Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਿਰਤੀਆਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

June 05, 2025 03:17 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਦੁਕਾਨ ਅਤੇ ਵਪਾਰਕ ਅਦਾਰੇ ਐਕਟ ਵਿੱਚ ਕੀਤੀ ਸੋਧ ਦੇ ਖਿਲਾਫ ਕਿਰਤੀ ਕਾਮਿਆਂ ਨੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੀ ਅਗਵਾਈ ਹੇਠ ਨਾਅਰੇਬਾਜ਼ੀ ਕਰਕੇ ਸੂਬਾ ਸਰਕਾਰ ਖ਼ਿਲਾਫ਼ ਰੱਜਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਦੁਕਾਨ ਤੇ ਵਪਾਰਕ ਅਦਾਰੇ ਐਕਟ 1958 ਵਿੱਚ ਸੋਧ ਕਰਕੇ ਅਸਲ ਵਿੱਚ ਕੇਂਦਰ ਵੱਲੋਂ ਲਿਆਂਦੇ ਮਜ਼ਦੂਰ ਵਿਰੋਧੀ ਬਿਲ ਤੇ ਦਸਤਖ਼ਤ ਕੀਤੇ ਹਨ। 
ਇਸ ਮੌਕੇ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਦੁਕਾਨ ਵਪਾਰਕ ਅਦਾਰੇ ਐਕਟ 1958 ਵਿੱਚ ਕੀਤੀ ਸੋਧ ਮਜ਼ਦੂਰ ਵਿਰੋਧੀ ਹੈ ,ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਚਾਰ ਲੇਬਰ ਕੋਡ ਲਿਆਂਦੇ ਹਨ ਅਸਲ ਵਿੱਚ ਪੰਜਾਬ ਸਰਕਾਰ ਦਾ ਇਹ ਫੈਸਲਾ ਉਸ ਤਰਜ਼ ਤੇ ਹੀ, ਜਿਸ ਕਾਰਨ ਮਜ਼ਦੂਰ ਜਮਾਤ ਦੇ ਹੱਕ ਮਾਰੇ ਜਾਣਗੇ। ਉਹਨਾਂ ਆਖਿਆ ਕਿ 20 ਮੁਲਾਜ਼ਮਾਂ ਵਾਲੇ ਅਦਾਰਿਆਂ ਸੰਬੰਧੀ ਕੀਤੀ ਸੋਧ, ਸੰਬਧਿਤ ਵਰਕਰਾਂ , ਉਨ੍ਹਾਂ ਦੇ ਪ੍ਰਤੀਨਿਧੀ ਜਾਂ ਮਾਨਤਾ ਪ੍ਰਾਪਤ ਕੇਂਦਰੀ ਟਰੇਡ ਯੂਨੀਅਨਾਂ ਦੇ ਆਗੂਆਂ ਦੀ ਸਹਿਮਤੀ ਤੋਂ ਬਿਨਾਂ ਕਰਨਾ  ਪੱਖਪਾਤੀ ਫੈਸਲਾ ਹੈ। ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੋਧ ਨਾਲ ਪੰਜਾਬ ਦੇ  ਛੋਟੀਆਂ ਫੈਕਟਰੀਆਂ, ਸ਼ੈਲਰ, ਨਰਸਿੰਗ ਹੋਮ, ਸਕੂਲ ਟਰਾਂਸਪੋਰਟ ਵਿੱਚ ਕਾਰਜਸ਼ੀਲ ਕਿਰਤੀਆਂ ਨੂੰ ਮਿਲ ਰਹੀ ਨਿਗੂਣੀ ਰਾਹਤ ਤੋਂ ਵੀ ਵਾਂਝੇ ਕਰ ਦਿੱਤਾ ਹੈ।
ਸੀਟੂ ਆਗੂ ਕਾਮਰੇਡ ਵਰਿੰਦਰ ਕੌਸ਼ਿਕ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐਕਟ ਦੀ ਸੋਧ ਰੱਦ ਕਰਨ ਦੇ ਨਾਲ ਨਾਲ 12 ਘੰਟੇ ਕੰਮ ਕਰਨ ਵਾਲਾ ਫੈਸਲਾ  ਵੀ ਰੱਦ ਕੀਤਾ ਜਾਵੇ। ਇਸ ਮੌਕੇ ਰੰਗ ਸਾਜ਼ ਯੂਨੀਅਨ ਦੇ ਪ੍ਰਧਾਨ ਗੁਰਜੰਟ ਸਿੰਘ, ਹਬੀਬ ਖਾਂ, ਹਰਪ੍ਰੀਤ ਸਿੰਘ ਸਮੇਤ ਮਜ਼ਦੂਰ ਯੂਨੀਅਨਾਂ ਦੇ ਆਗੂ ਹਾਜ਼ਰ ਸਨ।

Have something to say? Post your comment