Tuesday, September 16, 2025

Malwa

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

June 03, 2025 04:07 PM
SehajTimes

ਜੇ.ਈ.ਈ. ਐਡਵਾਂਸ ਪ੍ਰੀਖਿਆ ’ਚ ਸਫਲ ਹੋਏ ਵਿਦਿਆਰਥੀ ਹੋਰਨਾ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਨਗੇ : ਸੰਜੀਵ ਸ਼ਰਮਾ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਨੀਤੀ ਦੇ ਠੋਸ ਨਤੀਜੇ ਹੁਣ ਨਜ਼ਰ ਆਉਣ ਲੱਗੇ ਹਨ। ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਅੱਠ ਹੋਣਹਾਰ ਵਿਦਿਆਰਥੀਆਂ ਨੇ ਪ੍ਰਸਿੱਧ ਤੇ ਔਖੀ ਮੰਨੀ ਜਾਣ ਵਾਲੀ ਜੇ.ਈ.ਈ ਐਡਵਾਂਸ ਮੁਕਾਬਲਾ ਪ੍ਰੀਖਿਆ ਵਿੱਚ ਸਫਲ ਹੋ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਏ ਗਏ ਸੁਧਾਰਾਂ, ਸਕੂਲਾਂ ਵਿੱਚ ਸਿੱਖਿਆ ਗੁਣਵੱਤਾ ਵਿੱਚ ਹੋਏ ਨਿਰੰਤਰ ਵਾਧੇ ਅਤੇ ਅਧਿਆਪਕਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ।
  ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਮੇਂ-ਸਿਰ ਰਹਿਨੁਮਾਈ, ਪ੍ਰੇਰਨਾ ਅਤੇ ਅਗਵਾਈ ਨਾਲ ਜਿੱਥੇ ਉਹਨਾਂ ਵਿੱਚ ਖ਼ੁਦ ਉਤੇ ਭਰੋਸਾ ਵਧਿਆ, ਉੱਥੇ ਹੀ ਸਿੱਖਿਆ ਵਿਭਾਗ ਨੇ ਵੀ ਹਰੇਕ ਪੱਧਰ 'ਤੇ ਉਹਨਾਂ ਦੀ ਸਹਾਇਤਾ ਕੀਤੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਇਸ ਉਪਲਬਧੀ ਨੂੰ ਉਨ੍ਹਾਂ ਦੀ ਲਗਨ, ਸੱਚੀ ਨਿਸ਼ਠਾ ਅਤੇ ਦ੍ਰਿੜ੍ਹ ਨਿਸ਼ਚੇ ਦਾ ਨਤੀਜਾ ਦੱਸਿਆ।
  ਸਫਲ ਵਿਦਿਆਰਥੀਆਂ ਵਿੱਚ ਮੈਰੀਟੋਰੀਅਸ ਸਕੂਲ ਪਟਿਆਲਾ ਤੋਂ ਹਰਕਿਰਨ ਦਾਸ, ਹਰਵਿੰਦਰ, ਜਸ਼ਨਦੀਪ ਸਿੰਘ ਅਤੇ ਅਦਿੱਤਿਆ, ਸਕੂਲ ਆਫ਼ ਐਮੀਨੈਂਸ ਸਮਾਣਾ ਤੋਂ ਅਰਸ਼ਦੀਪ, ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਤੋਂ ਗੁਰਲੀਨ ਕੌਰ ਅਤੇ ਪ੍ਰਭਪ੍ਰੀਤ ਅਤੇ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਤੋਂ ਵਿਦਾਂਸ਼ ਸ਼ਾਮਲ ਹਨ। ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚੋਂ ਹੋ ਕੇ ਆਉਣ ਵਾਲੇ ਉਹ ਸਿਤਾਰੇ ਹਨ, ਜਿਨ੍ਹਾਂ ਨੇ ਸਾਬਤ ਕਰ ਦਿੱਤਾ ਕਿ ਕਾਮਯਾਬੀ ਲਈ ਸਿਰਫ਼ ਆਰਥਿਕ ਰੁਝਾਨ ਨਹੀਂ, ਸਹੀ ਮਾਰਗ ਦਰਸ਼ਨ ਅਤੇ ਲਗਨ ਜ਼ਰੂਰੀ ਹੁੰਦੀ ਹੈ।
ਜ਼ਿਲ੍ਹਾ ਨੋਡਲ ਅਫ਼ਸਰ -ਕਮ- ਸਹਾਇਕ ਡਾਇਰੈਕਟਰ ਜਸਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਕਾਮਯਾਬੀ ਦੱਸਦੀ ਹੈ ਕਿ ਜੇਕਰ ਅਧਿਆਪਕ ਅਤੇ ਵਿਦਿਆਰਥੀ ਦੋਹਾਂ ਆਪਣੀ ਭੂਮਿਕਾ ਨਿਭਾਉਣ, ਤਾਂ ਕੋਈ ਵੀ ਮੁਸ਼ਕਿਲ ਨਹੀਂ ਰਹਿੰਦੀ।
  ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਸਕੰਸਸਸ ਓਲਡ ਪੁਲਿਸ ਲਾਈਨ ਸਕੂਲ, ਪ੍ਰਿੰਸੀਪਲ ਰਮਨਦੀਪ ਕੌਰ ਸਸਸਸ ਕਲਿਆਣ, ਸੰਦੀਪ ਕੁਮਾਰ ਸਸਸਸ ਝਾਂਸਲਾ ਅਤੇ ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਲੈਕਚਰਾਰ ਫਿਜ਼ਿਕਸ ਸਸਸਸ ਘਨੌਰ, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਟਿਆਲਾ ਨੇ ਵੀ ਵਧਾਈਆਂ ਦਿੱਤੀਆਂ।
  ਇਸ ਸਫਲਤਾ ਨੇ ਸਿੱਖਿਆ ਵਿਭਾਗ ਦੇ ਉਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤੀ ਦਿੱਤੀ ਹੈ, ਜੋ ਸਕੂਲਾਂ ਨੂੰ ਮਾਪਦੰਡਾਂ ਅਨੁਸਾਰ ਵਿਕਸਤ ਕਰਕੇ ਹਰ ਇੱਕ ਵਿਦਿਆਰਥੀ ਨੂੰ ਰੋਸ਼ਨ ਭਵਿੱਖ ਵੱਲ ਲੈ ਜਾਣ ਲਈ ਕੀਤੇ ਜਾ ਰਹੇ ਹਨ। ਜੇ.ਈ.ਈ ਐਡਵਾਂਸ ਵਿੱਚ ਪਾਸ ਹੋਏ ਇਹ ਵਿਦਿਆਰਥੀ ਹੁਣ ਦੇਸ਼ ਦੇ ਪ੍ਰਮੁੱਖ ਇੰਜੀਨੀਅਰਿੰਗ ਸੰਸਥਾਨਾਂ ਵਿੱਚ ਦਾਖ਼ਲਾ ਲੈਣ ਦੇ ਯੋਗ ਹੋ ਗਏ ਹਨ, ਜੋ ਕਿ ਸਿਰਫ਼ ਉਹਨਾਂ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸਰਕਾਰੀ ਸਕੂਲਾਂ ਦੀ ਇਹ ਕਾਮਯਾਬੀ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ