Sunday, November 02, 2025

Haryana

ਕੁਰੂਕਸ਼ੇਤਰ ਵਿੱਚ ਬਨਣ ਵਾਲੇ ਸਿੱਖ ਮਿਊਜ਼ੀਅਮ ਅਤੇ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਮਿਊਜ਼ੀਅਮ ਦੇ ਕੰਮਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨਾ ਕਰਨ ਯਕੀਨੀ : ਮੁੱਖ ਮੰਤਰੀ ਨਾਂਇਬ ਸਿੰਘ ਸੈਣੀ

June 05, 2025 01:19 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਆਂ ਦੀ ਵਿਰਾਸਤ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੇ ਜੀਵਨ ਦਰਸ਼ਨ ਅਤੇ ਆਦਰਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਕੁਰੂਕਸ਼ੇਤਰ ਵਿੱਚ ਬਣਾਏ ਜਾ ਰਹੇ ਸਿੱਖ ਮਿਊਜ਼ਜੀਅਮ ਅਤੇ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਮਿਊਜ਼ੀਅਮ ਦੇ ਕੰਮਾਂ ਨੂੰ ਤੈਅ ਸਮੇਂ ਵਿੱਚ ਪੂਰਾ ਕੀਤਾ ਜਾਣਾ ਯਕੀਨੀ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜੀਆਂ ਗੁਰੂਆਂ ਤੋਂ ਪੇ੍ਰਰਣਾ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਸਾਰਥਕ ਯੋਗਦਾਨ ਦੇ ਸਕਣ।

ਮੁੱਖ ਮੰਤਰੀ ਸ੍ਰੀ ਸੈਣੀ ਅੱਜ ਇੱਥੇ ਕੁਰੂਕਸ਼ੇਤਰ ਵਿੱਚ ਬਨਣ ਵਾਲੇ ਸਿੱਖ ਮਿਊਜ਼ੀਅਮ ਅਤੇ ਗੁਰੂ ਰਵੀਦਾਸ ਮਿਊਜ਼ੀਅਮ ਦੇ ਨਿਰਮਾਣ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੁਰੂਕਸ਼ੇਤਰ ਵਿੱਚ ਸਿੱਖ ਮਿਊਜ਼ੀਅਮ ਦਾ ਨਿਰਮਾਣ ਇਸ ਤਰ੍ਹਾ ਕੀਤਾ ਜਾਵੇ ਕਿ ਉਹ ਸਿੱਖ ਇਤਿਹਾਸ, ਸਭਿਆਚਾਰ ਅਤੇ ਗੁਰੂਆਂ ਦੇ ਯੋਗਦਾਨ ਦੀ ਸੰਪੂਰਣ ਝਲਕ ਪੇਸ਼ ਕਰੇ। ਉਨ੍ਹਾਂ ਨੈ ਕਿਹਾ ਕਿ ਮਿਊਜ਼ੀਅਮ ਵਿੱਚ ਹਰਿਆਣਾ ਸੂਬੇ ਦੇ ਉਨ੍ਹਾਂ ਸਾਰੀ ਥਾਵਾਂ ਦੀ ਜਾਣਕਾਰੀ ਜਰੂਰੀ ਰੂਪ ਨਾਲ ਸ਼ਾਮਿਲ ਕੀਤੀ ਜਾਵੇ, ਜਿੱਥੇ-ਜਿੱਥੇ ਸਿੱਖ ਗੁਰੂਆਂ ਨੈ ਆਪਣੇ ਚਰਣ ਕਮਲ ਰੱਖੇ ਹਨ, ਤਾਂ ਜੋ ਸੂਬੇ ਦੀ ਜਨਤਾ ਅਤੇ ਵਿਸ਼ੇਸ਼ਕਰ ਨੌਜੁਆਨ ਪੀੜੀ ਨੂੰ ਗੁਰੂਆਂ ਦੇ ਅਧਿਆਤਮਕ, ਸਮਾਜਿਕ ਅਤੇ ਇਤਿਹਾਸਕ ਯੋਗਦਾਨ ਦੀ ਜਾਣਕਾਰੀ ਪ੍ਰਾਪਤ ਹੋ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮਿਊਜ਼ੀਅਮ ਵਿੱਚ ਸਿੱਖ ਗੁਰੂਆਂ ਵੱਲੋਂ ਧਰਮ ਦੀ ਰੱਖਿਆ, ਨਿਆਂ ਅਤੇ ਮਨੁੱਖੀ ਮੁੱਲਾਂ ਦੀ ਸਥਾਪਨਾ ਤਹਿਤ ਮੁਗਲ ਸ਼ਾਸਕਾਂ ਦੇ ਜੁਲਮਾਂ ਵਿਰੁੱਧ ਲੜੀ ਗਈ ਇਤਿਹਾਸਿਕ ਲੜਾਈਆਂ ਨੂੰ ਵੀ ਯਥਾਰਥ ਰੂਪ ਵਿੱਚ ਦਰਸ਼ਾਇਆ ਜਾਵੇ, ਤਾਂ ਜੋ ਬਲਿਦਾਨ ਅਤੇ ਸੰਘਰਸ਼ ਦੀ ਇਹ ਗਾਥਾ ਸਦੀਆਂ ਤੱਕ ਪੇ੍ਰਰਣਾ ਸਰੋਤ ਬਣੀ ਰਹੇ। ਉਨ੍ਹਾਂ ਨੇ ਇਹ ਸੁਝਾਅ ਵੀ ਦਿੱਤਾ ਕਿ ਸਿੱਖ ਇਤਿਹਾਸ ਦੇ ਤੱਥਾਤਮਕ ਦਸਤਾਵੇ੧ੀਕਰਣ ਤਹਿਤ ਇੱਕ ਮਾਹਰ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਤਜਰਬੇਕਾਰ ਇਤਿਹਾਸਕਾਰ, ਮੰਨੀ-ਪ੍ਰਮੰਨੀ ਯੂਨੀਵਰਸਿਟੀਆਂ ਦੇ ਪ੍ਰੋਫੈਸਰ ਅਤੇ ਸਾਹਿਤ ਅਕਾਦਮੀ ਨਾਲ ਜੁੜੀ ਮਹਾਨ ਹਸਤੀਆਂ ਸ਼ਾਮਿਲ ਹੋਣ, ਜੋ ਮਿਊਜ਼ੀਅਮ ਦੀ ਵਿਸ਼ਾਵਸਤੂ ਦੀ ਪ੍ਰਮਾਣਿਕਤਾ ਅਤੇ ਗੁਣਵੱਤਾ ਯਕੀਨੀ ਕਰ ਸਕਣ।

ਇਸੀ ਤਰ੍ਹਾ, ਮੁੱਖ ਮੰਤਰੀ ਨੇ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਮਿਊਜ਼ੀਅਮ ਦੇ ਸ਼ਾਨਦਾਰ ਨਿਰਮਾਣ ਦੀ ਜਰੂਰਤ 'ਤੇ ਜੋਰ ਦਿੰਦੇ ਹੋਏ ਕਿਹਾ ਕਿ ਇਸ ਮਿਊਜ਼ੀਅਮ ਨੂੰ ਨਾ ਸਿਰਫ ਸਥਾਪਿਤ ਦੀ ਦ੍ਰਿਸ਼ਟੀ ਨਾਲ ਵੱਡਾ ਬਣਾਇਆ ਜਾਵੇ, ਸਗੋ ਇਸ ਦੀ ਵਿਸ਼ਾਵਸਤੂ ਵੀ ਸੰਤ ਰੀਵਦਾਰ ਜੀ ਦੇ ਜੀਵਨ ਦਰਸ਼ਨ, ਅਧਿਆਤਮਕ ਵਿਚਾਰਾਂ ਅਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਵਾਲੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਇੱਕ ਕਮੇਟੀ ਗਠਨ ਕੀਤਾ ਜਾਵੇ, ਜਿਸ ਵਿੱਚ ਅਜਿਹੇ ਵਿਦਵਾਨ ਸ਼ਾਮਿਲ ਹੋਣ ਜੋ ਗੁਰੂ ਰਵੀਦਾਸ ਜੀ ਦੇ ਜੀਵਨ, ਸਿਖਿਆਵਾਂ, ਆਦਰਸ਼ਾਂ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਕੰਮਾਂ ਦਾ ਗੰਭੀਰ ਅਧਿਐਨ ਅਤੇ ਅਨੁਮੋਦਨ ਕਰਦੇ ਰਹੇ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਦਾ 350ਵਾਂ ਸਾਲ ਅਗਾਮੀ ਨਵੰਬਰ ਮਹੀਨੇ ਵਿੱਚ ਮਨਾਇਆ ਜਾ ਰਿਹਾ ਹੈ। ਊਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਮੌਕੇ ਨੂੰ ਵੱਡੇ ਪੱਧਰ 'ਤੇ ਵਧੀਆ ਅਤੇ ਸ਼ਰਧਾ ਨਾਲ ਮਨਾਉਣ ਲਈ ਹੁਣ ਤੋਂ ਯੋਜਨਾਬੱਧ ਤਿਆਰੀਆਂ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਪ੍ਰੋਗਰਾਮ ਨਾ ਸਿਰਫ ਇਤਿਹਾਸਕ ਰੂਪ ਨਾਲ ਯਾਦਗਾਰ ਬਣੇ ਸਗੋ ਸਮਾਜ ਦੇ ਹਰੇਕ ਵਰਗ ਤੱਕ ਸਿੱਖ ਗੁਰੂਆਂ ਦੀ ਅਰਮ ਗਾਥਾ, ਤਿਆਗ ਅਤੇ ਬਲਿਦਾਨ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੇ। ਪੂਰੇ ਸੂਬੇ ਵਿੱਚ ਇਸ ਮੌਕੇ 'ਤੇ ਸੈਮੀਨਾਰ, ਯਾਤਰਾਵਾਂ ਅਤੇ ਹੋਰ ਯਾਦਗਾਰ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਜ ਨੂੰ ਗੁਰੂਆਂ ਦੀ ਸ਼ਹਾਦਤ ਅਤੇ ਬਲਿਦਾਨ ਦੀ ਗਾਥਾ ਨਾਲ ਜੋੜਿਆ ਜਾ ਸਕੇ।

ਮੀਟਿੰਗ ਵਿੱਚ ਦਸਿਆ ਗਿਆ ਕਿ ਸਿੱਖ ਮਿਊਜ਼ੀਅਮ ਲਈ ਤਿੰਨ ਏਕੜ ਅਤੇ ਗੁਰੂ ਰਵੀਦਾਸ ਮਿਊਜ਼ੀਅਮ ਲਈ ਪੰਜ ਏਕੜ ਭੂਮੀ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ ਪ੍ਰਦਾਨ ਕੀਤੀ ਜਾ ਚੁੱਕੀ ਹੈ। ਹੁਣ ਇੰਨ੍ਹਾਂ ਪਰਿਯੋਜਨਾਵਾਂ ਦੇ ਨਿਰਮਾਣ ਕੰਮ ਜਲਦੀ ਸ਼ੁਰੂ ਕਰਨ ਤਹਿਤ ਜਰੂਰੀ ਪ੍ਰਕ੍ਰਿਆਵਾਂ ਨੂੰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ।

ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਪੂਰਵ ਕੁਮਾਰ ਸਿੰਘ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਅਤੇ ਡਾਇਰੈਕਟਰ ਜਨਰਲ ਕੇ. ਮਕਰੰਦ ਪਾਂਡੂਰੰਗ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਯੱਸ਼ਪਾਲ ਯਾਦਵ, ਪਰਾਤੱਤਵ ਅਤੇ ਮਿਊਜ਼ੀਅਮ ਵਿਭਾਗ ਦੇ ਡਾਇਰੈਕਟਰ ਜਨਰਲ ਅਮਿਤ ਖੱਤਰੀ, ਐਚਐਸਵੀਪੀ ਦੇ ਮੁੱਖ ਪ੍ਰਸਾਸ਼ਕ ਚੰਦਰਸ਼ੇਖਰ ਖਰੇ, ਮੁੱਖ ਮੰਤਰੀ ਦੇ ਓਐਸਡੀ ਭਾਰਤ ਭੂਸ਼ਣ ਭਾਰਤੀ, ਓਐਸਡੀ ਡਾ. ਪ੍ਰਭਲੀਨ ਸਿੰਘ ਅਤੇ ਕੁਰੂਕਸ਼ੇਤਰ ਦੀ ਡਿਪਟੀ ਕਮਿਸ਼ਨਰ ਨੇਹਾ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ