Friday, August 01, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਡੀਸੀ ਨੂੰ ਭੇਟ ਕੀਤੀ ਗ਼ਦਰੀ ਬੀਬੀ ਗੁਲਾਬ ਕੌਰ ਦੀ ਤਸਵੀਰ 

June 03, 2025 04:18 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜ਼ਿਲਾ ਕੰਪਲੈਕਸ ਸੰਗਰੂਰ ਦੀ ਗੈਲਰੀ ਵਿੱਚ ਜ਼ਿਲ੍ਹੇ ਦੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੇ ਚਿੱਤਰ ਬੜੇ ਮਾਣ ਸਨਮਾਨ ਨਾਲ ਲਗਾਏ ਹੋਏ ਹਨ ਪਰੰਤੂ ਇਨ੍ਹਾਂ ਵਿੱਚ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਨੇੜਲੇ ਪਿੰਡ ਬਖ਼ਸ਼ੀਵਾਲਾ ਦੀ ਜੰਮਪਲ ਗ਼ਦਰ ਲਹਿਰ ਦੀ ਮਹਾਨ ਸੰਗਰਾਮਣ ਬੀਬੀ ਗੁਲਾਬ ਕੌਰ ਦੀ ਤਸਵੀਰ ਨਹੀਂ ਲੱਗੀ ਹੋਈ। ਸੰਗਰਾਮੀ ਕਲਾ ਕੇਂਦਰ ਦੇ ਭੋਲਾ ਸਿੰਘ ਸੰਗਰਾਮੀ ਨੇ ਦੱਸਿਆ ਕਿ ਗ਼ਦਰ ਲਹਿਰ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀ ਜ਼ਿੰਦਗੀ ਦਾ ਇੱਕ ਇੱਕ ਪਲ ਅਤੇ ਇੱਕ ਇੱਕ ਸਾਂਹ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾਉਣ ਵਾਲੀ ਪੰਜਾਬ ਦੀ ਇਕਲੌਤੀ ਧੀ ਬੀਬੀ ਗੁਲਾਬ ਕੌਰ ਦੀ 28 ਜੁਲਾਈ 2025 ਨੂੰ ਸੌ ਸਾਲਾ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਸਬੰਧ ਵਿੱਚ ਸੰਗਰਾਮੀ ਕਲਾ ਕੇਂਦਰ ਸੁਨਾਮ ਵੱਲੋਂ ਬੀਬੀ ਗੁਲਾਬ ਕੌਰ ਦੇ ਜੀਵਨ ਬਾਰੇ ਜਾਣਕਾਰੀ ਦੇਣ ਲਈ ਕਿਤਾਬਾਂ ਛਪਵਾ ਕੇ ਵੰਡੀਆਂ ਜਾ ਰਹੀਆਂ ਹਨ ਅਤੇ ਇਨਾਮੀ ਪ੍ਰਤਿਯੋਗਤਾਵਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਇਸ ਸ਼ਤਾਬਦੀ ਵਰ੍ਹੇ ਮੌਕੇ ਕੁਝ ਕਿਤਾਬਾਂ ਅਤੇ ਗ਼ਦਰੀ ਬੀਬੀ ਗੁਲਾਬ ਕੌਰ ਬਖਸ਼ੀਵਾਲਾ ਦੀ ਤਸਵੀਰ ਜ਼ਿਲ੍ਹਾ ਕੰਪਲੈਕਸ ਵਿੱਚ ਲਗਾਉਣ ਲਈ ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਭੇਟ ਕੀਤੀ ਗਈ। ਉਨ੍ਹਾਂ ਆਖਿਆ ਕਿ ਡੀਸੀ ਸੰਗਰੂਰ ਨੇ ਸਤਿਕਾਰ ਸਹਿਤ ਪ੍ਰਵਾਨ ਕਰਦਿਆਂ ਕਿਹਾ ਕਿ ਇੱਕ ਹਫ਼ਤੇ ਅੰਦਰ ਇਸ ਬਾਰੇ ਮਨਜ਼ੂਰੀ ਮਿਲਣ 'ਤੇ ਇਹ ਤਸਵੀਰ ਲਗਾ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਰਣਜੋਧ ਸਿੰਘ ਧਨੇਠਾ, ਗਿਆਨੀ ਜੰਗੀਰ ਸਿੰਘ ਰਤਨ ਅਤੇ ਭੋਲਾ ਸਿੰਘ ਸੰਗਰਾਮੀ ਹਾਜ਼ਰ ਸਨ।

Have something to say? Post your comment