Wednesday, December 17, 2025

Malwa

ਗੁਰਸ਼ਰਨ ਕੌਰ ਰੰਧਾਵਾ ਕਾਂਗਰਸ ਦੇ ਸਟਾਰ ਪ੍ਰਚਾਰਕਾਂ 'ਚ ਸ਼ਾਮਲ 

June 05, 2025 03:39 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਨੇੜਲੇ ਪਿੰਡ ਲਖਮੀਰਵਾਲਾ ਦੀ ਜੰਮਪਲ ਟਕਸਾਲੀ ਕਾਂਗਰਸੀ ਪਰਿਵਾਰ ਦੀ ਧੀ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਕਾਂਗਰਸ ਹਾਈਕਮਾਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ  ਸਟਾਰ ਪ੍ਰਚਾਰਕ ਬਣਾਏ ਜਾਣ ਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਸੁਨਾਮ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਆਗੂਆਂ ਜਗਦੇਵ ਸਿੰਘ ਦੌਲੇਵਾਲਾ, ਜਗਦੇਵ ਸਿੰਘ ਫੌਜੀ, ਸਾਬਕਾ ਸਰਪੰਚ ਕਿਰਪਾਲ ਸਿੰਘ ਭੰਗੂ ਅਤੇ ਗੁਰਦੀਪ ਸਿੰਘ ਰਿੰਪਲ ਧਾਲੀਵਾਲ ਨੇ ਕਿਹਾ ਕਿ ਕੁੱਲ ਹਿੰਦ ਕਾਂਗਰਸ ਕਮੇਟੀ ਵੱਲੋਂ ਲੁਧਿਆਣਾ ਜ਼ਿਮਨੀ ਚੋਣ ਲਈ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਟਕਸਾਲੀ ਕਾਂਗਰਸੀ ਪਰਿਵਾਰ ਦੀ ਧੀ ਗੁਰਸ਼ਰਨ ਕੌਰ ਰੰਧਾਵਾ ਦਾ ਨਾਮ ਦਰਜ਼ ਕਰਕੇ ਪਾਰਟੀ ਵਰਕਰਾਂ ਵਿੱਚ ਕੰਮ ਕਰਨ ਦੀ ਚਿਣਗ ਪੈਦਾ ਕੀਤੀ ਹੈ। 
ਉਨ੍ਹਾਂ ਦੱਸਿਆ ਕਿ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਂਸਦ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਅਰੁਣਾ ਚੌਧਰੀ ਵਰਗੇ ਕੱਦਾਵਰ ਆਗੂਆਂ ਨੂੰ ਸ਼ਾਮਿਲ ਕੀਤਾ ਹੈ। ਦੱਸ ਦੇਈਏ ਗੁਰਸ਼ਰਨ ਕੌਰ ਰੰਧਾਵਾ ਦੇ ਪਤੀ ਜਸਵਿੰਦਰ ਸਿੰਘ ਰੰਧਾਵਾ ਯੂਥ ਕਾਂਗਰਸ ਵਿੱਚ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੇ ਰਹਿ ਚੁੱਕੇ ਹਨ ਅਤੇ ਬੀਬੀ ਗੁਰਸ਼ਰਨ ਕੌਰ ਰੰਧਾਵਾ ਖੁਦ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਰਹਿ ਚੁੱਕੇ ਹਨ ਅਤੇ ਸਮਾਣਾ ਵਿਧਾਨ ਸਭਾ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਹਨ।

Have something to say? Post your comment