Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ

June 04, 2025 07:05 PM
SehajTimes

ਭ੍ਰਿਸ਼ਟਾਚਾਰ ਮੁਕਤ ਅਤੇ ਵਪਾਰ-ਅਨੁਕੂਲ ਪੰਜਾਬ ਦੀ ਦਿਸ਼ਾ ਵੱਲ ਨਵੇਕਲਾ ਕਦਮ

ਚੰਡੀਗੜ੍ਹ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਮਹੱਤਵਪੂਰਨ ਫੈਸਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਤਿਹਾਸਕ ਅਤੇ ਕਾਰੋਬਾਰ-ਅਨੁਕੂਲ ਦੱਸਿਆ। ਉਨ੍ਹਾਂ ਕਿਹਾ ਕਿ ਇਹ ਫੈਸਲੇ ਛੋਟੇ ਦੁਕਾਨਦਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨਗੇ ਅਤੇ ਆਮਦਨ ਦੇ ਮੌਕੇ ਵਧਾਉਣ ਤੋਂ ਇਲਾਵਾ ਸੁਖਾਲੇ ਢੰਗ ਕਾਰੋਬਾਰ ਸਥਾਪਤ ਕਰਨ ਅਤੇ ਕਿਰਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਨਗੇ।

ਕਿਰਤ ਸੁਧਾਰਾਂ ਦੀ ਵਿਆਖਿਆ ਕਰਦੇ ਹੋਏ, ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ, 1958 ਵਿੱਚ ਸੋਧਾਂ ਰਾਹੀਂ ਰਾਜ ਭਰ ਦੇ ਲਗਭਗ 95% ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ, ਛੋਟੇ ਕਾਰੋਬਾਰਾਂ ਵਿੱਚ ਪੁਰਾਣੀਆਂ ਗੁੰਝਲਦਾਰ ਪ੍ਰਕਿਰਿਆਵਾਂ ਅਤੇ ਲਾਲ ਫੀਤਾਸ਼ਾਹੀ ਕਾਰਨ ਖੜੋਤ ਆਈ ਹੋਈ ਸੀ। ਅੱਜ ਦਾ ਫੈਸਲਾ ਵਪਾਰਕ ਕਾਰਜਾਂ ਨੂੰ ਸਰਲ ਬਣਾਉਣ, ਕਾਨੂੰਨੀ ਪੇਚੀਦਗੀਆਂ ਨੂੰ ਘਟਾਉਣ ਅਤੇ ਪੰਜਾਬ ਦੇ ਕਿਰਤੀ ਵਰਗ ਨੂੰ ਵਧੇਰੇ ਸਹਾਇਕ ਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਵਾਲਾ ਹੈ।

ਸ਼੍ਰੀ ਭਗਤ ਨੇ ਅੱਗੇ ਕਿਹਾ ਕਿ ਇਹ ਸੁਧਾਰ, ਕਾਰੋਬਾਰੀ ਸੌਖ ਅਤੇ ਕਰਮਚਾਰੀ ਭਲਾਈ ਵਿਚਕਾਰ ਸਹੀ ਤੇ ਵਾਜਿਬ ਸੰਤੁਲਨ ਬਣਾਉਂਦੇ ਹਨ। ਉਨ੍ਹਾਂ ਸਪੱਸ਼ਟ ਕੀਤਾ, ‘‘ਕਰਮਚਾਰੀਆਂ ਲਈ ਵੱਧ ਤੋਂ ਵੱਧ ਪ੍ਰਵਾਨਿਤ ਓਵਰਟਾਈਮ 50 ਘੰਟਿਆਂ ਤੋਂ ਵਧਾ ਕੇ 144 ਘੰਟੇ ਪ੍ਰਤੀ ਤਿਮਾਹੀ ਕਰ ਦਿੱਤਾ ਗਿਆ ਹੈ। ਰੋਜ਼ਾਨਾ ਕੰਮ ਕਰਨ ਦੇ ਘੰਟਿਆਂ ਨੂੰ 12 ਘੰਟੇ ਤੱਕ ਵਧਾ ਦਿੱਤਾ ਗਿਆ ਹੈ, ਜਿਸ ਵਿੱਚ ਆਰਾਮ ਦਾ ਸਮਾਂ ਵੀ ਸ਼ਾਮਲ ਹੈ ਅਤੇ ਦਿਨ ਵਿੱਚ 9 ਘੰਟੇ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਕਿਸੇ ਵੀ ਕੰਮ ਲਈ ਨਿਯਮਤ ਦਰ ਤੋਂ ਦੁੱਗਣੀ ਦਰ ’ਤੇ ਮੁਆਵਜ਼ਾ ਦਿੱਤਾ ਜਾਣਾ ਜ਼ਰੂਰੀ ਹੈ,’’।

ਛੋਟੇ ਵਪਾਰੀਆਂ ਨੂੰ ਵੱਡਾ ਹੁਲਾਰਾ ਦਿੰਦੇ ਹੋਏ, ਸ਼੍ਰੀ ਭਗਤ ਨੇ ਕਿਹਾ ਕਿ 20 ਕਰਮਚਾਰੀਆਂ ਵਾਲੇ ਵਪਾਰਕ ਅਦਾਰਿਆਂ ਨੂੰ ਹੁਣ ਕੰਮ ਸ਼ੁਰੂ ਕਰਨ ਲਈ ਕਿਸੇ ਵੀ ਸਰਕਾਰੀ ਪ੍ਰਵਾਨਗੀ ਦੀ ਲੋੜ ਨਹੀਂ ਹੋਵੇਗੀ। ਇਸ ਫੈਸਲੇ ਨਾਲ ਰਾਜ ਭਰ ਦੇ ਹਜ਼ਾਰਾਂ ਛੋਟੇ ਕਾਰੋਬਾਰਾਂ ਨੂੰ ਲਾਭ ਹੋਵੇਗਾ। 20 ਤੋਂ ਵੱਧ ਕਰਮਚਾਰੀਆਂ ਵਾਲੀਆਂ ਵਪਾਰਕ ਇਕਾਈਆਂ ਲਈ ਸਰਕਾਰ ਨੇ ਯਕੀਨੀ ਬਣਾਇਆ ਹੈ ਕਿ ਮਹਿਜ਼ 24 ਘੰਟਿਆਂ ਦੇ ਅੰਦਰ ਲੋੜੀਂਦੀ ਮਨਜ਼ੂਰੀ ਦਿੱਤੀ ਜਾਵੇਗੀ – ਜਿਸ ਨਾਲ ਅਫਸਰਸ਼ਾਹੀ ਖਤਮ ਹੋਵੇਗੀ ਅਤੇ ਮਨਜੂਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਫੈਸਲੇ ਮੁੱਖ ਮੰਤਰੀ ਮਾਨ ਦੇ ਭ੍ਰਿਸ਼ਟਾਚਾਰ-ਮੁਕਤ, ਕਾਰੋਬਾਰ-ਅਨੁਕੂਲ ਪੰਜਾਬ ਦੀ ਸਪੱਸ਼ਟ ਸੋਚ ਨੂੰ ਦਰਸਾਉਂਦੇ ਹਨ। ਬੇਲੋੜੀਆਂ ਰੁਕਾਵਟਾਂ ਨੂੰ ਦੂਰ ਕਰਕੇ ਅਤੇ ਛੋਟੇ ਕਾਰੋਬਾਰਾਂ ਨੂੰ ਆਜ਼ਾਦੀ ਦੇ ਕੇ, ਰਾਜ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਠੋਸ ਕਦਮ ਚੁੱਕਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ