Monday, November 03, 2025

Chandigarh

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ

June 04, 2025 06:44 PM
SehajTimes

ਜੰਗ ਵਿੱਚ ਜਿੱਤ ਬਾਰੇ ਦੁਨੀਆ ਨੂੰ ਦੱਸਣ ਲਈ ਨਾਮਜ਼ਦ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੀ ਲੋੜ ਬਾਰੇ ਪੁੱਛਿਆ ਸਵਾਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ।

ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣਾ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਉਨ੍ਹਾਂ ਦੇ ਬਿਆਨ ਉੱਤੇ ਕਿਹਾ ਹੈ ਕਿ ਉਹ ਪਾਕਿਸਤਾਨ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਬਿੱਟੂ ਨੇ ਅਜਿਹੇ ਤਰਕਹੀਣ ਬਿਆਨ ਦਿੱਤੇ ਹਨ ਜਦੋਂ ਕਿ ਦਿੱਲੀ ਵਿੱਚ ਬੈਠੇ ਉਨ੍ਹਾਂ ਦੇ ਆਕਾ ਬੇਬੁਨਿਆਦ ਬਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੀ ਆਪਣੀ ਪਾਰਟੀ ਹਰ ਘਰ ਵਿੱਚ ਸਿੰਦੂਰ ਭੇਜਣ ਦੇ ਆਪਣੇ ਫੈਸਲੇ ਤੋਂ ਪਿੱਛੇ ਹਟ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਬੇਲੋੜਾ ਅਤੇ ਗੈਰ-ਵਾਜਬ ਹੈ ਅਤੇ ਇਹ ਦੇਸ਼ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਵੀ ਸਰਕਾਰ ਆਪਣੇ ਨਾਮਜ਼ਦ ਵਿਅਕਤੀਆਂ ਨੂੰ ਦੁਨੀਆ ਭਰ ਵਿੱਚ ਭੇਜ ਰਹੀ ਹੈ ਤਾਂ ਜੋ ਸਾਰਿਆਂ ਨੂੰ ਇਹ ਦੱਸਿਆ ਜਾ ਸਕੇ ਕਿ ਉਹ ਜੰਗ ਵਿੱਚ ਜੇਤੂ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤ ਬਾਰੇ ਕਿਸੇ ਨੂੰ ਦੱਸਣ ਦੀ ਕੋਈ ਲੋੜ ਨਹੀਂ ਹੁੰਦੀ ਕਿਉਂਕਿ ਜਿੱਤ ਆਪਣੇ ਆਪ ਬੋਲਦੀ ਹੈ।

ਸੂਬੇ ਦੇ ਇਕ ਯੂਟਿਊਬਰ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਜਾਣ `ਤੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸੋਸ਼ਲ ਮੀਡੀਆ ਚੈਨਲਾਂ ਨੂੰ ਕੇਂਦਰ ਸਰਕਾਰ ਨਿਯਮਤ ਕਰਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਜੇ ਸੂਬੇ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਧਿਆਨ ਵਿੱਚ ਕੋਈ ਵੀ ਦੇਸ਼ ਵਿਰੋਧੀ ਗਤੀਵਿਧੀ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਦੇਸ਼ ਵਿਰੁੱਧ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਂਦੀ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ