Sunday, January 25, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾ

Malwa

ਸਰਕਾਰ ਦੇ ਜ਼ਬਰ ਦਾ ਦਿਆਂਗੇ ਮੂੰਹ ਤੋੜਵਾਂ ਜਵਾਬ : ਗੰਢੂਆਂ 

June 04, 2025 06:03 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਜ਼ਬਰ ਦਾ ਮੂੰਹ ਤੋੜ ਜਵਾਬ ਦੇਣ ਲਈ ਕਿਸਾਨਾਂ ਅਤੇ ਮਜ਼ਦੂਰਾਂ ਦਾ ਏਕਾ ਤਿਆਰ ਬਰ ਤਿਆਰ ਹੈ। ਉਨ੍ਹਾਂ ਆਖਿਆ ਕਿ ਤਾਨਾਸ਼ਾਹ ਹਾਕਮਾਂ ਨੂੰ ਹਮੇਸ਼ਾ ਜਨਤਾ ਮੂਹਰੇ ਝੁਕਨਾ ਪਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਇੱਥੇ ਅਬਦਾਲੀ ਵਰਗੇ ਹਾਕਮ ਗੋਡੇ ਟੇਕ ਕੇ ਚਲੇ ਗਏ। ਬੁੱਧਵਾਰ ਨੂੰ ਸੁਨਾਮ ਬਲਾਕ ਦੇ ਪਿੰਡ ਫਤਿਹਗੜ੍ਹ ਵਿਖੇ ਜਥੇਬੰਦੀ ਦੀ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਅਮਰੀਕ ਸਿੰਘ ਗੰਢੂਆਂ, ਰਾਮ ਸ਼ਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਕਰਵਾਉਣ ਲਈ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣਕੇ ਕੰਮ ਕਰ ਰਹੀ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿੱਚ ਲੰਮੇ ਸਮੇਂ ਤੋਂ ਕਾਸ਼ਤ ਕਰ ਰਹੇ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਲਈ ਸਰਕਾਰ ਜਗੀਰਦਾਰਾਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਕਿਸਾਨਾਂ ਦੇ ਹਿੱਤਾਂ ਨੂੰ ਆਂਚ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਪਿੰਡ ਇਕਾਈ ਦਾ ਪ੍ਰਧਾਨ ਨਾਹਰ ਸਿੰਘ, ਸੀਨੀਅਰ ਪ੍ਰਧਾਨ ਜ਼ੋਰਾ ਸਿੰਘ, ਮੀਤ ਪ੍ਰਧਾਨ ਬਿੱਟੂ, ਖਜ਼ਾਨਚੀ ਅਮਨਪ੍ਰੀਤ ਸਿੰਘ, ਸਲਾਹਕਾਰ ਮੇਵਾ ਸਿੰਘ, ਜਰਨੈਲ ਸਿੰਘ ਜਨਰਲ ਸੈਕਟਰੀ, ਲੀਲਾ ਸਿੰਘ ਸੰਗਠਨ ਸਕੱਤਰ, ਅਜੈਬ ਸਿੰਘ ਸਹਾਇਕ ਖਜਾਨਚੀ, ਗੁਰਮੀਤ ਸਿੰਘ ਪ੍ਰਚਾਰ ਸਕੱਤਰ ਨੂੰ ਬਣਾਇਆ ਗਿਆ। 

Have something to say? Post your comment