Saturday, November 01, 2025

Chandigarh

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

June 04, 2025 06:35 PM
SehajTimes

ਜੁਰਮਾਨੇ ਹੋਏ ਤਰਕਸੰਗਤ, ਪ੍ਰੇਸ਼ਾਨੀਆਂ ਵਿੱਚ ਕਟੌਤੀ ਅਤੇ ਕਿਰਤੀਆਂ ਦੇ ਅਧਿਕਾਰਾਂ ਦੀ ਰਾਖੀ

24 ਘੰਟਿਆਂ ਦੇ ਅੰਦਰ ਹੋਵੇਗੀ ਰਜਿਸਟ੍ਰੇਸ਼ਨ; ਛੋਟੀ ਉਲੰਘਣਾ ਲਈ ਹੁਣ ਨਹੀਂ ਲੱਗਣਗੇ ਅਦਾਲਤਾਂ ਦੇ ਚੱਕਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਗਤੀਸ਼ੀਲ ਸੋਧ ਮੁਤਾਬਕ 20 ਤੱਕ ਮੁਲਾਜ਼ਮਾਂ ਵਾਲੇ ਸਾਰੇ ਅਦਾਰਿਆਂ ਨੂੰ ਹੁਣ ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਤੋਂ ਛੋਟ ਹੋਵੇਗੀ।ਇਸ ਕਦਮ ਨਾਲ ਪੰਜਾਬ ਭਰ ਦੇ ਲੱਖਾਂ ਦੁਕਾਨ ਮਾਲਕਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਅਜਿਹੇ ਅਦਾਰਿਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਕਿਰਤ ਵਿਭਾਗ ਕੋਲ ਸਬੰਧਤ ਜਾਣਕਾਰੀ ਜਮ੍ਹਾਂ ਕਰਵਾਉਣ ਦੀ ਲੋੜ ਹੋਵੇਗੀ।

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਲਈ ਇਕ ਤਿਮਾਹੀ ਵਿੱਚ ਓਵਰਟਾਇਮ ਦੀ ਪ੍ਰਵਾਨਗੀ ਦੇ ਘੰਟੇ 50 ਤੋਂ ਵਧਾ ਕੇ 144 ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੋਜ਼ਾਨਾ ਦੇ ਕੰਮਕਾਜ ਦਾ ਸਮਾਂ 10 ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ, ਜਿਸ ਵਿੱਚ ਆਰਾਮ ਲਈ ਸਮਾਂ ਵੀ ਸ਼ਾਮਲ ਹੈ। ਇਸ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਰੋਜ਼ਾਨਾ 9 ਘੰਟਿਆਂ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਸਮੇਂ ਉੱਤੇ ਨਿਯਮਤ ਦਰ ਤੋਂ ਦੁੱਗਣੀ ਦਰ ਨਾਲ ਭੁਗਤਾਨ ਕਰਨਾ ਲਾਜ਼ਮੀ ਹੋਵੇਗਾ।

ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਸੁਚਾਰੂ ਕਰ ਦਿੱਤਾ ਗਿਆ ਹੈ ਅਤੇ 20 ਜਾਂ ਵੱਧ ਮੁਲਾਜ਼ਮਾਂ ਵਾਲੇ ਅਦਾਰਿਆਂ ਨੂੰ ਹੁਣ ਅਰਜ਼ੀ ਜਮ੍ਹਾਂ ਕਰਵਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਲਈ ਮਨਜ਼ੂਰੀ ਖ਼ੁਦ-ਬ-ਖ਼ੁਦ ਮਿਲੀ ਹੋਈ ਮੰਨੀ ਜਾਵੇਗੀ। ਇਸ ਸੋਧ ਤਹਿਤ 20 ਮੁਲਾਜ਼ਮਾਂ ਤੱਕ ਵਾਲੇ ਅਦਾਰਿਆਂ ਨੂੰ ਸਿਰਫ਼ ਮੁੱਢਲੀ ਜਾਣਕਾਰੀ ਦੇਣ ਦੀ ਲੋੜ ਹੋਵੇਗੀ ਅਤੇ ਉਨ੍ਹਾਂ ਨੂੰ ਰਜਿਸਟਰ ਦੀ ਲੋੜ ਨਹੀਂ ਹੋਵੇਗੀ। ਇਸ ਦੇ ਨਾਲ-ਨਾਲ ਧਾਰਾ 21 ਤੇ 26 ਅਧੀਨ ਜੁਰਮਾਨਿਆਂ ਨੂੰ ਵੀ ਤਰਕਸੰਗਤ ਕਰਦਿਆਂ ਘੱਟ ਤੋਂ ਘੱਟ ਜੁਰਮਾਨਾ 25 ਰੁਪਏ ਤੋਂ ਇਕ ਹਜ਼ਾਰ ਰੁਪਏ ਅਤੇ ਵੱਧ ਤੋਂ ਵੱਧ ਜੁਰਮਾਨਾ 100 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

ਪ੍ਰੇਸ਼ਾਨੀਆਂ ਘਟਾਉਣ ਅਤੇ ਕਾਰੋਬਾਰਾਂ ਨੂੰ ਸ਼ਰਤਾਂ ਦੀ ਪਾਲਣਾ ਲਈ ਸਮਾਂ ਦੇਣ ਵਾਸਤੇ ਪਹਿਲੀ ਤੇ ਦੂਜੀ ਉਲੰਘਣਾ ਤੇ ਇਸ ਤੋਂ ਬਾਅਦ ਦੀ ਉਲੰਘਣਾ ਵਿਚਾਲੇ ਸੁਧਾਰ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ। ਉਲੰਘਣਾ ਦੀ ਕੰਪਾਊਂਡਿੰਗ ਲਈ ਪ੍ਰਵਾਨਗੀ ਦੇਣ ਵਾਸਤੇ ਨਵੀਂ ਧਾਰਾ 26ਏ ਵੀ ਲਿਆਂਦੀ ਗਈ ਹੈ ਤਾਂ ਕਿ ਇਸ ਐਕਟ ਨੂੰ ਅਪਰਾਧ ਦੀ ਸ਼ੇ੍ਰਣੀ ਤੋਂ ਬਾਹਰ ਰੱਖਿਆ ਜਾਵੇ ਅਤੇ ਦੁਕਾਨਦਾਰਾਂ ਨੂੰ ਅਦਾਲਤਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇ। ਇਸ ਤੋਂ ਇਲਾਵਾ ਕਿਰਤੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਵੱਖ-ਵੱਖ ਕਿਰਤ ਕਾਨੂੰਨਾਂ ਰਾਹੀਂ ਮੁਹੱਈਆ ਸਾਰੇ ਅਧਿਕਾਰਾਂ ਦੀ ਪਾਲਣਾ ਹੋਵੇਗੀ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ