Sunday, November 02, 2025

Malwa

ਦਾਮਨ ਬਾਜਵਾ ਨੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ 

June 03, 2025 06:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਅਤੇ  ਹਰਮਨਦੇਵ ਸਿੰਘ ਬਾਜਵਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕਰਕੇ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਦੀ ਯਾਦ ਨਾਲ ਜੁੜੇ ਮਸਲਿਆਂ ਤੇ ਵਿਸਥਾਰਿਤ ਗੱਲਬਾਤ ਕੀਤੀ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਾਮਨ ਬਾਜਵਾ ਨੇ ਦੱਸਿਆ ਕਿ ਹਰਿਆਣਾ ਦੇ  ਮੁੱਖ ਮੰਤਰੀ ਨਾਇਬ ਸੈਣੀ ਨੇ ਯਕੀਨ ਦਿਵਾਇਆ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਡੀਆਂ ਯੋਜਨਾਵਾਂ ਤਿਆਰ ਕਰ ਰਹੀ ਹੈ ਭਵਿੱਖ ਵਿੱਚ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਵੀ ਸ਼ਹੀਦ ਊਧਮ ਸਿੰਘ ਨੂੰ ਸੂਬੇ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਪੰਜਾਬ ਅੰਦਰ ਪਾਰਟੀ ਸੰਗਠਨ ਬਾਰੇ ਹਰਿਆਣਾ ਦੇ ਮੁੱਖ ਨਾਇਬ ਸੈਣੀ ਨੇ ਆਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਲੋਕਪ੍ਰਿਅਤਾ ਹਾਸਲ ਕਰੇਗੀ। ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਵਿਖੇ ਸਥਾਪਿਤ ਸ਼ਹੀਦ ਦੀਆਂ ਯਾਦਗਾਰਾਂ ਨੂੰ ਹੋਰ ਵਧੇਰੇ ਆਲੀਸ਼ਾਨ ਦਿੱਖ ਦੇਣ ਲਈ ਸੂਬੇ ਦੀ ਭਗਵੰਤ ਮਾਨ ਪੱਤਰ ਲਿਖਕੇ ਪਰਪੋਜਲ ਮੰਗ ਰਹੀ ਹੈ ਲੇਕਿਨ ਸੂਬਾ ਸਰਕਾਰ ਕੋਈ ਤਵੱਜੋ ਨਹੀਂ ਦੇ ਰਹੀ। ਉਨ੍ਹਾਂ ਆਖਿਆ ਕਿ ਸ਼ਹੀਦ ਊਧਮ ਸਿੰਘ ਦੀਆਂ ਯਾਦਗਾਰਾਂ ਦੀ ਸੰਭਾਲ ਲਈ ਕੇਂਦਰੀ ਸ਼ੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਖੁਦ ਨਿੱਜੀ ਦਿਲਚਸਪੀ ਦਿਖਾ ਰਹੇ ਹਨ। 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ