Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਖੇਤੀਬਾੜੀ ਮੰਤਰੀ ਦਾ ਏਪਲ ਗਾਰਡਨ ਅਤੇ ਸਬਜੀ ਮੰਡੀ ਦਾ ਦੌਰਾ

June 05, 2025 01:31 PM
SehajTimes

ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੈ ਕਿਹਾ ਕਿ ਕੁਦਰਤੀ ਖੇਤੀ ਸਮੇਂ ਦੀ ਮੰਗ ਹੈ। ਇਸ ਨਾਲ ਜਮੀਨ ਦੇ ਨਾਲ-ਨਾਂਲ ਲੋਕਾਂ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ। ਜਹਿਰੀਲਾ ਅਨਾਜ ਖਾਣ ਨਾਲ ਲੋਕਾਂ ਦੀ ਸਿਹਤ ਵੀ ਖਰਾਬ ਹੋ ਰਹੀ ਹੈ ਅਤੇ ਉਹ ਗੰਭੀਰ ਬਮੀਾਰੀਆਂ ਦੀ ਚਪੇਟ ਵਿੱਚ ਆ ਰਹੇ ਹਨ।

ਸ੍ਰੀ ਰਾਣਾ ਅੱਜ ਕਰਨਾਲ ਵਿੱਚ ਜੀਟੀ ਰੋਡ 'ਤੇ ਲਵਲੀ ਨਰਸਰੀ ਵਿੱਚ ਏਪਲ ਗਾਰਡਨ ਦਾ ਦੌਰਾ ਕਰਨ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਨਰਸਰੀ ਵਿੱਚ ਬਾਗਬਾਨੀ ਪੌਧਿਆਂ ਦੀ ਪੌਧ ਤਿਆਰ ਕੀਤੀ ਜਾਂਦੀ ਹੈ ਜਿਸ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਜਿਆਂ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿੱਚ ਰਿਵਾਇਤੀ ਖੇਤੀ ਵਿੱਚ ਬਦਲਾਅ ਆਇਆ ਹੈ। ਮੱਛੀ ਪਾਲਣ ਦੇ ਨਾਲ-ਨਾਲ ਬਾਗਬਾਨੀ ਅਤੇ ਡੇਅਰੀ ਖੇਤਰ ਵਿੱਚ ਵੀ ਕਿਸਾਨਾਂ ਦਾ ਰੁਝਾਨ ਵੱਧ ਰਿਹਾ ਹੈ। ਊਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਵਿੱਚ ਸੱਭ ਤੋਂ ਵੱਧ ਯੋਗਦਾਨ ਖੇਤੀ ਦਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਜੋਰ ਵੀ ਕੁਦਰਤੀ ਖੇਤੀ 'ਤੇ ਹੈ। ਡੀਏਪੀ, ਯੂਰਿਆ ਅਤੇ ਕੀਟਨਾਸ਼ਕਾਂ ਨੂੰ ਵਾਰ-ਵਾਰ ਵਰਤੋ ਕਰਨ ਨਾਲ ਜਮੀਨ ਦੀ ਉਪਚਾਊ ਸ਼ਕਤੀ ਘੱਟਦੀ ਹੈ ਅਤੇ ਪੈਦਾਵਾਰ 'ਤੇ ਵੀ ਵਿਰੋਧੀ ਅਸਰ ਪੈਂਦਾ ਹੈ। ਅਜਿਹੇ ਅਨਾਜ ਦੀ ਵਰਤੋ ਕਰਨ ਨਾਲ ਲੋਕਾਂ ਦੇ ਸਿਹਤ 'ਤੇ ਵੀ ਅਸਰ ਹੋ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਪ੍ਰਤੀ ਪੂਰੀ ਤਰ੍ਹਾ ਨਾਲ ਗੰਭੀਰ ਹਨ। ਕੁਦਰਤੀ ਖੇਤੀ ਵਿੱਚ ਦੇਸੀ ਗਾਂ ਦੇ ਗੋਬਰ ਦਾ ਇਸਤੇਮਾਲ ਵੀ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੇ ਇੱਕ ਏਕੜ ਜਮੀਨ ਹੈ, ਉਨ੍ਹਾਂ ਨੂੰ ਵੀ ਦੇਸੀ ਗਾਂ ਦੀ ਖਰੀਦ 'ਤੇ ਸਬਸਿਡੀ ਦੇਣ ਦਾ ਪ੍ਰਾਵਧਾਨ ਕੀਤਾ ਹੈ। ਗਾਂ ਦੇ ਗੋਬਰ ਤੇ ਮੂਤਰ ਨਾਲ ਬਣੀ ਖਾਦ ਕੁਦਰਤੀ ਖੇਤੀ ਲਈ ਸੱਭ ਤੋਂ ਵਧੀਆ ਮੰਨੀ ਜਾਂਦੀ ਹੈ। ਸਰਕਾਰ ਨੈ ਹਾਲ ਹੀ ਵਿੱਚ ਖਰੀਫ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਵਿੱਚ ਵਾਧਾ ਕੀਤਾ ਹੈ। ਇਸ ਨਾਲ ਕਿਸਾਨਾਂ ਨੂੰ ਲਾਭ ਮਿਲੇਗਾ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਨਰਸਰੀ ਦਾ ਦੌਰਾ ਕਰ ਸੇਬ ਦੀ ਵੱਖ-ਵੱਖ ਕਿਸਮਾਂ ਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਅਤੇ ਸੇਬ ਦਾ ਸਵਾਦ ਚੱਖਿਆ। ਇਸ ਮੌਕੇ 'ਤੇ ਸ੍ਰੀ ਰਾਣਾ ਨੇ ਪੌਧਾਰੋਪਣ ਵੀ ਕੀਤਾ। ਖੇਤੀਬਾੜੀ ਮੰਤਰੀ ਨੁੰ ਇਸ ਮੌਕੇ 'ਤੇ ਯਾਦਗਾਰ ਚਿੰਨ੍ਹ ਵਜੋ ਹੱਲ ਭੈਂਟ ਕੀਤਾ ਗਿਆ। ਨਰਸਰੀ ਸੰਚਾਲਨ ਨਰੇਂਦਰ ਚੌਹਾਨ ਨੈ ਮੰਤਰੀ ਨੂੰ ਸੇਬ ਦੀ ਵੱਖ-ਵੱਖ ਕਿਸਮਾਂ ਦੀ ਵਿਸਤਾਰ ਜਾਣਕਾਰੀ ਦਿੱਤੀ।

ਇਸ ਦੇ ਬਾਅਦ ਖੇਤੀਬਾੜੀ ਮੰਤਰੀ ਨੇ ਇੱਥੇ ਸਬਜੀ ਮੰਡੀ ਕਰਨਾਲ ਦਾ ਦੌਰਾ ਕੀਤਾ ਅਤੇ ਮੰਡੀ ਬੋਰਡ ਸਕੱਤਰ ਤੋਂ ਸਫਾਈ, ਪੀਣ ਦੇ ਪਾਣੀ, ਪਖਾਨੇ ਆਦਿ ਦੀ ਵਿਵਸਥਾ ਬਾਰੇ ਵੀ ਜਾਣਕਾਰੀ ਲਈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ