Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਾਹੀਯੋਗ ਜ਼ਮੀਨਾਂ 'ਤੇ ਸਰਕਾਰ ਦਾ ਸਿੱਧਾ ਹਮਲਾ ਬਰਦਾਸ਼ਤਯੋਗ ਨਹੀਂ : ਜੋਗਿੰਦਰ ਉਗਰਾਹਾਂ

June 03, 2025 03:35 PM
ਦਰਸ਼ਨ ਸਿੰਘ ਚੌਹਾਨ
ਜ਼ਮੀਨ ਦੇ ਮਾਲਕੀ ਹੱਕ ਆਬਾਦਕਾਰਾਂ ਨੂੰ ਦਿੱਤੇ ਜਾਣ
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੀ ਖੇਤੀਬਾੜੀ ਵਾਲੀ ਜ਼ਮੀਨ 'ਤੇ ਸਿੱਧਾ ਹਮਲਾ ਹੋ ਰਿਹਾ ਹੈ ਅਜਿਹਾ ਵਰਤਾਰਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਰੋਟੀ ਖੋਹਣ ਦੀ ਕੋਸ਼ਿਸ਼ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੇਕਰ ਘਰਾਂ ਦੇ ਚੁੱਲ੍ਹੇ 'ਤੇ ਆਂਚ ਆਈ ਤਾਂ ਅਸੀਂ ਆਖਰੀ ਸਾਹ ਤੱਕ ਲੜਾਂਗੇ। ਮੰਗਲਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਇਸ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਲੁਧਿਆਣਾ ਵਿੱਚ ਚੌਵੀ ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਨਵਾਂ ਫਾਰਮੂਲਾ ਖੇਤੀਬਾੜੀ ਵਾਲੀ ਜ਼ਮੀਨ ਹੜੱਪਣ ਦੀ ਇੱਕ ਚਾਲ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੇ ਸੱਤ ਸੌ ਪਿੰਡਾਂ ਦੀ ਜ਼ਮੀਨ 'ਤੇ ਖੇਤੀ ਕਰ ਰਹੇ ਹਨ। ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਮਾਲਕੀ ਹੱਕ ਦੇਣੇ ਚਾਹੀਦੇ ਹਨ ਪਰ ਸਰਕਾਰ ਉਲਟਾ ਉਨ੍ਹਾਂ ਤੋਂ ਜ਼ਮੀਨ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹਾ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਹਾਲਤ ਬਹੁਤ ਮਾੜੀ ਹੈ ਮੁੱਖ ਮੰਤਰੀ ਗੈਰ-ਜ਼ਿੰਮੇਵਾਰਾਨਾ ਬਿਆਨ ਦੇਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੇ ਹਨ। ਭਗਵੰਤ ਮਾਨ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿੱਚ ਵਖਰੇਵੇਂ ਅਤੇ ਨਫ਼ਰਤ ਪੈਦਾ ਕਰਨ ਦੀ ਹੋਛੀ ਸਿਆਸਤ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪਿਛਲੇ ਸਮਿਆਂ ਦੌਰਾਨ ਵੀ ਬੇਸ਼ੱਕ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਰਹੀਆਂ ਲੇਕਿਨ ਮੌਜੂਦਾ ਮੁੱਖ ਮੰਤਰੀ ਨੇ ਤਾਂ ਹੱਦਾਂ ਪਾਰ ਕਰ ਦਿੱਤੀਆਂ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਮੁੱਖ ਮੰਤਰੀ ਸ਼ਰੀਕੇਬਾਜ਼ੀ ਵਾਲੀ ਬਿਆਨਬਾਜ਼ੀ ਤੋਂ ਗ਼ੁਰੇਜ਼ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ਤੇ ਲਕੀਰ ਮਾਰੇ ਜੇਕਰ ਅਜਿਹਾ ਹੁੰਦਾ ਹੈ ਤਾਂ ਕਿਸਾਨ ਸੰਗਠਨਾਂ ਨਾਲ ਕੋਈ ਨਹੀਂ ਖੜ੍ਹਾ ਹੋਵੇਗਾ ਸਗੋਂ ਲੋਕ ਮੁੱਖ ਮੰਤਰੀ ਨਾਲ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਹੁਤ ਹੀ ਨੀਵੇਂ ਪੱਧਰ ਦੀ ਰਾਜਨੀਤੀ ਕਰ ਰਹੇ ਹਨ। ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਸਰਕਾਰ ਤੋਂ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ ਇਹ ਸਰਕਾਰ ਹੁਣ ਤੱਕ ਦੀਆਂ ਸਰਕਾਰਾਂ ਚੋਂ ਸਭ ਤੋਂ ਨਿਕੰਮੀ ਅਤੇ ਫੇਲ੍ਹ ਸਰਕਾਰ ਸਾਬਤ ਹੋਈ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ