Saturday, June 07, 2025
BREAKING NEWS
ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀIPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ ਪੰਜਾਬ ਪੁਲਿਸ ਵੱਲੋਂ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

June 05, 2025 01:09 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ ਹੈਰੋਇਨ, 6133 ਨਸ਼ੀਲੀਆਂ ਗੋਲੀਆਂ ਅਤੇ 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 95 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,633 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 99 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 77 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

SAS Nagar ਨੂੰ ਪੰਜਾਬ ਰਾਜ ਵਿੱਚ ACP ਪ੍ਰਾਪਤੀ ਵਿੱਚ ਪਹਿਲਾ ਸਥਾਨ ਮਿਲਿਆ : ਏ ਡੀ ਸੀ ਸੋਨਮ ਚੌਧਰੀ

ਡੇਂਗੂ ’ਤੇ ਵਾਰ : ਸਿਹਤ ਟੀਮਾਂ ਵਲੋਂ ਨਿੱਜੀ ਹਸਪਤਾਲਾਂ 'ਚ ਚੈਕਿੰਗ

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤਜਾਗਰੂਕਤਾ ਕੈਂਪ

ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਸਬੀਰ ਲਵਣ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਾਨ ਸਰਕਾਰ ਵੱਲੋਂ SC ਭਾਈਚਾਰੇ ਨਾਲ ਵੱਡਾ ਧੋਖਾ -68 ਕਰੋੜ ਕਹਿ ਕੇ ਮੁਆਫ਼ ਕੀਤਾ ਬਸ 30 ਕਰੋੜ ਦਾ ਕਰਜ਼ਾ: ਬਲਬੀਰ ਸਿੰਘ ਸਿੱਧੂ

ਏਮਜ਼ ਮੋਹਾਲੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਛੇਵੀਂ ਜਮਾਤ ਸਾਲ 2026-2027 ਲਈ ਚੋਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ