Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

June 03, 2025 07:38 PM
SehajTimes

ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਐਲਾਨ ਕਰਨ ਲਈ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਫ਼ੀ ਰਾਸ਼ੀ ਦਾ ਵਿਸਥਾਰਪੂਰਵਕ ਵੇਰਵਾ ਦਿੰਦਿਆਂ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ।

ਇਸ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ 84 ਫੀਸਦੀ ਉਚੇਰੀ ਮੁੜ ਅਦਾਇਗੀ ਸਫਲਤਾ ਦਰ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਉਚੇਰੀ ਮੁੜ ਅਦਾਇਗੀ ਦਰ ਇਨ੍ਹਾਂ ਵਿਅਕਤੀਆਂ ਵੱਲੋਂ ਕਰਜੇ ਦੀ ਵਰਤੋਂ ਉਪਲਬਧ ਸਰੋਤਾਂ ਨੂੰ ਜੁਟਾ ਕੇ ਰੋਜੀ-ਰੋਟੀ ਕਮਾਉਣ ਅਤੇ ਪ੍ਰਾਪਤ ਕੀਤੇ ਗਏ ਕਰਜ਼ਿਆਂ ਦੀ ਅਦਾਇਗੀ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਾਤਾਂ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ, ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

ਵਿੱਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਗਰਮ ਪਹੁੰਚ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੁਆਰਾ ਬੇਨਤੀ ਕੀਤੇ ਜਾਣ ‘ਤੇ ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਵਿੱਤੀ ਸਾਲ 2025-26 ਲਈ ਰਾਜ ਬਜਟ ਤਿਆਰ ਕਰਦੇ ਸਮੇਂ ਕਰਜ਼ਾ ਮੁਆਫੀ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿੱਤ ਮੰਤਰੀ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਪ੍ਰਾਪਤ ਮਾਰਗਦਰਸ਼ਨ ਅਤੇ ਸਮਰਥਨ ਬਾਰੇ ਜਿਕਰ ਕਰਦਿਆਂ ਕਿਹਾ, "ਅਰਵਿੰਦ ਕੇਜਰੀਵਾਲ ਜੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਨੇੜਿਓਂ ਨਜ਼ਰ ਰੱਖਦੇ ਹਨ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਨਿਰੰਤਰ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਦੇ ਹਨ।"

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਰਜ਼ਾ ਮੁਆਫੀ ਹਜ਼ਾਰਾਂ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਕਾਰਪੋਰੇਸ਼ਨ ਤੋਂ ਹੋ ਰਹੀ ਪਰੇਸ਼ਾਨੀ ਤੋਂ ਵੀ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ