Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 'ਘਰ ਘਰ ਨੌਕਰੀ' ਦੇਣ ਦਾ ਵਾਅਦਾ ਪੂਰਾ ਕਰ ਰਹੇ ਨੇ ਕੈਪਟਨ: ਮੀਤ ਹੇਅਰ

June 01, 2021 06:14 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ ਅਤੇ ਵਿਧਾਇਕ ਰਾਕੇਸ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਨਿਯੁਕਤ ਕਰਨ ਦੇ ਫੈਸਲੇ 'ਤੇ ਟਿਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 'ਘਰ ਘਰ ਨੌਕਰੀ'  ਦੇਣ ਦਾ ਵਾਅਦਾ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜਗਾਰ ਮੇਲਿਆਂ ਦੇ ਨਾਂ 'ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਦੇਸ ਲਈ ਸਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ ਹਨ। ਕੈਪਟਨ ਸਰਕਾਰ ਨੇ ਇਸ ਦੇਸ ਭਗਤ ਪਰਿਵਾਰ ਦੀ ਸਾਰ ਨਹੀਂ ਲਈ, ਪਰ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜਦੋਂ ਕਿ 2017 ਵਿੱਚ ਵੀ ਨਿਯਮਾਂ ਨੂੰ ਦਰਕਿਨਾਰ ਕਰ ਬੇਅੰਤ ਸਿੰਘ ਦੇ ਪੋਤੇ ਨੂੰ ਸਿੱਧਾ ਡੀ ਐੱਸ ਪੀ ਲਗਾਇਆ ਗਿਆ ਸੀ ਜੋ ਮਸਲਾ ਅੱਜ ਵੀ ਹਾਈ ਕੋਰਟ ਵਿੱਚ ਪੈਂਡਿੰਗ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਐਸ.ਪੀ ਅਤੇ ਤਹਿਸੀਲਦਾਰ ਦੀਆਂ ਨੌਕਰੀਆਂ ਦੇਣ ਦਾ ਕਾਰਨ ਦੋਵੇਂ ਵਿਧਾਇਕਾਂ ਦੇ ਪਿਤਾ ਦਾ ਅੱਤਵਾਦੀ ਹਮਲਿਆਂ ਵਿੱਚ ਮਾਰੇ ਜਾਣਾ ਦੱਸਿਆ ਜਾ ਰਿਹਾ ਹੈ। ਮੀਤ ਹੇਅਰ ਨੇ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕੇ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਆਮ ਪਰਿਵਾਰਾਂ ਦੇ ਕਿੰਨੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ? ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਜਰੂਰਤ ਆਮ ਪਰਿਵਾਰਾਂ ਨੂੰ ਹੈ, ਨਾ ਕਿ ਅਰਬਪਤੀ ਵਿਧਾਇਕਾਂ ਦੇ ਪਰਿਵਾਰਾਂ ਨੂੰ।
ਮੀਤ ਹੇਅਰ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੌਦੇਬਾਜੀ ਕਰ ਰਿਹਾ ਹੈ, ਜੋ ਕਾਂਗਰਸ ਪਾਰਟੀ ਵਿੱਚ ਕੈਪਟਨ ਖਲਿਾਫ ਉਠੀ ਬਗਾਵਤ ਨੂੰ ਸਾਂਤ ਕਰਨ ਦੀ ਇੱਕ ਕੋਸਸਿ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਤਵਾਦੀ ਹਮਲਿਆਂ ਕਾਰਨ ਹੋਈਆਂ ਮੌਤਾਂ ਕਾਰਕੇ ਹੀ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣੀਆਂ ਬਣਦੀਆਂ  ਸਨ ਤਾਂ 4 ਸਾਲ ਕੈਪਟਨ ਸਰਕਾਰ ਕਿਉਂ ਸੁੱਤੀ ਪਈ ਰਹੀ। ਅਸਲ ਵਿੱਚ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਵਾਅਦਾ ਖਲਿਾਫੀ ਕਾਰਨ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਿਚਣੀ ਸੁਰੂ ਕਰ ਦਿੱਤੀ ਹੈ ਅਤੇ ਕੈਪਟਨ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਆਪਣੀ ਕੁਰਸੀ ਬਚਾਉਣ ਲਈ ਸੌਦੇਬਾਜੀ ਕਰ ਰਹੇ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ