Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

June 04, 2025 04:37 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਡੇਰਾਬੱਸੀ ਦੇ ਪਿੰਡ ਛਛਰੋਲੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ 2012 ਵਿੱਚ ਰਾਣੀ ਮਾਜਰਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਪਰ ਨੇਮਬੱਧ ਢੰਗ ਨਾਲ ਅਦਾਇਗੀਆਂ ਨਾ ਕਰ ਸਕਿਆ ਜਿਸ ਕਾਰਨ ਮੂਲ ਰਕਮ ਤੇ ਵਿਆਜ ਦਾ ਬਕਾਇਆ ਜਮ੍ਹਾਂ ਹੋ ਕੇ 3,16,632 ਰੁਪਏ ਹੋ ਗਿਆ। ਬਾਅਦ ਵਿੱਚ, ਸ਼ਿਕਾਇਤਕਰਤਾ ਨੇ ਇਸ ਸਾਲ 13 ਮਾਰਚ ਨੂੰ 4,14,500 ਰੁਪਏ ਦੀ ਸਾਰੀ ਬਕਾਇਆ ਰਕਮ ਦਾ ਭੁਗਤਾਨ ਕਰ ਕਰਕੇ ਸੁਸਾਇਟੀ ਤੋਂ ਬਣਦੀ ਕਲੀਅਰੈਂਸ ਵੀ ਲੈ ਲਈ ਸੀ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਇਸਦੇ ਬਾਵਜੂਦ ਵੀ ਉਕਤ ਮੁਲਜ਼ਮ ਉਸਨੂੰ ਸਹਾਇਕ ਰਜਿਸਟਰਾਰ ਤੋਂ ਜ਼ਰੂਰੀ ਪ੍ਰਵਾਨਗੀ ਲੈਣ ਅਤੇ ਜ਼ਮੀਨ ਨੂੰ ਆਡਰਹਿਣ ਤੋਂ ਫੱਕ ਕਰਾਉਣ ਲਈ 10,000 ਰੁਪਏ ਰਿਸ਼ਵਤ ਮੰਗ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਉਸਦੇ ਦਫ਼ਤਰ ਵਿੱਚ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਟੀਮ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਕੇਸ ਨਾਲ ਸਬੰਧਤ ਏ.ਆਰ. ਦੇ ਬਿਨਾਂ ਦਸਤਖਤ ਕੀਤੇ ਟਾਈਪ ਕੀਤੇ ਆਰਡਰ ਵੀ ਮੌਕੇ ਤੇ ਹੀ ਬਰਾਮਦ ਕੀਤੇ।
ਇਸ ਸਬੰਧ ਵਿੱਚ ਉਕਤ ਮਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ