Wednesday, December 17, 2025

Chandigarh

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

June 05, 2025 01:27 PM
SehajTimes

13.66 ਲੱਖ ਟਿਊਬਵੈੱਲਾਂ ‘ਚੋਂ ਲਗਭਗ 94 ਫ਼ੀਸਦ ਟਿਊਬਵੈੱਲਾਂ ‘ਤੇ ਲਗਾਏ ਬੂਟੇ

ਚੰਡੀਗੜ੍ਹ : ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ 'ਤੇ ਜ਼ੋਰ ਦਿੱਤਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਤਕਰੀਬਨ 60 ਲੱਖ ਬੂਟੇ ਲਗਾਏ ਜਾਣਗੇ। ਸੂਬੇ ਵਿੱਚ ਬੂਟੇ ਲਗਾਉਣ ਸਬੰਧੀ ਮੁਹਿੰਮ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ।

ਇਸ ਤੋਂ ਇਲਾਵਾ ਇਸ ਸਾਲ 382 ਨਾਨਕ ਬਗੀਚੀਆਂ ਅਤੇ 52 ਪਵਿੱਤਰ ਵਣ ਲਗਾਏ ਜਾਣੇ ਹਨ। ਇਸ ਤੋਂ ਇਲਾਵਾ 331 ਹੈਕਟੇਅਰ ਸੰਸਥਾਗਤ ਖੇਤਰ ਵਿੱਚ ਬੂਟੇ ਲਗਾਏ ਜਾਣਗੇ।

ਟਿਊਬਵੈਲਾਂ ਦੇ ਆਲੇ-ਦੁਆਲੇ ਪੌਦੇ ਲਗਾਉਣ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ 13.66 ਲੱਖ ਟਿਊਬਵੈਲਾਂ ਵਿੱਚੋਂ ਲਗਭਗ 94 ਫ਼ੀਸਦ ਟਿਊਬਵੈਲਾਂ ‘ਤੇ ਬੂਟੇ ਲਗਾਏ ਜਾ ਚੁੱਕੇ ਹਨ।

ਮੰਤਰੀ ਨੇ ਵਿਭਾਗ ਵੱਲੋਂ ਚੰਡੀਗੜ੍ਹ-ਫਗਵਾੜਾ ਸੜਕ 'ਤੇ ਪੌਦੇ ਲਗਾਉਣ ਦੇ ਬੇਮਿਸਾਲ ਕਾਰਜ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਵੀ ਇਸੇ ਤਰ੍ਹਾਂ ਪੌਦੇ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਪੌਦੇ ਲਗਾਏ ਗਏ ਹਨ, ਉੱਥੇ ਮੁਰਝਾ ਕੇ ਖਤਮ ਹੋ ਚੁੱਕੇ ਬੂਟੇ ਹਟਾ ਦਿੱਤੇ ਜਾਣ ਅਤੇ ਉਨ੍ਹਾਂ ਦੀ ਥਾਂ ਨਵੇਂ ਪੌਦੇ ਲਗਾਏ ਜਾਣ।

ਇਸ ਮੌਕੇ ਮੰਤਰੀ ਵੱਲੋਂ ਅਫਸਰਾਂਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੌਦੇ ਲਗਾਏ ਜਾਣ ਦੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤਾ ਰਾਜ ਕੁਮਾਰ, ਸੀਸੀਐਫ (ਹਿੱਲਸ) ਨਿਧੀ ਸ੍ਰੀਵਾਸਤਵ, ਸੀਸੀਐਫ (ਵਾਈਲਡਲਾਈਫ) ਸਾਗਰ ਸੇਤੀਆ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕੰਨਨ ਤੇ ਡੀਐਫਓ ਮੋਹਾਲੀ ਕੰਵਰਦੀਪ ਸਿੰਘ ਅਤੇ ਹੋਰ ਡੀਐਫਓ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ