Tuesday, September 16, 2025

Malwa

ਪਾਬੰਦੀ ਸ਼ੁਦਾ ਗੋਲੀਆਂ ਸਣੇ ਪਿਉ ਪੁੱਤ ਚੜ੍ਹੇ ਪੁਲਿਸ ਅੜਿੱਕੇ 

June 03, 2025 06:31 PM
ਦਰਸ਼ਨ ਸਿੰਘ ਚੌਹਾਨ
ਕਾਬੂ ਕੀਤਾ ਮੁਲਜ਼ਮ ਸਿਵਲ ਹਸਪਤਾਲ ਦੇ ਬਾਹਰ ਚਾਹ ਦੀ ਰੇਹੜੀ ਲਾਉਂਦਾ ਸੀ 
 
ਮਾਮਲੇ ਦੀ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਜਾਂਚ : ਡੀਐਸਪੀ 
 
 
ਸੁਨਾਮ : ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਪਾਬੰਦੀ ਸ਼ੁਦਾ ਗੋਲੀਆਂ ਦੀ ਕਥਿਤ ਵਿਕਰੀ ਕਰਨ ਵਾਲੇ ਪਿਉ ਪੁੱਤ ਨੂੰ ਸਾਢੇ ਤਿੰਨ ਸੌ ਗੋਲੀਆਂ ਅਤੇ ਛੇ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਪੁਲਿਸ ਵੱਲੋਂ ਕਾਬੂ ਕੀਤਾ ਆਜ਼ਾਦ ਕੁਮਾਰ ਸਿਵਲ ਹਸਪਤਾਲ ਸੁਨਾਮ ਦੇ ਮੁੱਖ ਗੇਟ ਦੇ ਬਾਹਰ ਚਾਹ ਦੀ ਰੇਹੜੀ ਲਾਉਂਦਾ ਹੈ, ਚਰਚਾ ਇਹ ਵੀ ਹੈ ਕਿ ਸਰਕਾਰੀ ਹਸਪਤਾਲ ਦੇ ਕੁੱਝ ਇੱਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਇਹ ਗੋਰਖਧੰਦਾ ਚੱਲ ਰਿਹਾ ਸੀ। ਮੰਗਲਵਾਰ ਨੂੰ ਸੁਨਾਮ ਵਿਖੇ ਡੀਐਸਪੀ ਹਰਿਵੰਦਰ ਸਿੰਘ ਖਹਿਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ “ਯੁੱਧ ਨਸ਼ਿਆ ਵਿਰੁੱਧ" ਚਲਾਈ ਗਈ ਮੁਹਿੰਮ ਤਹਿਤ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ  ਦੀ ਮਿਹਨਤ ਸਦਕਾ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਇੰਚਾਰਜ ਚੌਂਕੀ ਸਿਟੀ ਸੁਨਾਮ ਨੇ ਨਰਿੰਦਰ ਕੁਮਾਰ ਉਰਫ ਪੱਪੂ ਪੁੱਤਰ ਲੀਲਾ ਰਾਮ ਵਾਸੀ ਸੁਨਾਮ ਦੇ ਖਿਲਾਫ ਮੁਕੱਦਮਾ ਨੰਬਰ 116 ਮਿਤੀ 31.05.2025 ਅ/ਧ 22/61/85 ਐਨ ਡੀ ਪੀ ਐਸ ਐਕਟ ਥਾਣਾ ਸਿਟੀ ਸੁਨਾਮ ਦਰਜ ਰਜਿਸਟਰ ਕਰਕੇ ਉਸ ਨੂੰ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਉਸ ਪਾਸੋ 300 ਨਸ਼ੀਲੀਆ ਗੋਲੀਆ ਬ੍ਰਾਮਦ ਕਰਵਾਈਆ ਗਈਆ ਹਨ। ਮੁਕੱਦਮਾ ਦੀ ਤਫਤੀਸ ਦੌਰਾਨ ਦੋਸ਼ੀ ਨਰਿੰਦਰ ਕੁਮਾਰ ਉਰਫ ਪੱਪੂ ਦੀ ਪੁੱਛਗਿੱਛ ਤੋਂ ਬਾਅਦ ਇਸ ਦੇ ਲੜਕੇ ਅਜ਼ਾਦ ਕੁਮਾਰ ਨੂੰ ਮੁਕੱਦਮਾ ਵਿੱਚ ਨਾਮਜਦ ਕੀਤਾ ਗਿਆ ਸੀ। ਜਿਸ ਨੂੰ ਵੀ ਉਕਤ ਮੁਕੱਦਮਾ ਵਿੱਚ ਮਿਤੀ 02.06.2025 ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਹੋਰ ਨਸ਼ੀਲੀਆਂ ਗੋਲੀਆ ਬ੍ਰਾਮਦ ਕਰਵਾਈਆਂ ਗਈਆਂ ਹਨ। ਇਸ ਤੋ ਇਲਾਵਾ ਦੋਸੀਆਨ ਨੇ ਉਕਤ ਨਸ਼ੀਲੀਆ ਗੋਲੀਆ ਵੇਚਕੇ ਕਮਾਏ ਪੈਸੇ 06 ਲੱਖ ਰੁਪਏ ਡਰੱਗ ਮਨੀ ਵੀ ਬ੍ਰਾਮਦ ਕੀਤੀ ਗਈ ਹੈ। ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪਾਬੰਦੀ ਸ਼ੁਦਾ ਗੋਲੀਆਂ ਦੀ ਵਿਕਰੀ ਕਰਨ ਵਾਲੇ ਦੋਸ਼ੀ ਇਹ ਨਸ਼ੀਲੀਆ ਗੋਲੀਆ ਕਿਥੋਂ ਅਤੇ ਕਿਸ ਪਾਸੋਂ ਲੈਦੇਂ ਸਨ ਅਤੇ ਇਸ ਨੈਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਉਸ ਸਬੰਧੀ ਤਫਤੀਸ ਜਾਰੀ ਹੈ। 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ