Tuesday, September 16, 2025

Health

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਫਰੀ ਕੈਂਪ ਦਾ 208 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

June 03, 2025 04:42 PM
SehajTimes

ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ ਵਿਖੇ ਅੱਜ ਲਿਵਰ ਦੀ ਜਾਂਚ ਦੇ ਵਿਸ਼ੇਸ਼ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ, ਜਿਸ ਦਾ 208 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਕੈਂਪ ਬਾਰੇ ਹਸਪਤਾਲ ਪ੍ਰਬੰਧਕ ਟਰੱਸਟ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਇਲਾਕੇ ਦੇ ਲੋੜਵੰਦਾਂ ਦੀ ਮਦਦ ਕਰਨ ਲਈ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਲਿਵਰ ਦੀ ਜਾਂਚ ਕਰਨ ਵਾਲਾ ਫਾਈਬਰੋ ਸਕੈਨ ਟੈਸਟ ਮੁਫਤ ਕਰਨ ਦਾ ਵਿਸ਼ੇਸ਼ ਕੈਂਪ ਲੱਗਾ ਹੈ। ਇਸ ਮੌਕੇ ਸ. ਢਾਹਾਂ ਨੇ ਲੋੜਵੰਦ ਮਰੀਜ਼ਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਰਿਆਇਤੀ ਮੈਡੀਕਲ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਵੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਇਸ ਫਾਈਬਰੋ ਸਕੈਨ ਫਰੀ ਕੈਂਪ ਦਾ ਲਾਭ ਫੈਟੀ ਲਿਵਰ, ਕਾਲਾ ਪੀਲੀਆ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮੋਟਾਪਾ, ਉੱਚ ਕੈਲਸਟਰੋਲ, ਸਿਗਰਟ ਅਤੇ ਸ਼ਰਾਬ ਪੀਣ ਵਾਲੇ ਮਰੀਜ਼ਾਂ ਨੂੰ ਪ੍ਰਾਪਤ ਹੋਵੇਗਾ । ਹਸਪਤਾਲ ਵਿਖੇ ਫਰੀ ਸਕੈਨ ਕਰਵਾਉਣ ਪੁੱਜੇ ਮਰੀਜ਼ਾਂ ਨੇ ਲਿਵਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਵੱਡੇ ਸ਼ਹਿਰਾਂ 'ਚ ਹੋਣ ਵਾਲਾ ਸਕੈਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕੈਂਪ ਲਗਾ ਕੇ ਕਰਵਾਉਣ ਲਈ ਹਸਤਪਾਲ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਅੱਜ 208 ਮਰੀਜ਼ਾਂ ਨੇ ਫਰੀ ਫਾਈਬਰੋ ਸਕੈਨ ਕਰਵਾਇਆ ਅਤੇ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਤੋਂ ਆਪਣੇ ਇਲਾਜ ਲਈ ਸਲਾਹ ਮਸ਼ਵਰਾ ਕੀਤਾ ਗਿਆ। ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਅਮਨ ਗਿੱਲ ਮੈਡੀਕੋ ਮਾਰਕੀਟ ਮਨੈਜਰ ਜੀਡਸ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਸਟਾਫ ਵੀ ਹਾਜ਼ਰ ਸੀ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ