Tuesday, September 16, 2025

Malwa

ਸਮਾਣਾ ਹਲਕੇ ਦੇ ਚਾਰ ਪਿੰਡਾਂ ਨੂੰ 50 ਸਾਲ ਬਾਅਦ ਲੱਗਿਆ ਨਹਿਰੀ ਪਾਣੀ, ਵਿਧਾਇਕ ਜੌੜਾਮਾਜਰਾ ਵੱਲੋਂ ਉਦਘਾਟਨ

June 04, 2025 01:30 PM
SehajTimes

ਕਿਸਾਨਾਂ ਨੇ ਵਿਧਾਇਕ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦਾ ਮੂੰਹ ਮਿੱਠਾ ਕਰਵਾ ਕੇ ਪੰਜਾਬ ਸਰਕਾਰ ਦਾ ਕਿੱਤਾ ਧੰਨਵਾਦ

ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਧਰਤੀ ਹੇਠਲਾ ਪਾਣੀ ਬਚਾਉਣ ਮਾਨ ਸਰਕਾਰ ਦੀ ਪਹਿਲ ਕਦਮੀ : ਜੌੜਾਮਾਜਰਾ

ਸਮਾਣਾ : ਸਮਾਣਾ ਹਲਕੇ ਦੇ ਚਾਰ ਪਿੰਡ ਲਲੌਛੀ, ਫਤਿਹਮਾਜਰੀ, ਅਚਰਾਲ ਕਲਾਂ ਤੇ ਅਚਰਾਲ ਖ਼ੁਰਦ ਦੇ ਕਿਸਾਨਾਂ ਵਿੱਚ ਅੱਜ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਉਨ੍ਹਾਂ ਦੇ ਖੇਤਾਂ ਨੂੰ ਸਿੰਚਾਈ ਲਈ ਕਰੀਬ 50 ਸਾਲਾਂ ਬਾਅਦ ਨਹਿਰੀ ਪਾਣੀ ਦੀ ਸਪਲਾਈ ਨਸੀਬ ਹੋਈ। ਕਿਸਾਨਾਂ ਨੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦਾ ਮੂੰਹ ਮਿੱਠਾ ਕਰਵਾ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਕਰੀਬ 1.27 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 1100 ਏਕੜ ਰਕਬੇ ਦੀ ਸਿੰਚਾਈ ਲਈ ਸੂਏ ਦੇ ਖਾਲੇ ਪੱਕੇ ਕੀਤੇ ਗਏ ਹਨ, ਜਿਸ ਦਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਡਾ ਲਾਭ ਮਿਲੇਗਾ।
ਇਸ ਮੌਕੇ 592 ਏਕੜ ਰਕਬੇ ਸਿੰਚਾਈ ਵਾਲਾ ਪਾਣੀ ਦੇਣ ਲਈ ਮਾਈਨਰ ਨੰਬਰ 2 ਨਵਾਡਾ ਰਜਵਾਹਾ ਵਿਚੋਂ ਆਰ.ਡੀ. 13714 ਖੱਬਾ ਪਾਸਾ, 9860 ਫੁੱਟ ਸੂਏ ਨੂੰ 74 ਲੱਖ ਦੀ ਲਾਗਤ ਨਾਲ ਪੱਕਾ ਕਰਨ ਅਤੇ 410 ਏਕੜ ਰਕਬੇ ਨੂੰ ਪਾਣੀ ਦੇਣ ਲਈ ਆਰ.ਡੀ. 13714 ਸੱਜਾ ਪਾਸਾ, 7274 ਫੁੱਟ ਸੂਏ ਨੂੰ 55 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਦਾ ਉਦਘਾਟਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਪਹਿਲਕਦਮੀ ਕੀਤੀ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਰਕੇ ਸੂਏ ਦੇ ਖਾਲੇ ਨਜਾਇਜ਼ ਕਬਜ਼ਿਆਂ ਹੇਠ ਆ ਗਏ ਸਨ ਅਤੇ ਪੰਜਾਬ ਦਾ ਨਹਿਰੀ ਪਾਣੀ ਸਿੰਚਾਈ ਬਹੁਤ ਘੱਟ ਵਰਤਿਆਂ ਜਾਣ ਲੱਗਿਆ, ਜਿਸ ਦਾ ਲਾਭ ਮਿਲੀਭੁਗਤ ਕਰਕੇ ਹਰਿਆਣਾ ਅਤੇ ਹੋਰ ਰਾਜਾਂ ਨੂੰ ਹੁੰਦਾ ਰਿਹਾ। ਜਦਕਿ ਪੰਜਾਬ ਦੇ ਕਿਸਾਨ ਆਪਣੀ ਧਰਤੀ ਹੇਠਲਾ ਪਾਣੀ ਮੁਕਾਉਣ ਕਿਨਾਰੇ ਪੁੱਜ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਹਿੱਸੇ ਦਾ ਕਰੀਬ 80 ਫ਼ੀਸਦੀ ਨਹਿਰੀ ਪਾਣੀ ਵਰਤਣ ਲੱਗਿਆ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਦੇ ਨਾਲ ਨਾਲ ਮੋਟਰ ਨਾ ਚੱਲਣ ਕਾਰਨ ਬਿਜਲੀ ਦੀ ਵੀ ਬਚਤ ਹੋਣ ਲੱਗੀ ਹੈ।
ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਰਪੰਚ ਅਮਰੀਕ ਸਿੰਘ, ਜੱਸ ਸਿੰਘ, ਵਿਕਰਮ ਸਿੰਘ ਲਲੌਛੀ, ਗੁਰਵਿੰਦਰ ਸਿੰਘ ਲਲੌਛੀ, ਕਰਨੈਲ ਸਿੰਘ ਲਲੌਛੀ, ਨਿਰਭੈ ਸਿੰਘ ਫਤਿਹਮਾਜਰੀ, ਧਰਮਿੰਦਰ ਸਿੰਘ, ਬਲਵਿੰਦਰ ਸਿੰਘ ਗੱਜੂਮਾਜਰਾ ਅਤੇ ਨਹਿਰੀ ਵਿਭਾਗ ਦੇ ਐਸ.ਡੀ.ਓ. ਗੁਰਪ੍ਰੀਤ ਸਿੰਘ, ਜੇ.ਈ. ਮੋਹਿਤ ਬਾਂਸਲ, ਨਹਿਰੀ ਪਟਵਾਰੀ ਮਨਦੀਪ ਸਿੰਘ, ਹਰਪ੍ਰੀਤ ਸਿੰਘ ਤੇ ਜਗਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ