Wednesday, December 17, 2025

Chandigarh

ਪੰਚਾਇਤ ਵਿਭਾਗ ਨੇ ਝੰਜੇੜੀ ਵਿੱਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

June 04, 2025 12:40 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੀ ਸ਼ਾਮਲਾਤ (ਪੰਚਾਇਤ) ਜ਼ਮੀਨ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਨੇ ਅੱਜ ਜ਼ਿਲ੍ਹਾ ਐਸ ਏ ਐਸ ਨਗਰ ਦੇ ਪਿੰਡ ਝੰਜੇੜੀ ਵਿੱਚ 191 ਏਕੜ ਕੀਮਤੀ ਸ਼ਾਮਲਾਟ ਜ਼ਮੀਨ ਦਾ ਸਫਲਤਾਪੂਰਵਕ ਕਬਜ਼ਾ ਲੈ ਲਿਆ ਅਤੇ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਸਨੂੰ ਰਸਮੀ ਤੌਰ 'ਤੇ ਗ੍ਰਾਮ ਪੰਚਾਇਤ ਝੰਜੇੜੀ ਨੂੰ ਸੌਂਪ ਦਿੱਤਾ। ਜ਼ਮੀਨ ਦੀ ਬਾਜ਼ਾਰੀ ਕੀਮਤ ਲਗਭਗ 2,000 ਕਰੋੜ ਰੁਪਏ ਹੋਣ ਦਾ ਅਨੁਮਾਨ ਲਾਇਆ ਜਾਂਦਾ ਹੈ।

ਜਾਣਕਾਰੀ ਦਿੰਦੇ ਹੋਏ, ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਬਜ਼ੇ ਦੀ ਕਾਰਵਾਈ ਅੱਜ ਸਵੇਰੇ ਦੋ ਡਿਊਟੀ ਮੈਜਿਸਟ੍ਰੇਟਾਂ - ਸ਼੍ਰੀਮਤੀ ਦਿਵਿਆ ਪੀ, ਐਸ ਡੀ ਐਮ ਖਰੜ, ਅਤੇ ਸ਼੍ਰੀ ਅਮਿਤ ਗੁਪਤਾ, ਐਸ ਡੀ ਐਮ ਡੇਰਾਬੱਸੀ ਦੀ ਮੌਜੂਦਗੀ ਵਿੱਚ ਕੀਤੀ ਗਈ।  ਇਸ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਸ ਪੀ (ਹੈੱਡਕੁਆਰਟਰ) ਰਮਨਦੀਪ ਸਿੰਘ ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

ਵਿਭਾਗ ਵੱਲੋਂ ਇਸ ਕਾਰਵਾਈ ਦੀ ਅਗਵਾਈ ਕਰਨ ਵਾਲੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ ਡੀ ਪੀ ਓ) ਬਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਵਿਭਾਗ ਦੇ ਪੰਚਾਇਤੀ ਜ਼ਮੀਨ ਦੇ ਕੁਲੈਕਟਰ ਸ੍ਰੀ ਅਮਰਿੰਦਰ ਸਿੰਘ ਚੌਹਾਨ ਵੱਲੋਂ 25 ਅਪ੍ਰੈਲ, 2025 ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਫਰਵਰੀ, 2025 ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਬਜ਼ਾ ਵਾਰੰਟ ਜਾਰੀ ਕੀਤਾ ਗਿਆ ਸੀ।

ਡੀ ਡੀ ਪੀ ਓ ਗਰੇਵਾਲ ਨੇ ਅੱਗੇ ਕਿਹਾ ਕਿ ਇਸ ਕਾਰਵਾਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ ਅਤੇ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਦੇ ਨਿਰਦੇਸ਼ਾਂ ਹੇਠ ਸੰਭਵ ਹੋਇਆ। ਐਸ ਏ ਐਸ ਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਸੀਨੀਅਰ ਪੁਲਿਸ ਸੁਪਰਡੈਂਟ ਸ. ਹਰਮਨਦੀਪ ਸਿੰਘ ਹਾਂਸ ਅਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।

ਇਸ ਜ਼ਮੀਨ 'ਤੇ ਲਗਭਗ 105 ਧਿਰਾਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਜ਼ਮੀਨ ਖਾਲੀ ਹੋਣ ਤੋਂ ਬਾਅਦ, ਗ੍ਰਾਮ ਪੰਚਾਇਤ ਝੰਜੇੜੀ ਦੇ ਪ੍ਰਸ਼ਾਸਕ ਸ਼੍ਰੀ ਅਮਿਤ ਕੁਮਾਰ ਨੂੰ ਅਧਿਕਾਰਤ ਕਬਜ਼ਾ ਸੌਂਪ ਦਿੱਤਾ ਗਿਆ।

ਇਸ ਮੌਕੇ 'ਤੇ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿੱਚ ਮਹਿਕਮੀਤ ਸਿੰਘ, ਬੀ ਡੀ ਪੀ ਓ ਖਰੜ, ਅਤੇ ਗੁਰਵਿੰਦਰ ਕੌਰ, ਤਹਿਸੀਲਦਾਰ ਖਰੜ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਵਿਭਾਗ ਅਤੇ ਮਾਲ ਵਿਭਾਗ ਦਾ ਸਟਾਫ ਸ਼ਾਮਲ ਸਨ।

ਡੀ ਡੀ ਪੀ ਓ ਗਰੇਵਾਲ ਨੇ ਚਿਤਾਵਨੀ ਦੇ ਲਹਿਜ਼ੇ ਚ ਕਿਹਾ ਕਿ ਵਿਭਾਗ ਵੱਲੋਂ ਨਾਜਾਇਜ਼ ਕਬਜ਼ੇ ਚੋਂ ਛੁਡਵਾਈ ਗਈ ਇਸ ਜ਼ਮੀਨ ਚ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਦੀ ਕੋਸ਼ਿਸ਼ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Have something to say? Post your comment

 

More in Chandigarh

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ