Wednesday, December 17, 2025

Chandigarh

ਜ਼ਿਲ੍ਹਾ ਪੁਲਿਸ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾਂ ਪਾਸੋਂ 50 ਗ੍ਰਾਮ ਹੈਰੋਇਨ ਅਤੇ 95 ਹਜਾਰ ਰੁਪਏ ਡਰੱਗ ਮਨੀ ਬਰਾਮਦ

June 05, 2025 04:29 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ, ਕਪਤਾਨ ਪੁਲਿਸ (ਅਪਰੇਸ਼ਨ) ਅਤੇ ਜਤਿੰਦਰ ਸਿੰਘ ਚੌਹਾਨ ਉੱਪ-ਕਪਤਾਨ ਪੁਲਿਸ (ਜਾਂਚ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾਂ ਪਾਸੋਂ 50 ਗ੍ਰਾਮ ਹੈਰੋਇਨ ਅਤੇ 95 ਹਜਾਰ ਰੁਪਏ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।      

         ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ 03-06-2025 ਨੂੰ ਨੇੜੇ ਐਂਟਰੀ ਗੇਟ ਸ਼ਿਵਜੋਤ ਇੰਨਕਲੇਵ ਖਰੜ੍ਹ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲ ਅਤੇ ਸ਼ੱਕੀ ਵਿਅਕਤੀਆਂ ਚੈਕਿੰਗ ਕਰ ਕੀਤੀ ਜਾ ਰਹੀ ਸੀ ਤਾਂ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਵਿਅਕਤੀ ਕੁਰਾਲ਼ੀ ਸਾਈਡ ਤੋਂ ਖਰੜ੍ਹ ਨੂੰ ਪੈਦਲ ਆ ਰਿਹਾ ਸੀ। ਜਿਸਨੂੰ ਸ਼ੱਕ ਦੇ ਅਧਾਰ ਤੇ ਸਰਸਰੀ ਚੈੱਕ ਕੀਤਾ ਗਿਆ ਤਾਂ ਉਸਦੇ ਗਲ਼ ਵਿੱਚ ਪਾਏ ਕਰਾਸ ਬੈਗ ਵਿੱਚੋਂ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ।ਦੋਸ਼ੀ ਗੁਰਪ੍ਰੀਤ ਸਿੰਘ ਵਿਰੁੱਧ ਸੀ.ਆਈ.ਏ. ਸਟਾਫ ਦੇ SI ਹਰਭੇਜ ਸਿੰਘ ਵੱਲੋਂ ਮੁਕੱਦਮਾ ਨੰ: 222 ਮਿਤੀ 03-06-2025 ਅ/ਧ 21/29-61-85 NDPS Act ਥਾਣਾ ਸਿਟੀ ਖਰੜ੍ਹ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹੈਰੋਇਨ ਦਾ ਧੰਦਾ ਆਪਣੇ ਸਾਥੀ ਰਾਹੁਲ ਸਹੋਤਾ ਅਤੇ ਗੋਬਿੰਦ ਸਿੰਘ ਉਰਫ ਗੋਪੀ ਜੋ ਕਿ ਹਿੰਮਤਪੁਰਾ ਗਿੱਲਵਾਲ਼ੀ ਗੇਟ ਦੇ ਰਹਿਣ ਵਾਲ਼ੇ ਹਨ, ਨਾਲ਼ ਮਿਲ਼ਕੇ ਕਰ ਰਿਹਾ ਹੈ। ਉਨ੍ਹਾਂ ਅਨੁਸਾਰ ਇੱਕ ਦਿਨ ਪਹਿਲਾਂ ਹੀ ਉਹਨਾਂ ਨੂੰ ਹੈਰੋਇਨ ਸਪਲਾਈ ਕਰਕੇ 01 ਲੱਖ ਰੁਪਿਆ ਡਰੱਗ ਮਨੀ ਦੇ ਕੇ ਆਇਆ ਹੈ। ਸੀ.ਆਈ.ਏ. ਵੱਲੋਂ ਰੇਡ ਕਰਕੇ ਰਾਹੁਲ ਸਹੋਤਾ ਅਤੇ ਗੋਬਿੰਦ ਸਿੰਘ ਉਰਫ ਗੋਪੀ ਨੂੰ ਗਿੱਲਵਾਲ਼ੀ ਗੇਟ, ਅੰਮ੍ਰਿਤਸਰ ਤੋਂ 95 ਹਜਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ।

ਪੁੱਛਗਿੱਛ ਦੋਸ਼ੀ:-
 
1. ਦੋਸ਼ੀ ਗੁਰਪ੍ਰੀਤ ਸਿੰਘ ਉਰਫ ਆਸ਼ੂ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਭਗਤਾਂ ਵਾਲ਼ਾ ਥਾਣਾ ਗੇਟ ਹਕੀਮਾ ਜਿਲਾ ਅੰਮ੍ਰਿਤਸਰ ਜਿਸਦੀ ਉਮਰ ਕ੍ਰੀਬ 27 ਸਾਲ ਹੈ, ਜੋ ਪੰਜ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ।  
2. ਦੋਸ਼ੀ ਰਾਹੁਲ ਸਹੋਤਾ ਪੁੱਤਰ ਮਨਜੀਤ ਸਿੰਘ ਵਾਸੀ ਮਕਾਨ ਨੰ: 1933/1 ਹਿੰਮਤਪੁਰਾ ਗਿੱਲਵਾਲ਼ੀ ਗੇਟ, ਥਾਣਾ ਡਵੀਜਨ-C,
    ਕਮਿਸ਼ਨਰੇਟ ਅੰਮ੍ਰਿਤਸਰ। ਜਿਸਦੀ ਉਮਰ ਕ੍ਰੀਬ 25 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ।  
3. ਦੋਸ਼ੀ ਗੋਬਿੰਦ ਸਿੰਘ ਉਰਫ ਗੋਪੀ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰ: 1938 ਹਿੰਮਤਪੁਰਾ ਗਿੱਲਵਾਲ਼ੀ ਗੇਟ, ਥਾਣਾ ਡਵੀਜਨ-C, ਕਮਿਸ਼ਨਰੇਟ ਅੰਮ੍ਰਿਤਸਰ। ਜਿਸਦੀ ਉਮਰ ਕ੍ਰੀਬ 26 ਸਾਲ ਹੈ, ਜੋ ਬਾਰਾਂ ਕਲਾਸਾ ਪਾਸ ਹੈ ਅਤੇ ਅਨ-ਮੈਰਿਡ ਹੈ। (ਦੋਸ਼ੀ ਰਾਹੁਲ ਸਹੋਤਾ ਅਤੇ ਗੋਬਿੰਦ ਸਿੰਘ ਨੂੰ ਗਿੱਲਵਾਲ਼ੀ ਗੇਟ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ, ਦੋਸ਼ੀਆਂ ਖਿਲਾਫ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ)
 
ਬ੍ਰਾਮਦਗੀ ਦਾ ਵੇਰਵਾ:-

50 ਗ੍ਰਾਮ ਹੈਰੋਇਨ
95 ਹਜਾਰ ਰੁਪਏ ਡਰੱਗ ਮਨੀ


                     ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਸ ਪਾਸੋਂ ਲੈਕੇ ਆਉਂਦੇ ਸੀ ਅਤੇ ਕਿਸਨੂੰ ਸਪਲਾਈ ਕਰਦੇ ਸੀ।
 

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ