Tuesday, July 29, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Haryana

ਹਰਿਆਣਾ ਸਰਕਾਰ ਨੇ ਉਦਯੋਗਾਂ ਨੂੰ ਪ੍ਰੋਤਸਾਹਿਤ ਕਰਨ ਲਈ ਸੂਬੇ ਵਿੱਚ ਤਿਆਰ ਕੀਤਾ ਅਨੁਕੂਲ ਵਾਤਾਵਰਣ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

June 05, 2025 01:35 PM
SehajTimes

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਕੀਤੀ ਅਪੀਲ- ਹਰਿਆਣਾ ਵਿੱਚ ਉਦਯੋਗਿਕ ਇਕਾਈਆਂ ਸਥਾਪਿਤ ਕਰ ਵਿਕਾਸ ਗਾਥਾ ਵਿੱਚ ਬਨਣ ਭਾਗੀਦਾਰ

ਸੂਬੇ ਵਿੱਚ 10 ਨਵੇਂ ਉਦਯੋਗਿਕ ਮਾਡਲ ਟਾਉਨਸ਼ਿਪ (ਆਈਐਮਟੀ) ਜਲਦ ਵਿਕਸਿਤ ਕੀਤੀ ਜਾਣਗੀਆਂ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨੇ ਉਦਯੋਗਾਂ ਨੂੰ ਪ੍ਰੋਤਸਾਹਿਤ ਕਰਨ ਲਈ ਸੂਬੇ ਵਿੱਚ ਅਨੁਕੂਲ ਅਤੇ ਮਜਬੂਤ ਉਦਯੋਗਿਕ ਵਾਤਾਵਰਣ ਤਿਆਰ ਕੀਤਾ ਹੈ। ਇਸ ਦੇ ਨਤੀਜੇ ਵੱਜੋਂ ਹਰਿਆਣਾ ਨਾ ਕੇਵਲ ਕੌਮੀ ਪੱਧਰ 'ਤੇ, ਸਗੋਂ ਕੌਮਾਂਤਰੀ ਪੱਧਰ 'ਤੇ ਵੀ ਉਦਯੋਗਾਂ ਅਤੇ ਕੰਪਨਿਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਵਿੱਚ ਆਪਣੀ ਉਦਯੋਗਿਕ ਇਕਾਈਆਂ ਸਥਾਪਿਤ ਕਰ ਸੂਬੇ ਦੀ ਤਰੱਕੀ ਅਤੇ ਵਿਕਾਸ ਵਿੱਚ ਸਰਗਰਮ ਰੂਪ ਨਾਲ ਭਾਗੀਦਾਰ ਬਨਣ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਦੇਰ ਸ਼ਾਮ ਆਪਣੇ ਨਿਵਾਸ ਸਥਾਨ ਸੰਤ ਕਬੀਰ ਕੁਟੀਰ 'ਤੇ ਪੀ.ਐਚ.ਡੀ. ਚੈਮਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਅਧਿਕਾਰੀਆਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੇ ਪ੍ਰਮੁੱਖ ਉਦਯੋਗਪਤਿ ਮੌਜ਼ੂਦ ਰਹੇ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸੇ ਵੀ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸੜਕ, ਰੇਲ, ਹਵਾਈ ਕਨੇਕਟੀਵਿਟੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਹੋਣਾ ਜਰੂਰੀ ਹੈ। ਉਨ੍ਹਾਂ ਨੂੰ ਮਾਣ ਹੈ ਕਿ ਹਰਿਆਣਾ ਵਿੱਚ ਉਦਯੋਗਾਂ ਦੀ ਲੋੜਾਂ ਅਨੁਸਾਰ ਸਾਰੀ ਸਹੂਲਤਾਂ ਉਪਲਬਧ ਹਨ। ਅੱਜ ਸੂਬੇ ਵਿੱਚ ਵੱਖ ਵੱਖ ਖੇਤਰਾਂ ਦੀ ਵੱਡੀ ਕੰਪਨਿਆਂ ਆਪਣੀ ਇਕਾਈਆਂ ਸਥਾਪਿਤ ਕਰ ਰਹੀਆਂ ਹਨ, ਜਿਸ ਨਾਲ ਹਰਿਆਣਾ ਦੇ ਉਦਯੋਗਿਕ ਵਿਕਾਸ ਨੂੰ ਮਜ਼ਬੂਤੀ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਅਤੇ ਉਦਯੋਗਪਤੀਆਂ ਵਿੱਚਕਾਰ ਸਿੱਧੇ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਉਦਯੋਗਾਂ ਲਈ ਅਨੁਕੂਲ ਵਾਤਾਵਰਣ ਪ੍ਰਦਾਨ ਕਰਨ ਲਈ ਸਰਕਾਰ ਨੇ ਕਈ ਸੁਧਾਰ ਲਾਗੂ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਤੋਂ ਅੱਗੇ ਵੱਧ ਕੇ ਸਿੰਗਲ ਰੂਫ਼ ਸਿਸਟਮ ਲਾਗੂ ਕੀਤਾ ਗਿਆ ਹੈ, ਜਿਸ ਦੇ ਤਹਿਤ ਹਰ ਸੇਵਾ ਲਈ ਤੈਅ ਸਮੇਂਸੀਮਾ ਨਿਰਧਾਰਿਤ ਕੀਤੀ ਗਈ ਹੈ। ਵੱਖ ਵੱਖ ਵਿਭਾਗਾਂ ਤੋਂ ਮਿਲਣ ਵਾਲੀ ਐਨਓਸੀ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ, ਜਿਸ ਨਾਸ ਘੱਟ ਤੋਂ ਘੱਟ 15 ਦਿਨ ਅਤੇ ਵੱਧ ਤੋਂ ਵੱਧ 45 ਦਿਨ ਦਾ ਸਮਾ ਤੈਅ ਕੀਤਾ ਗਿਆ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੇ ਵਿੱਤ ਮੰਤਰੀ ਵੱਜੋਂ ਸਾਲ 2025-26 ਲਈ ਪੇਸ਼ ਹਰਿਆਣਾ ਦੇ ਬਜਟ ਵਿੱਚ ਉਦਯੋਗਿਕ ਵਿਕਾਸ ਅਤੇ ਸਟਾਰਟਪ ਨੂੰ ਪ੍ਰੋਤਸਾਹਿਤ ਕਰਨ ਲਈ ਅਨੇਕ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ 10 ਨਵੇਂ ਉਦਯੋਗਿਕ ਮਾਡਲ ਟਾਉਨਸ਼ਿਪ ਜਲਦ ਵਿਕਸਿਤ ਕੀਤੀ ਜਾਣਗੀਆਂ ਜਿਸ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ, ਨਵੋਦਿਤ ਉਦਮੀਆਂ ਨੂੰ ਸਹਿਯੋਗ ਦੇਣ ਲਈ ਸਰਕਾਰ ਸਟਾਰਟਅੱਪ ਇਕੋਸਿਸਟਮ ਨੂੰ ਬਿਹਤਰ ਬਣਾ ਰਹੀ ਹੈ। ਖੋਜ ਅਤੇ ਵਿਕਾਸ ਅਤੇ ਨਿਜੀ ਨਿਵੇਸ਼ ਨੂੰ ਪੋ੍ਰਤਸਾਹਿਤ ਕਰਨ ਲਈ ਸਰਕਾਰ ਫੰਡ ਆਫ਼ ਫੰਡਸ ਬਣਾ ਰਹੀ ਹੈ।

ਉਨ੍ਹਾਂ ਨੂੰ ਕਿਹਾ ਕਿ ਭਵਿੱਖ ਦੀ ਤਕਨਾਲੋਜ਼ੀਆਂ ਅਤੇ ਨਵਾਚਾਰਾਂ ਨੂੰ ਵਧਾਉਣ ਲਈ ਡਿਪਾਰਟਮੈਂਟ ਆਫ਼ ਫਿਯੂਚਰ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇੱਕ ਸਮਾਵੇਸ਼ੀ ਬਜਟ ਪਰਿਕਲਪਨਾ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਬਜਟ ਪਹਿਲਾਂ ਸਲਾਹ-ਮਸ਼ਵਰਾ ਕੀਤਾ ਅਤੇ ਉਨ੍ਹਾਂ ਦੇ ਸੁਝਾਅ ਮੰਗੇ। ਇਸ ਲੜੀ ਵਿੱਚ ਉਦਯੋਗਪਤੀਆਂ ਅਤੇ ਸਟਾਰਟਅੱਪਸ ਨਾਲ ਵੀ ਸਲਾਹ-ਮਸ਼ਵਰਾ ਕੀਤਾ, ਅਨੇਕ ਤਜਰਬੇ ਜਾਣੇ ਅਤੇ ਸੁਝਾਅ ਪ੍ਰਾਪਤ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਅਤੇ ਸਟਾਰਟਅਪਸ ਤੋਂ ਮਿਲੇ ਸੁਝਾਵਾਂ ਨੂੰ ਬਜਟ ਵਿੱਚ ਸ਼ਾਮਲ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਵਿੱਚ ਹਰਿਆਣਾ ਦੀ ਭਾਗੀਦਾਰੀ ਵਧਾਉਣ ਲਈ ਨਵੇਂ ਨਵੇਂ ਖੇਤਰਾਂ ਨੂੰ ਜੋੜਨ ਨਾਲ ਵਿਕਸਿਤ ਹਰਿਆਣਾ ਸਾਲ 2047 ਲਈ ਸੂਬਾ ਸਰਕਾਰ ਦਾ ਵਿਜਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਦੇ ਟੀਚੇ ਦੇ ਅਨੁਰੂਪ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਟੀਚਾ ਹਰਿਆਣਾ ਨੂੰ 2047 ਤੱਕ 1 ਟ੍ਰਿਲਿਅਨ ਡਾਲਰ ਦੀ ਅਰਥਵਿਵਸਥਾ ਬਨਾਉਣਾ ਹੈ। ਇਸ ਨੂੰ ਹਾਸਲ ਕਰਨ ਲਈ ਉਦਯੋਗ ਸਮੇਤ ਸਾਰੇ ਖੇਤਰਾਂ ਦੀ ਸਰਗਰਮ ਭਾਗੀਦਾਰੀ ਜਰੂਰੀ ਹੈ।

ਇਸ ਮੌਕੇ 'ਤੇ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ: ਗੇਟਵੇ ਟੂ ਨਾਰਦਨਰ ਇੰਡਿਯਾਜ਼ ਇੰਡਸਟ੍ਰਿਅਲ ਟ੍ਰਾਂਸਫੋਰਮੇਸ਼ਨ 'ਤੇ ਵਾਇਟ ਪੇਪਰ ਦਾ ਅਤੇ ਟ੍ਰਾਡਿਸ਼ਨਲ ਕ੍ਰਾਫਟ ਆਫ਼ ਹਰਿਆਣਾ ਆਨ ਗਲੋਬਲ ਰਨਵੇ ਦਾ ਵੀ ਲੋਕਾਰਪਣ ਕੀਤਾ।

ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਮੌਜ਼ੂਦ ਪ੍ਰਮੁੱਖ ਉਦਯੋਗਪਤੀਆਂ ਤੋਂ ਸੁਝਾਅ ਲਏ ਅਤੇ ਸੂਬਾ ਸਰਕਾਰ ਵੱਲੋਂ ਉਦਯੋਗਾਂ ਨੂੰ ਪੋ੍ਰਤਸਾਹਿਤ ਕਰਨ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਪੋ੍ਰਗਰਾਮ ਵਿੱਚ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਚੇਅਰਮੈਨ ਸ੍ਰੀ ਹੇਮੰਤ ਜੈਨ ਅਤੇ ਪੰਜਾਬ ਚੈਪਟਰ ਦੇ ਚੇਅਰਮੈਨ ਸ੍ਰੀ ਕਰਣ ਗਿਲਹੋਤਰਾ ਨੇ ਮੁੱਖ ਮੰਤਰੀ ਦਾ ਸੁਆਗਤ ਕੀਤਾ। ਉਨ੍ਹਾਂ ਨੇ ਸੂਬੇ ਵਿੱਚ ਉਦਯੋਗਾਂ ਲਈ ਅਨੁਕੂਲ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ 'ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਗੁਪਤਾ, ਮੁੱਖ ਮੰਤਰੀ ਦੇ ਰਾਜਨੈਤਿਕ ਸਕੱਤਰ ਸ੍ਰੀ ਤਰੂਣ ਭੰਡਾਰੀ, ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ, ਵਿਦੇਸ਼ ਸਹਿਯੋਗ ਵਿਭਾਗ ਹਰਿਆਦਾ ਦੇ ਸਲਾਹਕਾਰ ਸ੍ਰੀ ਪਵਨ ਚੌਧਰੀ ਸਮੇਤ ਪੀ.ਐਚ.ਡੀ. ਚੈਮਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪਦਾਧਿਕਾਰੀ ਅਤੇ ਪ੍ਰਮੁੱਖ ਉਦਯੋਗ ਮਾਲਕ ਮੌਜ਼ੂਦ ਰਹੇ।

Have something to say? Post your comment

 

More in Haryana

ਹਰਿਆਣਾ ਸਰਕਾਰ ਨੇ ਪਲਵਲ ਜ਼ਿਲ੍ਹੇ ਦੇ ਪਿੰਗਲਤੁ ਪਿੰਡ ਵਿੱਚ ਨਵੇਂ ਡਿਪਟੀ ਸਿਹਤ ਕੇਂਦਰ ਨੂੰ ਦਿੱਤੀ

ਉਦਯੋਗਿਕ ਖੇਤਰਾਂ ਨੂੰ ਪ੍ਰੋਤਸਾਹਨ ਲਈ ਹਰਿਆਣਾ ਵਿੱਚ ਵਿਆਪਕ ਪੱਧਰ 'ਤੇ ਕੰਮ ਜਾਰੀ- ਰਾਓ ਨਰਬੀਰ ਸਿੰਘ

ਹਰਿਆਣਾ ਤੀਜ ਉਤਸਵ 'ਤੇ ਮੁੱਖ ਮੰਤਰੀ ਨਿਵਾਸ ਵਿੱਚ ਆਯੋਜਿਤ ਹੋਇਆ ਸ਼ਾਨਦਾਰ ਪ੍ਰੋਗਰਾਮ

ਸੂਬੇ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਆਯੋਜਨ ਦੀ ਤਿਆਰੀਆਂ ਪੂਰੀਆਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਵੀਂ ਬਿਜਲੀ ਦਰਾਂ ਨੂੰ ਲੈ ਕੇ ਕਮਿਸ਼ਨ ਦੇ ਮੈਂਬਰ ਨਾਲ ਉਦਯੋਗ ਪ੍ਰਤੀਨਿਧੀਆਂ ਦੀ ਮੁਲਾਕਾਤ

ਹਰ ਸਕੀਮ ਨੂੰ ਸਫਲ ਬਨਾਉਣਾ ਸਾਡਾ ਉਦੇਸ਼, ਜਿਸ ਸਕੀਮ ਵਿੱਚ ਕੰਮ ਨਹੀਂ ਉਸ ਨੂੰ ਬੰਦ ਕਰਨ : ਕੇਂਦਰੀ ਮੰਤਰੀ ਮਨੋਹਰ ਲਾਲ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 2047 ਤੱਕ ਵਿਕਸਿਤ ਭਾਰਤ ਦੇ ਵਿਜਨ ਨੂੰ ਸਾਕਾਰ ਕਰਨ ਦੀ ਕੁੰਜੀ ਨੌਜੁਆਨਾਂ ਦੇ ਕੋਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰੇਂਦਰ ਬੜਖਾਲਸਾ ਦੇ ਭਤੀਜ ਪ੍ਰੀਤ ਦਈਯਾ ਦੇ ਨਿਧਨ 'ਤੇ ਜਤਾਇਆ ਦੁੱਖ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਡੜਾ ਵਿਧਾਨਸਭਾ ਖੇਤਰ ਲਈ ਖੋਲਿਆ ਐਲਾਨਾਂ ਦਾ ਪਿਟਾਰਾ

ਜਨਸਹਿਤ ਮੰਤਰੀ ਰਣਬੀਰ ਗੰਗਵਾ ਨੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਸਮੀਖਿਆ ਮੀਟਿੰਗ