Friday, June 20, 2025

National

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

June 05, 2025 03:55 PM
SehajTimes

ਭਾਰਤ : ਭਾਰਤ ਸਰਕਾਰ ਨੇ ਦੇਸ਼ ਵਿਚ ਜਨਗਣਨਾ ਦੀ ਤਰੀਕ 1 ਮਾਰਚ 2027 ਤੋਂ ਦੇਸ਼ ਭਰ ਵਿਚ ਸ਼ੁਰੂ ਹੋਵੇਗੀ ਜੋ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਇਸ ਵਾਰ ਦੀ ਜਨਗਣਨਾ ਦੀ ਖਾਸ ਗੱਲ ਇਹ ਹੈ ਕਿ ਇਸ ਵਿਚ ਜਾਤੀਆਂ ਦੀ ਗਣਨਾ ਵੀ ਸ਼ਾਮਲ ਹੋਵੇਗੀ ਜੋ ਦਹਾਕਿਆਂ ਬਾਅਦ ਕੇਂਦਰ ਪੱਧਰ ‘ਤੇ ਪਹਿਲੀ ਵਾਰ ਹੋਵੇਗੀ। ਇਹ ਫੈਸਲਾ ਸਮਾਜਿਕ, ਆਰਥਿਕ ਤੇ ਸਿਆਸੀ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਬਰਫੀਲੇ ਖੇਤਰਾਂ ਜਿਵੇਂ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿਚ ਜਨਗਣਨਾ ਅਕਤੂਬਰ 2026 ਤੋਂ ਸ਼ੁਰੂ ਹੋਵੇਗੀ ਤਾਂ ਕਿ ਮੌਸਮ ਦੀਆਂ ਚੁਣੌਤੀਆਂ ਤੋਂ ਬਚਿਆ ਜਾ ਸਕੇ। ਸਰਕਾਰ ਨੇ ਅਜੇ ਤੱਕ ਇਸ ਦੀ ਅੰਤਿਮ ਪੁਸ਼ਟੀ ਨਹੀਂ ਕੀਤੀ ਹੈ ਪਰ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ। ਭਾਰਤ ਵਿਚ ਹਰ 10 ਸਾਲ ਬਾਅਦ ਹੋਣ ਵਾਲੀ ਜਨਗਣਨਾ ਜੋ 2021 ਵਿਚ ਨਿਰਧਾਰਤ ਸੀ, ਕੋਵਿਡ-19 ਮਹਾਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਭਾਰਤ ਵਿਚ ਆਖਰੀ ਜਨਗਣਨਾ 2011 ਵਿਚ ਹੋਈ ਸੀ

Have something to say? Post your comment

 

More in National

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ

15 ਅਗਸਤ ਤੋਂ Fastag ਨੂੰ ਲੈ ਕੇ ਬਦਲ ਜਾਣਗੇ ਨਿਯਮ

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ