲਾਈਨ ਪਾਈ ਜਾ ਰਹੀ ਹੈ ਜਿਸਨੂੰ ਰੋਕਣ ਲਈ ਪਿੰਡਾਂ ਦੇ ਲੋਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਕਾਕਾ ਸਿੰਘ ਕੋਟੜਾ ਸਮੇਤ ਹੋਰਨਾਂ ਨੂੰ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਨੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਆਖਿਆ ਕਿ ਸੀਵਰੇਜ਼ ਪਾਈਪ ਲਾਈਨ ਦੇ ਵਿਰੋਧ ਅਤੇ ਕਿਸਾਨ ਆਗੂਆਂ ਦੀ ਰਿਹਾਈ ਲਈ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਜਾਂਦੇ ਦਰਜਨਾਂ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਭਗਵੰਤ ਮਾਨ ਸਰਕਾਰ ਦਾ ਅਜਿਹਾ ਵਰਤਾਰਾ ਲੋਕਤੰਤਰੀ ਕਦਰਾਂ ਕੀਮਤਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਸੂਬੇ ਦੀ ਸਰਕਾਰ ਨੂੰ ਮਹਿੰਗੀ ਪਵੇਗੀ। ਪੰਜਾਬ ਸਰਕਾਰ ਸੰਘਰਸ਼ੀ ਲੋਕਾਂ ਤੇ ਅੱਤਿਆਚਾਰ ਕਰਕੇ ਜੇਲਾਂ 'ਚ ਬੰਦ ਕਰਕੇ ਉਨਾਂ ਦੇ ਮਨੋਬਲ ਨੂੰ ਡੇਗਣਾ ਚਾਹੁੰਦੀ ਹੈ ਜੋ ਕਿ ਸਰਕਾਰ ਦਾ ਭੁਲੇਖਾ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਹੈ ਕਿ ਧਰਨੇ ਵਿੱਚ ਜਾਂਦੇ ਕਿਸਾਨ ਕਰਮ ਸਿੰਘ ਨਮੋਲ, ਸਾਧਾ ਸਿੰਘ, ਮਹਿੰਦਰ ਸਿੰਘ, ਜਰਨੈਲ ਸਿੰਘ ਸ਼ਾਹਪੁਰ ਕਲਾਂ, ਸਤਨਾਮ ਸਿੰਘ ਸ਼ਾਹਪੁਰ ਕਲਾਂ, ਭਾਨ ਸਿੰਘ, ਦਰਸ਼ਨ ਸਿੰਘ ਛਾਜਲਾ, ਭੋਲਾ ਸਿੰਘ ਚੱਠਾ, ਦਰਸ਼ਨ ਸਿੰਘ ਛਾਜਲਾ, ਹਰਬਾਗ ਸਿੰਘ ਖਡਿਆਲ, ਦਰਸ਼ਨ ਸਿੰਘ ਮਹਿਲਾ, ਰੁਲਦੂ ਸਿੰਘ ਖਡਿਆਲ, ਜਗਰਾਜ ਸਿੰਘ ਮਹਿਲਾ, ਨੈਬ ਸਿੰਘ ਸ਼ਾਹਪੁਰ ਕਲਾਂ ਨੂੰ ਰਣ ਸਿੰਘ ਚੱਠਾ ਦੇ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ