Saturday, July 26, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Health

ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਦੇ ਤੌਰ ਤੇ ਮਨਾਵੇਗਾ ਸਿਹਤ ਵਿਭਾਗ

June 04, 2025 03:54 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਮਲੇਰਕੋਟਲਾ ਡਾਕਟਰ ਸੰਜੇ ਗੋਇਲ ਦੀ ਅਗਵਾਈ ਦੇ ਹੇਠ ਜਿਲਾ ਸਿਹਤ ਪ੍ਰਸ਼ਾਸਨ ਮਲੇਰਕੋਟਲਾ ਦੇ ਵੱਲੋਂ ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਦੇ ਤੌਰ ਤੇ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਐਪੀਡੀਮਾਲੋਜਿਸਟ ਡਾਕਟਰ ਰਮਨਦੀਪ ਕੌਰ ਅਤੇ ਡਾਕਟਰ ਮੁਨੀਰ ਮੁਹੰਮਦ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਲੋਂ ਜਾਰੀ ਪੱਤਰ ਦੇ ਅਨੁਸਾਰ ਜਿਲ੍ਹੇ ਦੇ ਵਿੱਚ 3 ਜੂਨ ਤੋਂ ਲੈ ਕੇ 7 ਜੂਨ ਤੱਕ ਜਿਹੜੇ ਨਾਨ ਕਮਰਸ਼ੀਅਲ ਟੋਭੇ ਨੇ ਉਹਨਾਂ ਦੇ ਵਿੱਚੋਂ ਮੱਛਰ ਨੂੰ ਖਤਮ ਕਰਨ ਦੇ ਲਈ ਮੁਹਿੰਮ ਚਲਾਈ ਜਾਵੇਗੀ, ਮਿਤੀ 8 ਜੂਨ ਤੋਂ 15 ਜੂਨ ਤੱਕ ਜਿਲ੍ਹੇ ਭਰ ਦੇ ਭੱਠਿਆਂ ਮਾਈਗ੍ਰੇਟਰੀ ਆਬਾਦੀ, ਸਲੱਮ ਏਰੀਆ ਅਤੇ ਫੈਕਟਰੀਆਂ ਦੇ ਵਿੱਚ ਮਾਸ ਰੂਪ ਦੇ ਵਿੱਚ ਸਰਵੇਲੈਂਸ ਕੀਤੀ ਜਾਵੇਗੀ ਮਿਤੀ 16 ਜੂਨ ਤੋਂ 23 ਜੂਨ ਤੱਕ ਜਿਲਾ ਟਾਸਕ ਫੋਰਸ ਦੇ ਵੱਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ ਉਹਨਾਂ ਦੱਸਿਆ ਕੇ ਮਿਤੀ 24 ਜੂਨ ਤੋਂ 30 ਜੂਨ ਤੱਕ ਮਲੇਰੀਆ ਦੇ ਖਾਤਮੇ ਦੇ ਲਈ ਜਨਤਕ ਆਗੂਆਂ ਤੇ ਸੰਸਥਾਵਾਂ ਨੂੰ ਨਾਲ ਲੈ ਕੇ ਜਿਲੇ ਵਿੱਚ ਰੈਲੀਆਂ ਅਤੇ ਜਾਗਰੂਕਤਾ ਮਾਈਕਿੰਗ ਦੇ ਪ੍ਰੋਗਰਾਮ ਕੀਤੇ ਜਾਣਗੇ ਇਸ ਮੌਕੇ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਮਲੇਰਕੋਟਲਾ ਡਾਕਟਰ ਸੰਜੇ ਗੋਇਲ ਨੇ ਕਿਹਾ ਕਿ ਸਿਹਤ ਵਿਭਾਗ ਜਿਲ੍ਹਾ ਮਲੇਰਕੋਟਲਾ ਲੋਕਾਂ ਦੀ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਦੇ ਨਾਲ ਕੰਮ ਕਰ ਰਿਹਾ ਹੈ ਅਤੇ ਇਹਨਾਂ ਮਹੀਨਿਆਂ ਦੇ ਵਿੱਚ ਡੇਂਗੂ ਤੇ ਮਲੇਰੀਆ ਸਮੇਤ ਵੱਖ ਵੱਖ ਮੌਸਮੀ ਬਿਮਾਰੀਆਂ ਤੋਂ ਰੋਕਥਾਮ ਦੇ ਲਈ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜੰਗੀ ਪੱਧਰ ਤੇ ਕੀਤੀਆਂ ਜਾਣਗੀਆਂ ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਹੋਣ ਵਾਲੇ ਰੋਗ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਅਮਲ ਕਰਨ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਅਤੇ ਆਪਣੇ ਸਰੀਰ ਨੂੰ ਮੱਛਰ ਦੇ ਕੱਟੇ ਜਾਣ ਤੋਂ ਬਚਾਅ ਕਰਨ ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ, ਐਨ.ਵੀ.ਬੀ.ਡੀ.ਸੀ.ਪੀ ਸਹਾਇਕ ਮੁਹੰਮਦ ਰਾਸ਼ਿਦ, ਐਨ. ਵੀ.ਬੀ.ਡੀ.ਸੀ.ਪੀ ਦੇ ਮੀਡੀਆ ਇੰਚਾਰਜ ਰਜੇਸ਼ ਰਿਖੀ, ਆਈ.ਡੀ.ਐਸ.ਪੀ ਸਹਾਇਕ ਵਿਕਰਮ ਸਿੰਘ ਵੀ ਹਾਜ਼ਰ ਸਨ|

Have something to say? Post your comment

 

More in Health

ਏਡੀਸੀ ਵੱਲੋਂ ਡੇਂਗੂ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ

'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਜਿ਼ਲ੍ਹੇ ਦੇ ਧਾਰਮਕ ਸਥਾਨਾਂ ’ਚ ਕੀਤਾ ਨਿਰੀਖਣ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਾਇਰੀਆ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ

ਮੋਹਾਲੀ ; ਡੇਂਗੂ ਰੋਕਥਾਮ ਲਈ 1,88,171 ਘਰਾਂ ਦਾ ਸਰਵੇ, 2387 ਘਰਾਂ ਵਿਚ ਮਿਲਿਆ ਲਾਰਵਾ

ਐਸਡੀਐਮ ਰਾਜਪੁਰਾ ਵੱਲੋਂ ਸਿਹਤ ਵਿਭਾਗ ਤੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨਾਲ ਪਿੰਡ ਚੰਗੇਰਾ ਦਾ ਦੌਰਾ

ਮਿਊਟੇਸ਼ਨ ਜਾਂਚ ਲਈ ਨੇਕਸਟ ਜਨੇਰੇਸਨ ਸੀਕਵੇਂਸਿੰਗ ਤਕਨਾਲੋਜੀ ਹੁਣ HBCh&RC, ਪੰਜਾਬ  ਵਿੱਚ ਉਪਲਬਧ ਹੈ

ਜ਼ਹਿਰੀਲੇ ਸੱਪਾਂ ਦੇ ਡੱਸਣ ਨਾਲ ਮੌਤ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਢਾਹਾਂ ਕਲੇਰਾਂ ਹਸਪਤਾਲ

ਪਿੰਡ ਕਲਿਆਣ ਦੇ ਮੈਗਾ ਕੈੰਪ ਵਿੱਚ 170 ਲੋਕਾਂ ਦਾ ਚੈੱਕਅੱਪ

ਦੂਸ਼ਿਤ ਪਾਣੀ ਤੇ ਮੱਛਰ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ