Tuesday, September 16, 2025

Health

ਟੀ.ਬੀ. ਦੇ ਐਕਟਿਵ ਕੇਸ ਲੱਭਣ ਲਈ ਚੱਲੇਗੀ 100 ਦਿਨਾਂ ਮੁਹਿੰਮ

June 04, 2025 12:25 PM
SehajTimes

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਕਮਿਊਨਿਟੀ ਹੈਲਥ ਅਫ਼ਸਰ, ਆਸ਼ਾ ਫੈਸਿਲੀਟੇਟਰ ਤੇ ਆਸ਼ਾ ਵਰਕਰਾਂ ਨੂੰ ਕਰਵਾਈ ਵਿਸ਼ੇਸ਼ ਟਰੇਨਿੰਗ

ਖਰੜ : ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੀ ਅਗਵਾਈ ਵਿੱਚ ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰ, ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਾਂ ਨੂੰ ਟੀ.ਬੀ. ਵਿਰੁੱਧ ਸ਼ੁਰੂ ਹੋਣ ਜਾ ਰਹੇ ਦੇਸ਼ ਵਿਆਪੀ 100-ਦਿਨਾਂ ਐਕਟਿਵ ਕੇਸ ਲੱਭਣ ਦੀ ਮੁਹਿੰਮ ਸਬੰਧੀ ਟਰੇਨਿੰਗ ਕਰਵਾਈ ਗਈ।

 ਇਹ ਮੁਹਿੰਮ ਰਾਸ਼ਟਰੀ ਟੀ.ਬੀ. (ਤਪਦਿਕ) ਖਾਤਮਾ ਪ੍ਰੋਗਰਾਮ (ਐਨ.ਟੀ.ਈ.ਪੀ.) ਤਹਿਤ ਚਲਾਈ ਜਾ ਰਹੀ ਹੈ।

ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮਕਸਦ ਟੀ.ਬੀ. ਹੋਣ ਦੇ ਸੰਭਾਵੀ ਹਾਈ-ਰਿਸਕ ਖੇਤਰ ਵਿੱਚ ਸਰਵੇ ਕਰਕੇ ਅਤੇ ਵਿਸ਼ੇਸ਼ ਕੈਂਪ ਲਗਾ ਕੇ ਮਰੀਜਾਂ ਦੀ ਸ਼ਨਾਖਤ ਕਰਨਾ ਹੈ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਟੀ.ਬੀ. ਮੁਕਤ ਭਾਰਤ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇਹ ਮੁਹਿੰਮ ਜੂਨ 2025 ਤੋਂ ਮਾਰਚ 2026 ਤੱਕ ਚੱਲੇਗੀ, ਜਿਸ ਵਿੱਚ ਮਾਸ ਮੀਡੀਆ ਤੇ ਸੂਚਨਾ ਵਿੰਗ ਦੇ ਜ਼ਰੀਏ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਰਾਜੀਵ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਅਤੇ ਬਲਾਕ ਪੱਧਰ ਤੋਂ ਲੈ ਕੇ ਸ਼ਹਿਰੀ ਸਲੱਮ ਖੇਤਰ ਅਤੇ ਪਿੰਡ ਪੱਧਰ ਤੱਕ ਸਿਹਤ ਵਿਭਾਗ ਦੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀਆਂ ਟੀਮਾਂ ਸਰਵੇ ਕਰਕੇ ਸ਼ੱਕੀ ਮਰੀਜਾਂ ਦਾ ਡਾਟਾ ਇਕੱਤਰ ਕਰਨਗੀਆਂ ਅਤੇ ਇਸ ਨੂੰ ਵਿਭਾਗ ਦੀ ਪੋਰਟਲ ਉਪਰ ਅਪਡੇਟ ਕੀਤਾ ਜਾਵੇਗਾ। ਜਿਸ ਤੋਂ ਬਾਅਦ ਮਰੀਜਾਂ ਦੇ ਬਲਗਮ ਦੇ ਟੈਸਟ ਸਿਹਤ ਕੇਂਦਰ ਉਤੇ ਭੇਜਕੇ ਸ਼ਨਾਖਤ ਕੀਤੀ ਜਾਵੇਗੀ।

ਸਮਾਜ ਸੇਵੀ ਸੰਸਥਾ ਡਬਲਿਊ.ਐਚ.ਪੀ. ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਹੁਲ ਸ਼ਰਮਾ ਤੇ ਜ਼ਿਲ੍ਹਾ ਮੈਂਟਰ ਨਰਸ ਖੁਸ਼ਪ੍ਰੀਤ ਕੌਰ ਵਲੋਂ ਬੱਚਿਆਂ ਵਿੱਚ ਹੋਣ ਵਾਲੀ ਟੀ.ਬੀ. ਦੀ ਸ਼ਨਾਖਤ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਜਨਮ ਤੋਂ 14 ਸਾਲ ਤੱਕ ਦੇ ਬੱਚੇ, ਜਿਨ੍ਹਾਂ ਦਾ ਵਜ਼ਨ ਨਾ ਵਧ ਰਿਹਾ ਹੋਵੇ, ਭੁੱਖ ਨਾ ਲੱਗਣਾ, ਸਰੀਰ ਉਤੇ ਗੰਢਾਂ ਬਣਨੀਆਂ, ਦੋ ਹਫ਼ਤਿਆਂ ਤੋਂ ਜ਼ਿਆਦਾ ਖਾਂਸੀ ਤੇ ਬੁਖਾਰ ਆ ਰਿਹਾ ਹੋਵੇ ਵਗੈਰਾ ਲੱਛਣ ਵਾਲੇ ਬੱਚਿਆਂ ਨੂੰ ਟੀਬੀ ਹੋਣ ਦੇ ਲੱਛਣ ਹਨ। ਆਰ.ਬੀ.ਐਸ.ਕੇ. ਦੀਆਂ ਟੀਮਾਂ ਵਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਇਸ ਤਰ੍ਹਾਂ ਦੇ ਬੱਚਿਆਂ ਦੀ ਸ਼ਨਾਖਤ ਕੀਤੀ ਜਾਵੇਗੀ।

ਟਰੇਨਿੰਗ ਮੌਕੇ ਡਾ. ਸਰੋਜ਼, ਆਰ.ਬੀ.ਐਸ.ਕੇ. ਟੀਮਾਂ, ਕਮਿਊਨਿਟੀ ਹੈਲਥ ਅਫ਼ਸਰ, ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰ ਮੌਜੂਦ ਸਨ।


ਨਿਕਸ਼ੈ ਮਿੱਤਰ ਨਿਭਾ ਸਕਦੇ ਹਨ ਅਹਿਮ ਭੂਮਿਕਾ ਟੀ.ਬੀ. ਦੇ ਮਰੀਜਾਂ ਨੂੰ 6 ਮਹੀਨੇ ਦੇ ਇਲਾਜ ਦੌਰਾਨ ਹਰੇਕ ਮਹੀਨੇ ਰਾਸ਼ਨ ਦੀਆਂ ਕਿੱਟਾਂ ਸਮਾਜ ਸੇਵਾ ਵਜੋਂ ਦਿੱਤੀਆਂ ਜਾ ਰਹੀਆਂ ਹਨ। ਕੋਈ ਵੀ ਜਨਤਕ ਪ੍ਰਤੀਨਿਧੀ., ਐਮ.ਸੀ., ਸਰਪੰਚ-ਪੰਚ, ਬਿਜ਼ਨਸਮੈਨ ਜਾਂ ਸਮਾਜ ਸੇਵੀ ਸੰਸਥਾ ਇਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਦੀ ਹੈ। ਨਿਕਸ਼ੈ ਮਿੱਤਰ ਬਣਨ ਲਈ communitysupport.nikshay.in ਉਪਰ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ