Monday, April 29, 2024
BREAKING NEWS
ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

Chandigarh

ਕੋਰੋਨਾ, ਤਾਲਾਬੰਦੀ ਅਤੇ ਬੇਰੁਜ਼ਗਾਰੀ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਜ਼ਿੰਮੇਵਾਰ : ਭਗਵੰਤ ਮਾਨ

June 01, 2021 05:50 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਤੋਂ ਬਾਅਦ ਕੈਪਟਨ ਸਰਕਾਰ ਨੇ ਸੂਬੇ 'ਚ ਲਾਗੂ ਕੀਤੀ ਅੰਸਕਿ ਤਾਲਾਬੰਦੀ ਆਮ ਲੋਕਾਂ ਦੀ ਜਾਨ ਲੈ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਬੇਸਹਾਰਾ ਛੱਡ ਠੰਡੀਆਂ ਵਾਦੀਆਂ ਵਿੱਚ ਸੁੱਤੀ ਕੈਪਟਨ ਸਰਕਾਰ ਨੇ ਲੋਕਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਦੋਸ ਲਾਇਆ ਕਿ ਕੋਰੋਨਾ, ਤਾਲਾਬੰਦੀ ਅਤੇ ਬੇਰੁਜਗਾਰੀ ਕਾਰਨ ਪੈਦਾ ਹੋਈ ਆਰਥਿਕ ਤੰਗ ਕਰਕੇ ਹੋਈਆਂ ਮੌਤਾਂ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਫੈਲੀ ਕੋਰੋਨਾ ਮਹਾਮਾਰੀ ਭਾਂਵੇਂ ਕੁਦਰਤੀ ਆਫਤ ਹੈ, ਪਰ ਮਹਾਮਾਰੀ ਅਤੇ ਆਫਤ ਕਾਰਨ ਹੋਏ ਮਾੜੇ ਹਲਾਤ ਨਾਲ ਨਜਿੱਠਣ ਦੀ ਜੰਿਮੇਵਾਰੀ ਸੂਬੇ ਦੀ ਸੱਤਾਧਾਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਹੈ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਕੋਰੋਨਾ ਮਹਾਮਾਰੀ ਅਤੇ ਇਸ ਕਾਰਨ ਪੈਦਾ ਹੋਏ ਮਾੜੇ ਹਲਾਤ ਵਿੱਚ ਸੂਬਾ ਵਾਸੀਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਈ ਹੈ। ਸਗੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸਾਰਾ ਜੋਰ ਤਾਲਾਬੰਦੀ ਲਾਗੂ ਕਰਨ ਅਤੇ ਲੋਕਾਂ ਦੀ ਕੁੱਟਮਾਰ ਕਰਨ 'ਤੇ ਹੀ ਲਾਈ ਰੱਖਿਆ ਹੈ। ਕੈਪਟਨ ਸਰਕਾਰ ਦੀ ਪੁਲੀਸ ਕਿਤੇ ਸਬਜੀ ਵਾਲੇ ਦੀ ਰੇਹੜੀ 'ਤੇ ਲੱਤਾਂ ਮਾਰਦੀ ਫਿਰਦੀ ਹੈ ਅਤੇ ਕਿਤੇ ਲੋਕਾਂ ਦੇ ਚਲਾਨ ਕੱਟਣ ਤੇ ਕੁੱਟਣ ਉਤੇ ਲੱਗੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਦੌਰ 'ਚ ਸੂਬਾ ਵਾਸੀਆਂ ਦੀ ਕੋਈ ਬਾਂਹ ਨਹੀਂ ਫੜੀ। ਲੋਕਾਂ ਦੇ ਰੁਜਗਾਰ ਬੰਦ ਹੋ ਕੇ ਰਹਿ ਗਏ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿੱਚ ਇੱਕ ਪਰਿਵਾਰ ਦੀਆਂ ਤਿੰਨ ਪੀੜੀਆਂ ਖਤਮ ਹੋ ਗਈਆਂ ਅਤੇ ਲੁਧਿਆਣਾ ਵਿੱਚ ਜਿੰਮ ਦਾ ਕਾਰੋਬਾਰ ਬੰਦ ਹੋਣ ਕਾਰਨ ਪ੍ਰੇਸਾਨ ਕਾਰੋਬਾਰੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਕੈਪਟਨ ਵੱਲੋਂ ਕੀਤੀ ਤਾਲਾਬੰਦੀ ਕਾਰਨ ਵਪਾਰ ਬੰਦ ਹੋ ਕੇ ਰਹਿ ਗਏ, ਪਰ ਦੁਕਾਨਾਂ ਅਤੇ ਹੋਰ ਥਾਵਾਂ ਦੇ ਕਿਰਾਏ, ਖਰਚੇ ਅਤੇ ਬਿਜਲੀ ਦੇ ਬਿੱਲ ਉਸੇ ਤਰ੍ਹਾਂ ਚੱਲ ਰਹੇ ਹਨ। ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਕਾਰੋਬਾਰੀਆਂ ਨੂੰ ਆਪੋ ਆਪਣੇ ਕੰਮ ਕਰਨ ਦੀ ਇਜਾਜਤ ਦਿੱਤੀ ਜਾਵੇ ਅਤੇ ਬਿਜਲੀ ਬਿਲ ਅਤੇ ਹੋਰ ਬਿਲਾਂ ਸਮੇਤ ਕਰਜੇ ਦੀਆਂ ਕਿਸਤਾਂ ਵਿੱਚ ਰਾਹਤ ਦਿੱਤੀ ਜਾਵੇ, ਤਾਂ ਜੋ ਤਾਲਾਬੰਦੀ ਕਾਰਨ ਬਰਬਾਦ ਹੋਏ ਕਾਰੋਬਾਰੀ ਆਪਣੇ ਪੈਰਾਂ ਸਿਰ ਹੋ ਸਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਿੰਡਾਂ ਸਹਿਰਾਂ ਵਿੱਚ ਰਹਿੰਦੇ ਦਿਹਾੜੀਦਾਰ ਗਰੀਬ ਪਰਿਵਾਰਾਂ ਅਤੇ ਕੋਰੋਨਾ ਕਾਰਨ ਬੇਸਹਾਰਾ ਹੋਏ ਪਰਿਵਾਰਾਂ ਨੂੰ ਆਰਥਿਕ ਮਦਦ ਵੀ ਦਿੱਤੀ ਜਾਵੇ।

Have something to say? Post your comment

 

More in Chandigarh

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ