Sunday, May 19, 2024

Chandigarh

ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

June 01, 2021 06:22 PM
SehajTimes

ਚੰਡੀਗੜ੍ਹ/ਮੋਗਾ :ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇ.ਟੀ.ਐਫ. ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ ‘ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ ਕੇਸ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਲ, ਜੋ ਕਿ ਮੋਗਾ ਦੇ ਪਿੰਡ ਡਾਲਾ ਦਾ ਵਸਨੀਕ ਹੈ, ਨੂੰ ਮੋਗਾ ਪੁਲਿਸ ਨੇ ਮੋਗਾ ਜ਼ਿਲੇ ਦੇ ਨੱਥੂਵਾਲਾ ਜਦੀਦ ਦੇ ਕੋਲੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਚਾਰ .315 ਬੋਰ ਪਿਸਤੌਲਾਂ ਨਾਲ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਪੁਲਿਸ ਵੱਲੋਂ 22 ਜੂਨ ਨੂੰ ਕਮਲ ਦੇ ਦੋ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਤਿੰਨੋਂ ਮੁਲਜ਼ਮ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ, ਜਿਸ ਨੂੰ ਸਰਕਾਰ ਦੁਆਰਾ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ, ਦੇ ਦਿਸ਼ਾ ਨਿਰਦੇਸ਼ਾਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਤਿੰਨ ਹੋਰ ਕੇ.ਟੀ.ਐਫ. ਦੇ ਸਹਿ-ਸਾਜ਼ਿਸ਼ਕਰਤਾ/ਮਾਸਟਰ ਮਾਈਡਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਜੋ ਸਰੀ (ਬੀਸੀ) ਕੈਨੇਡਾ ਵਿੱਚ ਛੁਪੇ ਹੋਏ ਹਨ ਅਤੇ ਮੁਕੱਦਮੇ ਅਤੇ ਅਪਰਾਧਿਕ ਕਾਰਵਾਈ ਲਈ ਪੰਜਾਬ ਪੁਲਿਸ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਮਲ ਤੋਂ ਇੱਕ ਮਹਿੰਦਰਾ ਬਲੈਰੋ ਵੀ ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਉਹ ਜਾਅਲੀ ਰਜਿਸਟ੍ਰੇਸ਼ਨ ਨੰਬਰ ਸੀਐਚ 01 ਏਐਫ 601 ਲਗਾ ਕੇ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਕਮਲ ਕੋਲੋਂ ਤਿੰਨ ਮੋਟਰਸਾਈਕਲਾਂ ਜਿਹਨਾਂ ਵਿੱਚ ਹੀਰੋ ਸਪਲੈਂਡਰ (ਪੀਬੀ 05 ਏਜੇ 5965), ਬਜਾਜ ਪਲਸਰ (ਪੀਬੀ 10 ਐੱਫਵਾਈ 4357) ਅਤੇ ਬਜਾਜ ਸੀਟੀ 100 (ਪੀਬੀ 29 ਏਬੀ 2642) ਵੀ ਬਰਾਮਦ ਕੀਤੀਆਂ ਗਈਆਂ ਹਨ, ਜਿਹਨਾਂ ਨੂੰ ਭਗਤਾ ਭਾਈਕਾ ਵਿਖੇ ਡੇਰਾ ਪ੍ਰੇਮੀ ਦੇ ਕਤਲ, ਫਿਲੌਰ ਵਿੱਚ ਪੁਜਾਰੀ ‘ਤੇ ਗੋਲੀਬਾਰੀ ਅਤੇ ਸੁਪਰਸ਼ਾਈਨ ਕਤਲ ਵਿੱਚ ਵਰਤਿਆ ਗਿਆ ਸੀ।
ਐਸਐਸਪੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਮਲ ਨੂੰ ਇਹਨਾਂ ਵਰਦਾਤਾਂ ਨੂੰ ਅੰਜ਼ਾਮ ਦੇਣ ਲਈ ਹਵਾਲਾ ਅਤੇ ਵੈਸਟਰਨ ਯੂਨੀਅਨ ਰਾਹੀਂ ਆਪਣੇ ਕੈਨੇਡਾ ਅਧਾਰਤ ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਪੈਸਾ ਭੇਜਿਆ ਜਾ ਰਿਹਾ ਸੀ। ਕਮਲ ਨੇ ਖੁਲਾਸਾ ਕੀਤਾ ਕਿ ਨਿੱਜਰ ਅਤੇ ਉਸ ਦੇ ਕੈਨੇਡਾ ਦੇ ਤਿੰਨ ਹੋਰ ਸਹਿਯੋਗੀਆਂ ਨੇ ਉਹਨਾ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਉਹ ਅਪਰਾਧ ਕਰਦੇ ਸਮੇਂ ਫੜੇ ਵੀ ਜਾਂਦੇ ਹਨ ਤਾਂ ਉਹਨਾਂ ਦਾ ਕੇਸ ਨਾਮੀ ਵਕੀਲਾਂ ਨੂੰ ਕੇਸ ਨੂੰ ਸੌਂਪਿਆ ਜਾਵੇਗਾ।
ਐਸ.ਐਸ.ਪੀ. ਗਿੱਲ ਨੇ ਦੱਸਿਆ ਕਿ ਮੁਲਜ਼ਮ ਦੇ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਵੱਲੋਂ ਖੁਲਾਸਾ ਕਰਨ ’ਤੇ ਮੋਗਾ ਪੁਲਿਸ ਵੱਲੋਂ ਮੋਗਾ ਵਿਖੇ ਸੁਪਰਸ਼ਾਈਨ ਕੱਪੜੇ ਦੇ ਮਾਲਕ ਦੀ ਹੱਤਿਆ ਵਿੱਚ ਵਰਤੀ ਗਈ 0.32 ਬੋਰ ਦੀ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਮੋਡੀਊਲ ਤੋਂ ਹੁਣ ਤੱਕ ਕੁੱਲ ਪੰਜ .32 ਬੋਰ ਪਿਸਤੌਲਾਂ, ਸੱਤ .315 ਬੋਰ ਪਿਸਤੌਲਾਂ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ।   

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ