Wednesday, December 17, 2025

Chandigarh

ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

June 03, 2025 06:27 PM
SehajTimes

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪਹਿਲੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਐਸ.ਏ.ਐਸ. ਨਗਰ (ਮੋਹਾਲੀ) : ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਮਜ਼ਬੂਤ ਬਣਾਉਂਦੀਆਂ ਹਨ। ਖੇਡਾਂ ਵਿਅਕਤੀ ਨੂੰ ਫਿਟ ਅਤੇ ਐਕਟਿਵ ਰੱਖਦੀਆਂ ਹਨ, ਜਿਸ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਹਿਲੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਦੌਰਾਨ ਕੀਤਾ ਗਿਆ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਵੱਲੋਂ ਤਾਊ ਦੇਵੀ ਲਾਲ ਸਟੈਡੀਅਮਪੰਚਕੂਲਾ ਵਿਖੇ ਆਯੋਜਿਤ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸ. ਬਰਸਟ ਵੱਲੋਂ ਸਮੂਹ ਖਿਡਾਰੀਆਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੇ ਸਖ਼ਤ ਮਿਹਨਤ ਕੀਤੀ ਹੈ, ਜੋ ਕਿ ਸ਼ਲਾਘਾਯੋਗ ਹੈ। ਜਿੱਤ ਜਾਂ ਹਾਰ ਖੇਡ ਦਾ ਹਿੱਸਾ ਹੈਪਰ ਅਸਲ ਜਿੱਤ ਉਦੋਂ ਹੁੰਦੀ ਹੈ, ਜਦੋਂ ਸਾਰੇ ਪੂਰੇ ਜੋਸ਼ ਨਾਲ ਖੇਡਦੇ ਹਨ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦੇ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਖੇਡਾਂ ਜਿੱਥੇ ਮਾਨਸਿਕ ਸ਼ਾਂਤੀ ਦਿੰਦੀਆਂ ਹਨ, ਉੱਥੇ ਹੀ ਤਣਾਅ ਅਤੇ ਚਿੰਤਾ ਨੂੰ ਘੱਟ ਕਰਦੀਆਂ ਹਨ ਅਤੇ ਇਕਾਗਤਾ ਨੂੰ ਵਧਾਉਂਦੀਆਂ ਹਨ। ਇਸ ਨਾਲ ਟੀਮ ਵਰਕ ਅਤੇ ਅਨੁਸ਼ਾਸਨ ਵੀ ਵਿਕਸਤ ਹੁੰਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਖੁੱਦ ਵੀ ਅਤੇ ਆਪਣੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ। ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਅਤੇ ਉਤਰਾਖੰਡ ਮਾਰਕੀਟਿੰਗ ਬੋਰਡ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾਇਆ। ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੀ ਟੀਮ ਨੂੰ ਮੈਚ ਜਿੱਤਣ ਤੇ ਵਧਾਈਆਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ